ਸ਼੍ਰੋਮਣੀ ਅਕਾਲੀ ਦਲ ਦਾ ਵਫ਼ਦ ਗੁਰਦੁਆਰਾ ਚੋਣ ਕਮਿਸ਼ਨ ਨੂੰ ਮਿਲਿਆ

ਪੰਜਾਬ

ਚੰਡੀਗੜ੍ਹ, 23 ਜਨਵਰੀ, ਦੇਸ਼ ਕਲਿੱਕ ਬਿਓਰੋ :

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਰ ਸੂਚੀਆਂ ਵਿੱਚ ਜ਼ਾਅਲੀ ਵੋਟਾਂ ਦੇ ਮੁੱਦੇ ਨੂੰ ਲੈ ਕੇ ਅੱਜ ਸ਼੍ਰੋਮਣੀ ਅਕਾਲੀ ਦਲ ਦਾ ਇਕ ਵਫਦ ਗੁਰਦੁਆਰਾ ਚੋਣ ਕਮਿਸ਼ਨ ਨੂੰ ਮਿਲਿਆ। ਵਫਦ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ, ਸੁਖਬੀਰ ਸਿੰਘ ਬਾਦਲ, ਡਾ. ਦਲਜੀਤ ਸਿੰਘ ਚੀਮਾ ਤੋਂ ਇਲਾਵਾ ਐਸਜੀਪੀਸੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੀ ਸ਼ਾਮਲ ਸਨ। ਸ਼੍ਰੋਮਣੀ ਅਕਾਲੀ ਦਲ ਨੇ ਚੋਣ ਕਮਿਸ਼ਨ ਨੂੰ ਮਿਲ ਕੇ ਮੰਗ ਕੀਤੀ ਕਿ ਵੋਟਰ ਸੂਚੀਆਂ ਦੀ ਨਿਰਪੱਖ ਜਾਂਚ ਕਰਵਾਈ ਜਾਵੇ।

ਮੀਡੀਆ ਨਾਲ ਗੱਲਬਾਤ ਕਰਦੇ ਹੋਏ ਅਕਾਲੀ ਆਗੂਆਂ ਨੇ ਦੱਸਿਆ ਕਿ ਵਫ਼ਦ ਵੱਲੋਂ ਵੋਟਰ ਸੂਚੀਆਂ ‘ਚ ਕਥਿਤ ਧਾਂਦਲੀ ਨੂੰ ਲੈ ਕੇ ਅਧਿਕਾਰੀਆਂ ਖਿਲਾਫ਼ ਕਾਰਵਾਈ ਦੀ ਮੰਗ ਕੀਤੀ ਗਈ ਹੈ। ਇਸ ਨਾਲ ਹੀ ਵੋਟਾਂ ਬਣਾਉਣ ਲਈ ਚੋਣ ਕਮਿਸ਼ਨ ਤੋਂ 31 ਮਾਰਚ ਤੱਕ ਦੇ ਸਮੇਂ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਇਹ ਵੀ ਕਿਹਾ ਕਿ ਵੋਟਰ ਸੂਚੀਆਂ ‘ਚ ਧਾਂਦਲੀਆਂ ਦੇ ਸਬੂਤ ਵੀ ਉਹ ਗੁਰਦੁਆਰਾ ਚੋਣ ਕਮਿਸ਼ਨ ਨੂੰ ਦਿੱਤੇ ਹਨ, ਜਿਸ ਵਿੱਚ ਪਤਿਤ ਸਿੱਖਾਂ ਦੀਆਂ ਵੋਟਾਂ ਵੀ ਬਣੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਧਰਮ ਦਾ ਆਪਣਾ ਮਸਲਾ ਹੈ, ਸਿੱਖ ਧਰਮ ਵਿੱਚ ਮੁੰਡੇ ਦੇ ਨਾਂ ਪਿੱਛੇ ‘ਸਿੰਘ’ ਅਤੇ ਕੁੜੀ ਦੇ ਨਾਂ ਪਿੱਛੇ ‘ਕੌਰ’ ਲਗਾਇਆ ਜਾਂਦਾ ਹੈ, ਪਰ ਵੋਟਰ ਸੂਚੀਆਂ ‘ਚ ਵੋਟਾਂ ਦੇ ਪਿਛੇ ਸਿੰਘ ਜਾਂ ਕੌਰ ਨਹੀਂ ਲਗਾਇਆ ਜਾਂਦਾ। ਇਸ ਲਈ ਅਸੀਂ ਸਾਰੀਆਂ ਵੋਟਾਂ ਦੀ ਨਿਰਪੱਖ ਪੜਤਾਲ ਕਰਵਾਉਣ ਲਈ ਕਿਹਾ ਹੈ। ਆਗੂਆਂ ਨੇ ਕਿਹਾ ਕਿ ਸਰਕਾਰੀ ਦਖਲ ਅੰਦਾਜ਼ੀ ਨਾਲ ਧਾਂਦਲੀਆਂ ਦੀ ਵੱਡੀ ਸਾਜਿਸ਼ ਹੋਈ ਹੈ। ਸ਼੍ਰੋਮਣੀ ਅਕਾਲੀ ਦਲ ਦੇ ਮੈਂਬਰ ਵੋਟਰਾਂ ਨੂੰ ਲੈ ਕੇ ਜਾਂਦੇ ਸਨ ਪਰ ਉਸ ‘ਤੇ ਇਤਰਾਜ਼ ਜਤਾਇਆ ਜਾਂਦਾ ਸੀ।

Published on: ਜਨਵਰੀ 23, 2025 2:27 ਬਾਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।