ਹੈਦਰਾਬਾਦ, 23 ਜਨਵਰੀ, ਦੇਸ਼ ਕਲਿੱਕ ਬਿਓਰੋ :
ਹੈਦਰਬਾਦ ਵਿੱਚ ਇਕ ਖੌਫਨਾਕ ਘਟਨਾ ਸਾਹਮਣੇ ਆਈ ਹੈ ਜਿੱਥੇ ਇਕ ਵਿਅਕਤੀ ਨੇ ਆਪਣੀ ਪਤਨੀ ਦਾ ਕਤਲ ਕਰਕੇ ਲਾਸ਼ ਦੇ ਟੁਕੜੇ-ਟੁਕੜੇ ਕਰਕੇ ਕੂਕਰ ਵਿੱਚ ਉਬਾਲਿਆ ਗਿਆ ਹੈ। ਸਾਬਕਾ ਸੈਨਿਕ 45 ਸਾਲਾ ਵਿਅਕਤੀ ਗੁਰੂ ਮੂਰਤੀ ਵੱਲੋਂ ਆਪਣੀ ਪਤਨੀ ਦਾ ਬੇਰਹਿਮੀ ਨਾਲ ਕਤਲ ਕੀਤਾ ਗਿਆ। ਕਤਲ ਕਰਨ ਤੋਂ ਬਾਅਦ ਉਸਦੀ ਲਾਸ਼ ਦੇ ਟੁਕੜੇ ਕਰਕੇ ਕੂਕਰ ਵਿੱਚ ਉਬਾਲਿਆ। ਆਰੋਪੀ ਫੌਜ ਵਿਚੋਂ ਸੇਵਾ ਮੁਕਤ ਹੋਣ ਤੋਂ ਬਾਅਦ ਹੁਣ ਸਕਿਊਰਿਟੀ ਗਾਰਡ ਵਜੋਂ ਕੰਮ ਕਰਦਾ ਹੈ। ਗੁਰੂ ਮੂਰਤੀ ਦਾ ਆਪਣੀ ਪਤਨੀ ਨਾਲ ਝਗੜਾ ਰਹਿੰਦਾ ਸੀ। ਉਸਦੀ ਪਤਨੀ ਵੇਂਕਟ ਮਾਧਵੀ ਦੇ ਗੁੰਮ ਹੋਣ ਸਬੰਧੀ ਪਰਿਵਾਰ ਵੱਲੋਂ 16 ਜਨਵਰੀ ਨੂੰ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਸੀ।
ਪੁਲਿਸ ਨੇ ਜਾਂਚ ਦੌਰਾਨ ਜਦੋਂ ਗੁਰੂ ਮੂਰਤੀ ਤੋਂ ਸਖਤੀ ਨਾਲ ਪੁੱਛਗਿੱਛ ਕੀਤੀ ਤਾਂ ਉਸਨੇ ਆਪਣਾ ਅਪਰਾਧ ਕਬੂਲ ਕਰ ਲਿਆ। ਪੁਲਿਸ ਕੋਲ ਉਸਨੇ ਕਬੂਲ ਕੀਤਾ ਕਿ ਉਸਨੇ ਪਤਨੀ ਦਾ ਕਤਲ ਕਰਨ ਤੋਂ ਬਾਅਦ ਲਾਸ਼ ਦੇ ਟੁਕੜੇ ਟੁਕੜੇ ਕਰ ਦਿੱਤੇ ਅਤੇ ਉਨ੍ਹਾਂ ਨੂੰ ਪ੍ਰੈਸ਼ਰ ਕੂਕਰ ਵਿੱਚ ਉਬਾਲ ਦਿੱਤਾ।ਪੁਲਿਸ ਨੇ ਦੱਸਿਆ ਕਿ ਮਹਿਲਾ ਦੇ ਮਾਪਿਆਂ ਨੇ ਗੁੰਮ ਹੋਣ ਦੀ ਸ਼ਿਕਾਇਤ ਦਰਜ ਕਰਵਾਈ ਸੀ। ਉਨ੍ਹਾਂ ਨਾਲ ਪਤੀ ਵੀ ਆਇਆ ਸੀ। ਇਸ ਮਾਮਲੇ ਵਿੱਚ ਪਤੀ ਉਤੇ ਸ਼ੰਕ ਹੋਇਆ ਤਾਂ ਉਸ ਤੋਂ ਪੁੱਛਗਿੱਛ ਕੀਤੀ ਗਈ।
Published on: ਜਨਵਰੀ 23, 2025 12:51 ਬਾਃ ਦੁਃ