ਕਮੇਡੀ ਕਿੰਗ ਕਪਿਲ ਸ਼ਰਮਾ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ
ਮੁੰਬਈ, 23 ਜਨਵਰੀ, ਦੇਸ਼ ਕਲਿਕ ਬਿਊਰੋ :
ਕਮੇਡੀ ਅਤੇ ਐਕਟਿੰਗ ਦੀ ਦੁਨੀਆ ‘ਚ ਮਸ਼ਹੂਰ ਕਪਿਲ ਸ਼ਰਮਾ ਅਤੇ ਰਾਜਪਾਲ ਯਾਦਵ ਨੂੰ ਜਾਨੋਂ ਮਾਰਨ ਦੀ ਧਮਕੀ ਵਾਲਾ ਈਮੇਲ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ, ਇਹ ਈਮੇਲ ਕਥਿਤ ਤੌਰ ’ਤੇ ਪਾਕਿਸਤਾਨ ਤੋਂ ਭੇਜੀ ਗਈ ਹੈ।
ਸਿਰਫ ਕਪਿਲ ਅਤੇ ਰਾਜਪਾਲ ਹੀ ਨਹੀਂ, ਗਾਇਕਾ ਸੁਗੰਧਾ ਮਿਸ਼ਰਾ ਅਤੇ ਪ੍ਰਸਿੱਧ ਕੋਰੀਓਗ੍ਰਾਫਰ ਰੇਮੋ ਡਿਸੂਜ਼ਾ ਨੂੰ ਵੀ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਈਮੇਲ ਭੇਜਣ ਵਾਲੇ ਨੇ ਸਿਤਾਰਿਆਂ ਨੂੰ ਅੱਠ ਘੰਟਿਆਂ ਦੇ ਅੰਦਰ ਜਵਾਬ ਦੇਣ ਦੀ ਚੇਤਾਵਨੀ ਦਿੱਤੀ ਹੈ।
ਧਮਕੀ ਵਾਲੇ ਈਮੇਲ ਦੇ ਮਾਮਲੇ ਨੂੰ ਲੈ ਕੇ ਸਿਤਾਰਿਆਂ ਨੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ। ਪੁਲਿਸ ਨੇ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਸ਼ੁਰੂਆਤੀ ਜਾਂਚ ਦਰਮਿਆਨ, ਇਹ ਸਾਹਮਣੇ ਆਇਆ ਹੈ ਕਿ ਈਮੇਲ ਪਾਕਿਸਤਾਨ ਤੋਂ ਭੇਜੀ ਗਈ ਸੀ।
Published on: ਜਨਵਰੀ 23, 2025 10:58 ਪੂਃ ਦੁਃ