ਚੰਡੀਗੜ੍ਹ, 25 ਜਨਵਰੀ, ਦੇਸ਼ ਕਲਿੱਕ ਬਿਓਰੋ :
ਚੰਡੀਗੜ੍ਹ ਮੇਅਰ ਦੀ ਚੋਣ ਵਾਸਤੇ ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰ ਦਾ ਐਲਾਨ ਕੀਤਾ ਗਿਆ ਹੈ। ਆਮ ਆਦਮੀ ਪਾਰਟੀ ਨੇ ਮੇਅਰ ਦੇ ਅਹੁਦੇ ਲਈ ਕੌਂਸਲਰ ਪ੍ਰੇਮ ਲਤਾ ਨੂੰ ਆਪਣਾ ਉਮੀਦਵਾਰ ਬਣਾਇਆ ਹੈ। ਜ਼ਿਕਰਯੋਗ ਹੈ ਕਿ ਚੰਡੀਗੜ੍ਹ ਨਗਰ ਨਿਗਮ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀਆਂ ਚੋਣਾਂ ਲਈ ਅੱਜ ਸ਼ਾਮ 5 ਵਜੇ ਤੱਕ ਨਾਮਜ਼ਦਗੀਆਂ ਦਾਖਲ ਕੀਤੀਆਂ ਜਾਣੀਆਂ ਹਨ। ਚੰਡੀਗੜ੍ਹ ਵਿੱਚ ਆਮ ਆਦਮੀ ਪਾਰਟੀ ਅਤੇ ਕਾਂਗਰਸ ਦਾ ਗਠਜੋੜ ਹੈ। ਸੀਨੀਅਰ ਮੇਅਰ ਅਤੇ ਡਿਪਟੀ ਮੇਅਰ ਦੇ ਅਹੁਦੇ ਲਈ ਕਾਂਗਰਸ ਵੱਲੋਂ ਉਮੀਦਵਾਰ ਬਣਾਏ ਜਾਣਗੇ।
Published on: ਜਨਵਰੀ 25, 2025 3:08 ਬਾਃ ਦੁਃ