ਪੰਜਾਬ ਦੀਆਂ ਤਹਿਸੀਲਾਂ ‘ਚ ਸਖ਼ਤ ਨਿਗਰਾਨੀ ‘ਚ ਹੋਣਗੇ ਕੰਮ, ਹੁਕਮ ਜਾਰੀ
ਚੰਡੀਗੜ੍ਹ, 24 ਜਨਵਰੀ, ਦੇਸ਼ ਕਲਿਕ ਬਿਊਰੋ :
ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸਹੂਲਤ ਲਈ ਤਹਿਸੀਲ ਵਿੱਚ ਸਥਿਤ ਰਜਿਸਟਰਾਰ ਅਤੇ ਸਬ-ਰਜਿਸਟਰਾਰ ਦਫ਼ਤਰਾਂ ਵਿੱਚ ਸੀ.ਸੀ.ਟੀ.ਵੀ ਕੈਮਰੇ ਲਗਾਏ ਗਏ ਹਨ। ਇਸ ਦੇ ਪਿੱਛੇ ਮਕਸਦ ਇਹ ਹੈ ਕਿ ਇਨ੍ਹਾਂ ਦਫ਼ਤਰਾਂ ਵਿੱਚ ਕੰਮ ਕਰਵਾਉਣ ਲਈ ਆਉਣ ਵਾਲੇ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਨਾਲ ਹੀ ਲੋਕਾਂ ਦੇ ਕੰਮ ਵੀ ਸਹੀ ਢੰਗ ਨਾਲ ਹੋਣੇ ਚਾਹੀਦੇ ਹਨ।
ਪਰ ਪ੍ਰਸ਼ਾਸਨ ਵੱਲੋਂ ਕੀਤੀ ਗਈ ਚੈਕਿੰਗ ਤੋਂ ਪਤਾ ਲੱਗਾ ਹੈ ਕਿ ਕੈਮਰੇ ਠੀਕ ਤਰ੍ਹਾਂ ਕੰਮ ਨਹੀਂ ਕਰ ਰਹੇ ਸਨ। ਚੈਕਿੰਗ ਦੌਰਾਨ ਸਿਰਫ਼ ਤਿੰਨ ਕੈਮਰੇ ਹੀ ਕੰਮ ਕਰਦੇ ਪਾਏ ਗਏ। ਹੁਣ ਸਰਕਾਰ ਨੇ 31 ਦਸੰਬਰ ਤੱਕ ਸਾਰੇ ਕੈਮਰੇ ਚਾਲੂ ਕਰਨ ਦੇ ਹੁਕਮ ਦਿੱਤੇ ਹਨ। ਇਸ ਸਬੰਧੀ ਹੁਕਮ ਜਾਰੀ ਕਰ ਦਿੱਤੇ ਗਏ ਹਨ।
Published on: ਜਨਵਰੀ 24, 2025 1:49 ਬਾਃ ਦੁਃ