ਲੁਧਿਆਣਾ ‘ਚ ਬਾਈਕ ਸਵਾਰ ਬਦਮਾਸ਼ਾਂ ਨੇ ਲੋਕਾਂ ਦੇ ਘਰਾਂ ਬਾਹਰ ਖੜ੍ਹੀਆਂ ਗੱਡੀਆਂ ਦੇ ਸ਼ੀਸ਼ੇ ਤੋੜੇ
ਲੁਧਿਆਣਾ, 23 ਜਨਵਰੀ, ਦੇਸ਼ ਕਲਿਕ ਬਿਊਰੋ :
ਲੁਧਿਆਣਾ ਦੇ ਬਸੰਤ ਐਵੀਨਿਊ ਇਲਾਕੇ ‘ਚ ਬਾਈਕ ਸਵਾਰ ਬਦਮਾਸ਼ਾਂ ਨੇ ਲੋਕਾਂ ਦੇ ਘਰਾਂ ਦੇ ਬਾਹਰ ਖੜ੍ਹੀਆਂ ਗੱਡੀਆਂ ਦੇ ਸ਼ੀਸ਼ੇ ਤੋੜ ਦਿੱਤੇ। ਜਦੋਂ ਲੋਕ ਘਰਾਂ ਤੋਂ ਬਾਹਰ ਨਿਕਲੇ ਤਾਂ ਦੇਖਿਆ ਕਿ ਗੱਡੀਆਂ ਦੇ ਸ਼ੀਸ਼ੇ ਟੁੱਟੇ ਹੋਏ ਸਨ।
ਲੋਕਾਂ ਨੇ ਇਕੱਠੇ ਹੋ ਕੇ ਬਸੰਤ ਐਵੀਨਿਊ ਦੀ ਪੁਲੀਸ ਚੌਕੀ ਨੂੰ ਇਸ ਦੀ ਸ਼ਿਕਾਇਤ ਕੀਤੀ।ਪੁਲਿਸ ਇਸ ਮਾਮਲੇ ਵਿੱਚ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕਰ ਰਹੀ ਹੈ।ਬਾਈਕ ਸਵਾਰ ਬਦਮਾਸ਼ ਸੀਸੀਟੀਵੀ ‘ਚ ਕੈਦ ਹੋ ਗਏ ਹਨ। ਪੁਲਿਸ ਦਾ ਦਾਅਵਾ ਹੈ ਕਿ ਜਲਦੀ ਹੀ ਬਦਮਾਸ਼ਾਂ ਨੂੰ ਫੜ ਲਿਆ ਜਾਵੇਗਾ।
ਜਾਣਕਾਰੀ ਅਨੁਸਾਰ ਰੈਜ਼ੀਡੈਂਟ ਵੈਲਫੇਅਰ ਐਸੋਸੀਏਸ਼ਨ ਬਸੰਤ ਐਵੀਨਿਊ ਦੇ ਮੁਖੀ ਗੁਰਜੀਤ ਸਿੰਘ ਨੇ ਦੱਸਿਆ ਕਿ ਜਿਵੇਂ ਹੀ ਲੋਕਾਂ ਨੇ ਸ਼ੀਸ਼ੇ ਟੁੱਟਣ ਦੀ ਆਵਾਜ਼ ਸੁਣੀ ਤਾਂ ਪੂਰੇ ਇਲਾਕੇ ਵਿੱਚ ਹਫੜਾ-ਦਫੜੀ ਮੱਚ ਗਈ। ਲੋਕਾਂ ਨੇ ਦੇਖਿਆ ਕਿ ਉਨ੍ਹਾਂ ਦੇ ਘਰਾਂ ਦੇ ਬਾਹਰ ਖੜ੍ਹੇ ਵਾਹਨਾਂ ਦੇ ਸ਼ੀਸ਼ੇ ਟੁੱਟੇ ਹੋਏ ਸਨ।