ਪੰਜਾਬ ਦੇ ਸਾਬਕਾ ਐਡਵੋਕੇਟ ਜਨਰਲ ਹਰਦੇਵ ਸਿੰਘ ਮੱਤੇਵਾਲ ਨਹੀਂ ਰਹੇ
ਚੰਡੀਗੜ੍ਹ, 24 ਜਨਵਰੀ, ਦੇਸ਼ ਕਲਿਕ ਬਿਊਰੋ :
ਪੰਜਾਬ ਦੇ ਸਾਬਕਾ ਐਡਵੋਕੇਟ ਜਨਰਲ ਹਰਦੇਵ ਸਿੰਘ ਮੱਤੇਵਾਲ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦਾ ਪੁੱਤਰ ਪਵਿੱਤਰ ਸਿੰਘ ਮੱਤੇਵਾਲ ਵੀ ਪ੍ਰਸਿੱਧ ਵਕੀਲ ਹੈ। ਹਰਦੇਵ ਸਿੰਘ ਮੱਤੇਵਾਲ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਨਜ਼ਦੀਕੀਆਂ ਵਿੱਚੋਂ ਇੱਕ ਸਨ। ਇਸੇ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਹਰਦੇਵ ਸਿੰਘ ਮੱਤੇਵਾਲ ਦੇ ਦੇਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ।
ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸਾਬਕਾ ਐਡਵੋਕੇਟ ਜਨਰਲ ਹਰਦੇਵ ਸਿੰਘ ਮੱਤੇਵਾਲ ਦੇ ਦੇਹਾਂਤ ਨਾਲ ਪੰਜਾਬ ਨੂੰ ਕਾਨੂੰਨ ਦੇ ਖੇਤਰ ਵਿੱਚ ਇੱਕ ਵੱਡਾ ਘਾਟਾ ਪਿਆ ਹੈ। ਮਹੱਤਵਪੂਰਨ ਮਾਮਲਿਆਂ ਵਿੱਚ ਰਾਜ ਦਾ ਪੱਖ ਪੇਸ਼ ਕਰਨ ਵਿੱਚ ਉਨ੍ਹਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਉਨ੍ਹਾਂ ਪਵਿੱਤਰ ਸਿੰਘ ਮੱਤੇਵਾਲ ਅਤੇ ਸਮੁੱਚੇ ਮੱਤੇਵਾਲ ਪਰਿਵਾਰ ਨਾਲ ਦੁੱਖ ਜਤਾਇਆ।
Published on: ਜਨਵਰੀ 24, 2025 9:21 ਪੂਃ ਦੁਃ