ਪਟਿਆਲਾ, 25 ਜਨਵਰੀ, ਦੇਸ਼ ਕਲਿੱਕ ਬਿਓਰੋ :
ਆਲ ਇੰਡੀਆ ਫੈਡਰੇਸ਼ਨ ਆਫ ਆਂਗਣਵਾੜੀ ਵਰਕਰ ਹੈਲਪਰ ਦੇ ਕੌਮੀ ਪ੍ਰਧਾਨ ਊਸ਼ਾ ਰਾਣੀ ਉਸ ਸਮੇਂ ਵੱਡਾ ਸਦਮਾ ਲੱਗਿਆ ਜਦੋਂ ਉਨ੍ਹਾਂ ਦੀ ਸੱਸ ਸ੍ਰੀਮਤੀ ਲਛਮੀ ਦੇਵੀ ਦਾ ਦੇਹਾਂਤ ਹੋ ਗਿਆ। ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਦੀ ਪ੍ਰਧਾਨ ਹਰਜੀਤ ਕੌਰ ਪੰਜੋਲਾ, ਜਨਰਲ ਸਕੱਤਰ ਸੁਭਾਸ਼ ਰਾਣੀ, ਵਿੱਤ ਸਕੱਤਰ ਅੰਮ੍ਰਿਤਪਾਲ ਕੌਰ ਨੇ ਮਾਤਾ ਲਛਮੀ ਦੇਵੀ ਦੀ ਮੌਤ ਉਤੇ ਦੁੱਖ ਪ੍ਰਗਟਾਉਂਦੇ ਹੋਏ ਕੌਮੀ ਪ੍ਰਧਾਨ ਊਸ਼ਾ ਰਾਣੀ ਤੇ ਸੂਰਜ ਭਾਨ ਨੈਨ ਨਾਲ ਹਮਦਰਦੀ ਪ੍ਰਗਟ ਕੀਤੀ। ਆਗੂਆਂ ਨੇ ਕਿਹਾ ਕਿ ਮਾਂ ਦਾ ਚਲੇ ਜਾਣਾ ਪਰਿਵਾਰ ਲਈ ਬਹੁਤ ਵੱਡਾ ਘਾਟਾ ਹੈ। ਮਾਤਾ ਲਛਮੀ ਦੇਵੀ ਜੀ ਦੀ ਅੰਤਿਮ ਸ਼ਾਂਤੀ ਲਈ ਰੱਖੇ ਗਏ ਸ੍ਰੀ ਗਰੁੜ ਪੁਰਾਣ ਪਾਠ ਦਾ ਭੋਗ 31 ਜਨਵਰੀ 2025 ਦਿਨ ਸ਼ੁੱਕਰਵਾਰ ਨੂੰ ਦੁਪਹਿਰ 1 ਤੋਂ 2 ਵਜੇ ਤੱਕ ਸ੍ਰੀ ਸ਼ਿਵ ਮੰਦਰ ਧਰਮਸ਼ਾਲਾ, ਖਨੌਰੀ ਮੰਡੀ ਜ਼ਿਲ੍ਹਾ ਸੰਗਰੂਰ ਵਿਖੇ ਪਵੇਗਾ।
Published on: ਜਨਵਰੀ 25, 2025 1:14 ਬਾਃ ਦੁਃ