ਸਰਕਾਰੀ ਸਿਹਤ ਸੰਸਥਾਵਾਂ ਵਿਚ ਕਰਵਾਇਆ ਜਾਵੇ ਜਣੇਪਾ : ਸਿਵਲ ਸਰਜਨ

ਸਿਹਤ

ਸਰਕਾਰੀ ਸਿਹਤ ਸੰਸਥਾਵਾਂ ਵਿਚ ਕਰਵਾਇਆ ਜਾਵੇ ਜਣੇਪਾ : ਸਿਵਲ ਸਰਜਨ

ਸੁਰੱਖਿਅਤ ਜਣੇਪੇ ਲਈ ਗਰਭਵਤੀ ਔਰਤਾਂ ਦੀ ਕੀਤੀ ਗਈ ਵਿਸ਼ੇਸ਼ ਜਾਂਚ

ਮੋਹਾਲੀ, 23 ਜਨਵਰੀ : ਦੇਸ਼ ਕਲਿੱਕ ਬਿਓਰੋ

ਜ਼ਿਲ੍ਹੇ ਦੀਆਂ ਵੱਖ-ਵੱਖ ਸਰਕਾਰੀ ਸਿਹਤ ਸੰਸਥਾਵਾਂ ਵਿਚ ਅੱਜ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ (ਪੀ.ਐਮ.ਐਸ.ਐਮ.ਏ.) ਦਿਵਸ ਮਨਾਇਆ ਗਿਆ, ਜਿਸ ਤਹਿਤ ਮਾਹਰ ਡਾਕਟਰਾਂ ਵਲੋਂ ਗਰਭਵਤੀ ਔਰਤਾਂ ਦੀ ਮੁਫ਼ਤ ਜਾਂਚ ਕੀਤੀ ਗਈ, ਉਨ੍ਹਾਂ ਨੂੰ ਸੁਰੱਖਿਅਤ ਜਣੇਪੇ ਸਬੰਧੀ ਜਾਣਕਾਰੀ ਦਿਤੀ ਗਈ ਅਤੇ ਰਿਫਰੈਸ਼ਮੈਂਟ ਵੀ ਦਿੱਤੀ ਗਈ l ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਦਸਿਆ ਕਿ ਇਸ ਪ੍ਰੋਗਰਾਮ ਤਹਿਤ ਹਰ ਮਹੀਨੇ ਦੀ 9 ਤੇ 23 ਤਰੀਕ ਨੂੰ ਗਰਭਵਤੀ ਔਰਤਾਂ ਖ਼ਾਸਕਰ ਉੱਚ ਜੋਖਮ ਵਾਲੀਆਂ ਗਰਭਵਤੀ ਔਰਤਾਂ ਦੀ ਮੁਫ਼ਤ ਜਾਂਚ ਕੀਤੀ ਜਾਂਦੀ ਹੈ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਦੂਜੀ ਅਤੇ ਤੀਜੀ ਤਿਮਾਹੀ ਵਾਲੀਆਂ ਗਰਭਵਤੀ ਔਰਤਾਂ ਦੀ ਜਾਂਚ ਕਰਨਾ ਅਤੇ ਹਾਈਰਿਸਕ ਗਰਭਵਤੀ ਔਰਤਾਂ ਦੀ ਪਛਾਣ ਕਰ ਕੇ ਉਨ੍ਹਾਂ ਨੂੰ ਸਹੀ ਇਲਾਜ ਪ੍ਰਦਾਨ ਕਰਨਾ ਹੈੇ। ਸੀਨੀਅਰ  ਸਿਹਤ ਅਧਿਕਾਰੀ ਨੇ ਆਮ ਲੋਕਾਂ ਖ਼ਾਸਕਰ ਗਰਭਵਤੀ ਔਰਤਾਂ ਨੂੰ ਸਰਕਾਰੀ ਸਿਹਤ ਸੰਸਥਾਵਾਂ ਵਿਖੇ ਪਹੁੰਚ ਕੇ ਸਿਹਤ ਵਿਭਾਗ ਵੱਲੋਂ ਦਿੱਤੀਆਂ ਜਾ ਰਹੀਆਂ ਮੁਫਤ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਗਰਭਵਤੀ ਔਰਤਾਂ ਦੀ ਸਲਾਮਤੀ ਲਈ ਕਦੇ ਵੀ ਗੈਰ-ਸਿੱਖਿਅਤ ਵਿਅਕਤੀ ਤੋਂ ਜਣੇਪਾ ਨਹੀਂ ਕਰਾਉਣਾ ਚਾਹੀਦਾ, ਕਿਉਂਕਿ ਅਜਿਹਾ ਕਰਨ ਨਾਲ ਔਰਤ ਅਤੇ ਬੱਚੇ ਦੋਹਾਂ ਦੀ ਜਾਨ ਨੂੰ ਖ਼ਤਰਾ ਹੋ ਸਕਦਾ ਹੈ। ਜ਼ਿਕਰਯੋਗ ਹੈ ਕਿ ਹਰ ਗਰਭਵਤੀ ਔਰਤ ਦੇ ਚਾਰ ਏ.ਐੱਨ.ਸੀ. ਚੈਕਅੱਪ ਜ਼ਰੂਰੀ ਹਨ ਜਿਹੜੇ ਸਰਕਾਰੀ ਸਿਹਤ ਸੰਸਥਾਵਾਂ ਵਿਚ ਬਿਲਕੁਲ ਮੁਫ਼ਤ ਕੀਤੇ ਜਾਂਦੇ ਹਨ। ਡਾ. ਜੈਨ ਨੇ ਆਖਿਆ ਕਿ ਸਿਹਤ ਵਿਭਾਗ ਲੋਕਾਂ ਦੀ ਤੰਦਰੁਸਤੀ ਲਈ ਸੂਬਾਈ ਅਤੇ ਕੇਂਦਰੀ ਸਿਹਤ ਯੋਜਨਾਵਾਂ ਅਤੇ ਪ੍ਰੋਗਰਾਮਾਂ ਨੂੰ ਸੁਚਾਰੂ ਢੰਗ ਨਾਲ ਲਾਗੂ ਕਰ ਰਿਹਾ ਹੈ ਅਤੇ ਲੋਕਾਂ ਨੂੰ ਬਿਹਤਰ ਜੱਚਾ-ਬੱਚਾ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ ਹੈ ।

Published on: ਜਨਵਰੀ 23, 2025 2:59 ਬਾਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।