ਆਰਡੀਨੈਂਸ ਫੈਕਟਰੀ ਵਿੱਚ ਧਮਾਕਾ, ਕਈ ਮਜ਼ਦੂਰਾਂ ਦੇ ਦਬੇ ਹੋਣ ਦੀ ਸ਼ੰਕਾ
ਮੁੰਬਈ: 24 ਜਨਵਰੀ, ਦੇਸ਼ ਕਲਿੱਕ ਬਿਓਰੋ
ਭੰਡਾਰਾ ਵਿੱਚ ਇੱਕ ਆਰਡੀਨੈਂਸ ਫੈਕਟਰੀ ਵਿੱਚ ਜ਼ਬਰਦਸਤ ਧਮਾਕਾ ਹੋਇਆ ਜਿਸ ਘਟਨਾ ਵਿੱਚ ਕਈ ਲੋਕਾਂ ਦੇ ਦਬੇ ਹੋਣ ਦੀ ਖਬਰ ਹੈ। ਧਮਾਕੇ ਕਾਰਨ ਛੱਤ ਡਿੱਗ ਗਈ ਅਤੇ ਬਚਾਅ ਕਾਰਜ ਜਾਰੀ ਹਨ। ਤਾਜ਼ਾ ਰਿਪੋਰਟਾਂ ਅਨੁਸਾਰ ਹੁਣ ਤੱਕ ਤਿੰਨ ਵਿਅਕਤੀਆਂ ਨੂੰ ਬਚਾ ਲਿਆ ਗਿਆ ਹੈ, ਜਿਨ੍ਹਾਂ ਵਿੱਚ 10 ਦੇ ਫਸੇ ਹੋਣ ਦਾ ਖਦਸ਼ਾ ਹੈ।
ਧਮਾਕੇ ਕਾਰਨ ਜਵਾਹਰ ਨਗਰ ਇਲਾਕੇ ਵਿੱਚ ਫੈਕਟਰੀ ਦੇ ਐਲਟੀਪੀ ਸੈਕਸ਼ਨ ਵਿੱਚ ਕੰਮ ਕਰ ਰਹੇ 14 ਮਜ਼ਦੂਰਾਂ ‘ਤੇ ਛੱਤ ਡਿੱਗ ਗਈ।
ਧਮਾਕਾ ਇੰਨਾ ਤੇਜ਼ ਸੀ ਕਿ ਇਸ ਦੀ ਆਵਾਜ਼ 5 ਕਿਲੋਮੀਟਰ ਦੂਰ ਤੱਕ ਸੁਣਾਈ ਦਿੱਤੀ। ਮੁੱਖ ਮੰਤਰੀ ਨੇ ਫੈਕਟਰੀ ਧਮਾਕੇ ਵਿੱਚ ਲੋਕਾਂ ਦੇ ਮਾਰੇ ਜਾਣ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਪੰਜ ਮਜ਼ਦੂਰਾਂ ਨੂੰ ਬਾਹਰ ਕੱਢ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਉੱਚ ਅਧਿਕਾਰੀ ਧਮਾਕੇ ਵਾਲੀ ਥਾਂ ‘ਤੇ ਹਨ ਅਤੇ ਨਾਗਪੁਰ ਤੋਂ ਬਚਾਅ ਟੀਮਾਂ ਜਲਦੀ ਹੀ ਪਹੁੰਚ ਜਾਣਗੀਆਂ। ਉਨ੍ਹਾਂ ਭਰੋਸਾ ਦਿੱਤਾ ਕਿ ਲੋੜ ਪੈਣ ‘ਤੇ ਮੈਡੀਕਲ ਟੀਮਾਂ ਵੀ ਮਦਦ ਲਈ ਤਿਆਰ ਹਨ।
Published on: ਜਨਵਰੀ 24, 2025 1:42 ਬਾਃ ਦੁਃ