CM ਭਗਵੰਤ ਮਾਨ ਦੀ ਪਤਨੀ ਡਾਕਟਰ ਗੁਰਪ੍ਰੀਤ ਕੌਰ ਦਿੱਲੀ ਚੋਣਾਂ ‘ਚ ਹੋਈ ਸਰਗਰਮ
ਚੰਡੀਗੜ੍ਹ, 23 ਜਨਵਰੀ, ਦੇਸ਼ ਕਲਿਕ ਬਿਊਰੋ :
ਦਿੱਲੀ ਵਿੱਚ 5 ਫਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ (ਆਪ) ਦੇ 40 ਸਟਾਰ ਪ੍ਰਚਾਰਕਾਂ ਦੀ ਸੂਚੀ ਵਿੱਚ ਭਾਵੇਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾਕਟਰ ਗੁਰਪ੍ਰੀਤ ਕੌਰ ਦਾ ਨਾਂ ਸ਼ਾਮਲ ਨਹੀਂ ਹੈ, ਪਰ ਫਿਰ ਵੀ ਉਹ ਦਿੱਲੀ ਚੋਣਾਂ ‘ਚ ਉਹ ਪਾਰਟੀ ਦੀ ਕਮਾਨ ਸੰਭਾਲ ਰਹੀ ਹੈ ਅਤੇ ਪਿਛਲੇ ਕਈ ਦਿਨਾਂ ਤੋਂ ਦਿੱਲੀ ‘ਚ ਸਰਗਰਮ ਹੈ।
ਉਹ ਕਈ ਵਿਧਾਨ ਸਭਾ ਹਲਕਿਆਂ ਤੋਂ ਉਮੀਦਵਾਰਾਂ ਦੇ ਹੱਕ ਵਿੱਚ ਘਰ-ਘਰ ਜਾ ਕੇ ਪ੍ਰਚਾਰ ਕਰ ਰਹੀ ਹੈ। ਉਹ ਪੰਜਾਬ ਵਿੱਚ ਸਰਕਾਰ ਵੱਲੋਂ ਕੀਤੇ ਚੰਗੇ ਕੰਮਾਂ ਬਾਰੇ ਦੱਸ ਕੇ ਲੋਕਾਂ ਨੂੰ ਪਾਰਟੀ ਨਾਲ ਜੋੜ ਰਹੀ ਹੈ। ਆਗੂਆਂ ਨੂੰ ਵੀ ਉਮੀਦ ਹੈ ਕਿ ਪਾਰਟੀ ਨੂੰ ਇਸ ਦਾ ਫਾਇਦਾ ਹੋਵੇਗਾ।