ਅੰਮ੍ਰਿਤਸਰ, ਦੇਸ਼ ਕਲਿੱਕ ਬਿਓਰੋ :
ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ 5 ਸਿੰਘ ਸਾਹਿਬਾਨਾਂ ਦੀ ਇਕ ਅਹਿਮ ਮੀਟਿੰਗ ਬੁਲਾਈ ਗਈ ਹੈ। ਇਹ ਮੀਟਿੰਗ 28 ਜਨਵਰੀ ਨੂੰ ਹੋਵੇਗੀ। ਬੀਤੇ ਦਿਨੀਂ ਅਕਾਲੀ ਦਲ ਨੂੰ ਲੈ ਕੇ ਸੁਣਾਏ ਗਏ ਫੈਸਲੇ ਉਤੇ ਵੀ ਚਰਚਾ ਕੀਤੀ ਜਾ ਸਕਦੀ ਹੈ। ਮੀਟਿੰਗ ਅਕਾਲੀ ਦਲ ਵੱਲੋਂ 7 ਮੈਂਬਰੀ ਕਮੇਟੀ ਨਾ ਬਣਾਉਣ ਉਤੇ ਵੀ ਚਰਚਾ ਹੋ ਸਕਦੀ ਹੈ। ਮੀਟਿੰਗ ਵਿੱਚ ਪੰਥਕ ਮਾਮਲਿਆਂ ਨੂੰ ਲੈ ਕੇ ਚਰਚਾ ਕੀਤੀ ਜਾ ਸਕਦੀ ਹੈ। ਇਹ ਮੀਟਿੰਗ ਸ੍ਰੀ ਅਕਾਲ ਤਖਤ ਸਾਹਿਬ ਉਤੇ ਬੁਲਾਈ ਗਈ ਹੈ।