ਰਾਸ਼ਟਰਪਤੀ ਟਰੰਪ ਦੇ ਜਨਮਜਾਤ ਨਾਗਰਿਕਤਾ ਅਧਿਕਾਰ ਨੂੰ ਖਤਮ ਕਰਨ ਦੇ ਫੈਸਲੇ ‘ਤੇ ਅਦਾਲਤ ਨੇ ਲਾਈ ਰੋਕ
ਵਾਸ਼ਿੰਗਟਨ, 24 ਜਨਵਰੀ, ਦੇਸ਼ ਕਲਿਕ ਬਿਊਰੋ :
ਅਮਰੀਕੀ ਸੰਘੀ ਅਦਾਲਤ ਨੇ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਜਨਮਜਾਤ ਨਾਗਰਿਕਤਾ ਅਧਿਕਾਰ ਨੂੰ ਖਤਮ ਕਰਨ ਦੇ ਫੈਸਲੇ ‘ਤੇ 14 ਦਿਨਾਂ ਲਈ ਰੋਕ ਲਗਾ ਦਿਤੀ ਹੈ। ਫੈਡਰਲ ਕੋਰਟ ਦੇ ਜੱਜ ਜੌਹਨ ਕਫਨੌਰ ਨੇ ਇਹ ਫੈਸਲਾ ਵਾਸ਼ਿੰਗਟਨ, ਐਰੀਜ਼ੋਨਾ, ਇਲੀਨੋਇਸ ਅਤੇ ਓਰੇਗਨ ਰਾਜਾਂ ਵੱਲੋਂ ਦਾਇਰ ਪਟੀਸ਼ਨ ‘ਤੇ ਦਿੱਤਾ ਹੈ।
ਜੱਜ ਕਫਨੌਰ ਨੇ ਕਿਹਾ ਕਿ ਉਹ 40 ਸਾਲਾਂ ਤੋਂ ਵੱਧ ਸਮੇਂ ਤੋਂ ਬੈਂਚ ‘ਤੇ ਹਨ, ਪਰ ਉਨ੍ਹਾਂ ਨੂੰ ਕੋਈ ਹੋਰ ਕੇਸ ਯਾਦ ਨਹੀਂ ਹੈ ਜਿਸ ਵਿਚ ਕੇਸ ਇੰਨਾ ਗੈਰ-ਸੰਵਿਧਾਨਕ ਹੋਵੇ ਲ। ਮਾਮਲੇ ਦੀ ਅਗਲੀ ਸੁਣਵਾਈ 5 ਫਰਵਰੀ ਨੂੰ ਹੋਵੇਗੀ।
ਜਿਕਰਯੋਗ ਹੈ ਕਿ 20 ਜਨਵਰੀ ਨੂੰ ਆਪਣੇ ਸਹੁੰ ਚੁੱਕਣ ਵਾਲੇ ਦਿਨ ਟਰੰਪ ਨੇ ਜਨਮਜਾਤ ਅਧਿਕਾਰ ਨਾਗਰਿਕਤਾ ‘ਤੇ ਪਾਬੰਦੀ ਲਗਾਉਣ ਵਾਲੇ ਕਾਰਜਕਾਰੀ ਹੁਕਮ ‘ਤੇ ਦਸਤਖਤ ਕੀਤੇ ਸਨ। ਇਸ ਕਾਰਨ ਹਰ ਸਾਲ ਡੇਢ ਲੱਖ ਨਵਜੰਮੇ ਬੱਚਿਆਂ ਦੀ ਨਾਗਰਿਕਤਾ ਨੂੰ ਖਤਰਾ ਪੈਦਾ ਹੋ ਗਿਆ ਹੈ। ਇਸ ਹੁਕਮ ਨੂੰ ਲਾਗੂ ਕਰਨ ਲਈ 30 ਦਿਨ ਭਾਵ 19 ਫਰਵਰੀ ਤੱਕ ਦਾ ਸਮਾਂ ਦਿੱਤਾ ਗਿਆ ਹੈ।
Published on: ਜਨਵਰੀ 24, 2025 7:35 ਪੂਃ ਦੁਃ