ਚੰਡੀਗੜ੍ਹ, 23 ਜਨਵਰੀ, ਦੇਸ਼ ਕਲਿੱਕ ਬਿਓਰੋ :
ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਾਨੋ ਮਾਰਨ ਦੀ ਧਮਕੀ ਦਿੱਤੀ ਗਈ ਹੈ। ਸਿੱਖ ਫਾਰ ਜਸਟਿਸ (SFJ) ਦੇ ਮੁਖੀ ਅਤੇ ਖਾਲਿਸਤਾਨੀ ਗੁਰਪਤਵੰਤ ਸਿੰਘ ਪੰਨੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਧਮਕੀ ਦਿੱਤੀ ਹੈ। ਪੰਨੂ ਨੇ ਵੀਡੀਓ ਜਾਰੀ ਕਰਦਿਆਂ ਕਿਹਾ ਕਿ ਜੋ ਉਲਟਾ ਚੱਲਦਾ ਹੈ ਉਸ ਦਾ ਉਹੀ ਹਾਲ ਹੋਵੇਗਾ ਜੋ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦਾ ਹੋਇਆ ਸੀ।
ਪੰਨੂ ਨੇ ਅੱਗੇ ਕਿਹਾ ਕਿ ਉਸ ਨੇ ਫਰੀਦਕੋਟ ਰੇਲਵੇ ਸਟੇਸ਼ਨ ਅਤੇ ਨਹਿਰੂ ਸਟੇਡੀਅਮ ‘ਤੇ ਖਾਲਿਸਤਾਨੀ ਨਾਅਰੇ ਲਿਖਵਾਏ ਹਨ। ਇੱਥੇ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਭਗਵੰਤ ਮਾਨ ਝੰਡਾ ਲਹਿਰਾਉਣ ਜਾ ਰਹੇ ਹਨ।ਉਨ੍ਹਾਂ ਕਿਹਾ ਕਿ ਹੁਣ ਅਮਰੀਕਾ ਵਿੱਚ ਡੋਨਾਲਡ ਟਰੰਪ ਦੀ ਸਰਕਾਰ ਸੱਤਾ ਵਿੱਚ ਆ ਗਈ ਹੈ। ਸਰਕਾਰਾਂ ਬਦਲਣ ਨਾਲ ਬਹੁਤ ਕੁਝ ਬਦਲ ਜਾਂਦਾ ਹੈ।
Published on: ਜਨਵਰੀ 23, 2025 11:04 ਪੂਃ ਦੁਃ