CM ਭਗਵੰਤ ਮਾਨ ਦੀ ਸਰਕਾਰ ਪੰਜਾਬ ਨੂੰ ਫਿਰ ਤੋਂ ਬਣਾ ਰਹੀ ਹੈ ”ਰੰਗਲਾ ਪੰਜਾਬ”: ਵਿਧਾਇਕ ਕੁਲਵੰਤ ਸਿੰਘ

ਟ੍ਰਾਈਸਿਟੀ

ਪਿੰਡ ਸਨੇਟਾ ਵਿਖੇ ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਲਾਏ ਗਏ ਕੈਂਪ ਵਿੱਚ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 24 ਜਨਵਰੀ, 2024: ਦੇਸ਼ ਕਲਿੱਕ ਬਿਓਰੋ
ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਚਾਰ ਪਿੰਡਾਂ ਦੇ ਵਸਨੀਕਾਂ ਦੀਆਂ ਮੁਸ਼ਕਿਲਾਂ ਦੇ ਨਿਪਟਾਰੇ ਲਈ ਪਿੰਡ ਸਨੇਟਾ ਵਿਖੇ ਸੁਵਿਧਾ ਕੈਂਪ ਲਗਾਇਆ ਗਿਆ। ਕੈਂਪ ਦੇ ਦੌਰਾਨ ਪਿੰਡ ਰਾਏਪੁਰ ਕਲਾਂ,
ਗੋਬਿੰਦਗੜ੍ਹ, ਧੀਰਪੁਰ
ਪਿੰਡ ਦੇ ਲੋਕਾਂ ਨੇ ਕੈੰਪ ਦਾ ਲਾਭ ਲਿਆ।
ਇਸ ਮੌਕੇ ਉਚੇਚੇ ਤੌਰ ਤੇ ਪਹੁੰਚੇ ਵਿਧਾਇਕ ਮੋਹਾਲੀ, ਕੁਲਵੰਤ ਸਿੰਘ ਨੇ ਕਿਹਾ ਕਿ ਆਪ ਦੀ ਸਰਕਾਰ ਆਪ ਦੇ ਦੁਆਰ, ਮੁਹਿੰਮ ਦੇ ਤਹਿਤ ਪਿੰਡਾਂ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ ਤੇ ਹੱਲ ਕਰਨ ਦੇ ਲਈ ਕੈਂਪ ਲਗਾਏ ਜਾ ਰਹੇ ਹਨ। ਜਿਨ੍ਹਾਂ ਤੋਂ ਵੱਡੀ ਗਿਣਤੀ ਦੇ ਵਿੱਚ ਲੋਕ ਆਪਣੇ ਰੋਜ਼ਮਰਾ ਦੇ ਕੰਮ ਕਰਵਾ ਰਹੇ ਹਨ।
ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਸਰਕਾਰ ਹੈ ਅਤੇ ਲੋਕਾਂ ਦੇ ਕੰਮਾਂ ਨੂੰ ਸਮੇਂ ਸਿਰ ਕਰਨਾ ਸਰਕਾਰ ਦੀ ਨੈਤਿਕ ਜਿੰਮੇਵਾਰੀ ਹੈ, ਜਿਸ ਦੇ ਲਈ ਸਾਰੇ ਵਿਧਾਇਕ, ਮੰਤਰੀ ਅਤੇ ਖੁਦ ਮੁੱਖ ਮੰਤਰੀ ਹਮੇਸ਼ਾ ਲੋਕਾਂ ਦੇ ਸੰਪਰਕ ਵਿੱਚ ਰਹਿੰਦੇ ਹਨ ਅਤੇ ਉਨਾਂ ਦੀਆਂ ਸਮੱਸਿਆਵਾਂ ਨੂੰ ਸਮੇਂ ਸਿਰ ਹੱਲ ਕਰਵਾਉਣ ਦੇ ਲਈ ਯਤਨ ਜਾਂਦੇ ਹਨ।
ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਇਹਨਾਂ ਕੈਂਪਾਂ ਦੇ ਦੌਰਾਨ ਲੋਕਾਂ ਨੂੰ ਲੋੜੀਂਦੇ ਸਰਟੀਫਿਕੇਟ ਅਤੇ ਹੋਰ ਕੰਮਾਂ ਨਾਲ ਸੰਬੰਧਿਤ ਕੰਮਾਂ ਦੇ ਨਿਪਟਾਰੇ ਲਈ ਸਬੰਧਿਤ ਵਿਭਾਗ ਦੇ ਅਧਿਕਾਰੀ ਅਤੇ ਮੁਲਾਜ਼ਮ ਮੌਕੇ ਤੇ ਮੌਜੂਦ ਰਹਿੰਦੇ ਹਨ। ਇਸ ਤੋਂ ਇਲਾਵਾ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਮੌਕੇ ਤੇ ਹੀ ਕੀਤਾ ਜਾਂਦਾ ਹੈ। ਉਹਨਾਂ ਕਿਹਾ ਕਿ ਪੰਜਾਬ ਨੂੰ ਫਿਰ ਤੋਂ ਰੰਗਲਾ ਪੰਜਾਬ ਬਣਾਉਣ ਦੇ ਲਈ ਸਰਕਾਰ ਵੱਲੋਂ ਸਾਰਥਿਕ ਕਦਮ ਪੁੱਟੇ ਜਾ ਰਹੇ ਹਨ ਅਤੇ ਪੰਜਾਬ ਦੀ ਜਵਾਨੀ ਜੋ ਨਸ਼ਿਆਂ ਵੱਲ ਰੁਚਿਤ ਹੋ ਚੁੱਕੀ ਸੀ, ਉਹਨਾਂ ਨੂੰ ਮੁੜ ਮੁੱਖਧਾਰਾ ਚ ਲਿਆਉਣ ਦੇ ਲਈ, ਖਾਸ ਕਰਕੇ ਪਿੰਡਾਂ ਦੇ ਵਿੱਚ, ਸਟੇਡੀਅਮ ਅਤੇ ਖੇਡ ਮੈਦਾਨ ਤਿਆਰ ਕਰਵਾ ਕੇ ਪਿੰਡਾਂ ਦਾ ਮਾਹੌਲ, ਨੌਜਵਾਨਾਂ ਦੇ ਲਈ
ਦੇ ਲਈ ਢੁਕਵਾਂ ਅਤੇ ਪਾਏਦਾਰ ਬਣਾਇਆ ਜਾ ਰਿਹਾ ਹੈ, ਤਾਂ ਜੋ ਨੌਜਵਾਨ ਸਹੀ ਮਾਇਨਿਆਂ ਦੇ ਵਿੱਚ ਸਮੇਂ ਦੇ ਹਾਣੀ ਬਣ ਸਕਣ।
ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਅੱਜ ਦੇ ਨੌਜਵਾਨਾਂ ਨੂੰ ਵੱਡੇ ਪੱਧਰ ਤੇ ਰੋਜ਼ਗਾਰ ਮੁਹਈਆ ਕਰਵਾਉਣ ਦੇ ਲਈ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਜੋ ਚੋਣਾਂ ਦੇ ਦੌਰਾਨ ਲੋਕਾਂ ਨਾਲ ਵਾਅਦੇ ਅਤੇ ਦਾਅਵੇ ਕੀਤੇ ਗਏ ਸਨ, ਉਹਨਾਂ ਨੂੰ ਇੱਕ ਇੱਕ ਕਰਕੇ ਅਮਲੀ ਜਾਮਾ ਪਹਿਨਾਇਆ ਜਾ ਰਿਹਾ ਹੈ।
ਇਸ ਮੌਕੇ ਤੇ ਆਪ ਸਰਕਾਰ ਆਪ ਦੇ ਦੁਆਰ ਕੈਂਪ ਵਿੱਚ
ਸ੍ਰੀਮਤੀ ਦਮਨਦੀਪ ਕੌਰ, ਐਸ.ਡੀ.ਐਮ. ਮੋਹਾਲੀ,
ਅਰਜੁਨ ਸਿੰਘ ਗਰੇਵਾਲ, ਤਹਿਸੀਲਦਾਰ ਮੋਹਾਲੀ,
ਗੁਰਦੇਸ਼ ਸਿੰਘ ਸਰਪੰਚ ਸਨੇਟਾ, ਰਮੇਸ਼ਵਰ ਸਨੇਟਾ,
ਰੂਪ ਚੰਦ ਸਨੇਟਾ, ਜੌਨੀ ਸਨੇਟਾ, ਨਿਰਮੈਲ ਸਿੰਘ ਸਨੇਟਾ,
ਅਵਤਾਰ ਸਿੰਘ ਸਰਪੰਚ ਮੌਲੀ, ਭੁਪਿੰਦਰ ਸਿੰਘ ਮੌਲੀ, ਡਾ. ਕੁਲਦੀਪ ਸਿੰਘ, ਹਰਪਾਲ ਸਿੰਘ ਚੰਨਾ, ਅਕਬਿੰਦਰ ਸਿੰਘ ਗੋਸਲ,
ਹਰਮੇਸ਼ ਸਿੰਘ ਕੁੰਬੜਾ, ਗੁਰਸੇਵਕ ਸਿੰਘ ਸਰਪੰਚ ਮੌਲੀ ਵੀ ਹਾਜ਼ਰ ਸਨ।

Published on: ਜਨਵਰੀ 24, 2025 9:18 ਬਾਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।