ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਵਲੋਂ ਹਾਈਕੋਰਟ ‘ਚ ਨਵੀਂ ਪਟੀਸ਼ਨ ਦਾਇਰ
ਚੰਡੀਗੜ੍ਹ, 23 ਜਨਵਰੀ, ਦੇਸ਼ ਕਲਿਕ ਬਿਊਰੋ :
ਖਾਲਿਸਤਾਨ ਸਮਰਥਕ ਅਤੇ ਲੋਕ ਸਭਾ ਸੀਟ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਨਵੀਂ ਪਾਰਟੀ ਅਕਾਲੀ ਦਲ (ਵਾਰਿਸ ਪੰਜਾਬ ਦੇ) ਦੇ ਗਠਨ ਤੋਂ ਬਾਅਦ ਪੰਜਾਬ-ਹਰਿਆਣਾ ਹਾਈ ਕੋਰਟ ਵਿੱਚ ਪਹਿਲੀ ਪਟੀਸ਼ਨ ਦਾਇਰ ਕੀਤੀ ਹੈ। ਜਿਸ ਵਿੱਚ ਅੰਮ੍ਰਿਤਪਾਲ ਸਿੰਘ ਨੇ ਗਣਤੰਤਰ ਦਿਵਸ ਦੀ ਪਰੇਡ ਦੇਖਣ ਦੇ ਨਾਲ-ਨਾਲ ਪਾਰਲੀਮੈਂਟ ਸੈਸ਼ਨ ਵਿੱਚ ਹਿੱਸਾ ਲੈਣ ਦੀ ਅਪੀਲ ਕੀਤੀ ਹੈ।
ਅੰਮ੍ਰਿਤਪਾਲ ਸਿੰਘ ਇਸ ਸਮੇਂ ਰਾਸ਼ਟਰੀ ਸੁਰੱਖਿਆ ਕਾਨੂੰਨ (ਐਨਐਸਏ) ਤਹਿਤ ਡਿਬਰੂਗੜ੍ਹ ਕੇਂਦਰੀ ਜੇਲ੍ਹ ਵਿੱਚ ਬੰਦ ਹੈ।ਅੰਮ੍ਰਿਤਪਾਲ ਸਿੰਘ ਨੇ ਆਪਣੀ ਪਟੀਸ਼ਨ ਵਿੱਚ ਦਲੀਲ ਦਿੱਤੀ ਹੈ ਕਿ ਗਣਤੰਤਰ ਦਿਵਸ ਅਤੇ ਸੰਸਦ ਦੇ ਸੈਸ਼ਨ ਵਿੱਚ ਉਨ੍ਹਾਂ ਦੀ ਸ਼ਮੂਲੀਅਤ ਨਿਆਂ ਅਤੇ ਬਰਾਬਰੀ ਦੇ ਹਿੱਤ ਵਿੱਚ ਹੈ। ਉਨ੍ਹਾਂ ਨੇ ਇਸ ਨੂੰ ਸੰਵਿਧਾਨ ਵਿੱਚ ਦਰਜ ਲੋਕਤੰਤਰੀ ਕਦਰਾਂ-ਕੀਮਤਾਂ ਅਤੇ ਮੂਲ ਸਿਧਾਂਤਾਂ ਦਾ ਪ੍ਰਤੀਕ ਦੱਸਿਆ।ਉਨ੍ਹਾਂ ਦਾ ਕਹਿਣਾ ਹੈ ਕਿ ਕੌਮੀ ਮਹੱਤਵ ਵਾਲੇ ਇਨ੍ਹਾਂ ਪ੍ਰੋਗਰਾਮਾਂ ਵਿੱਚ ਉਸ ਦੀ ਹਾਜ਼ਰੀ ਲੋਕ ਹਿੱਤ ਦਾ ਵਿਸ਼ਾ ਹੈ।
Published on: ਜਨਵਰੀ 23, 2025 9:03 ਪੂਃ ਦੁਃ