ਐਕਸੀਡੈਂਟ ਬਲੈਕ ਸਪਾਟ ਦੇ ਸੁਧਾਰ ਅਤੇ ਸੜਕ ਦੁਰਘਟਨਾਵਾਂ ਅਤੇ ਮੌਤਾਂ ਤੇ ਪ੍ਰਭਾਵ ਬਾਰੇ ਵਰਕਸ਼ਾਪ ਆਯੋਜਿਤ

Punjab

ਐਕਸੀਡੈਂਟ ਬਲੈਕ ਸਪਾਟ ਦੇ ਸੁਧਾਰ ਅਤੇ ਸੜਕ ਦੁਰਘਟਨਾਵਾਂ ਅਤੇ ਮੌਤਾਂ ਤੇ ਪ੍ਰਭਾਵ ਬਾਰੇ ਵਰਕਸ਼ਾਪ ਆਯੋਜਿਤ

ਚੰਡੀਗੜ੍ਹ, 25 ਜਨਵਰੀ, ਦੇਸ਼ ਕਲਿੱਕ ਬਿਓਰੋ

ਸੜਕ ਸੁਰੱਖਿਆ ਏਜੰਸੀ, ਪੰਜਾਬ ਰਾਜ ਸੜਕ ਸੁਰੱਖਿਆ ਪ੍ਰੀਸ਼ਦ ਅਤੇ ਰਾਸ਼ਟਰੀ ਰਾਜਮਾਰਗ ਅਥਾਰਟੀ ਆਫ਼ ਇੰਡੀਆ ਵੱਲੋ ਸੜਕ ਦੁਰਘਟਨਾਵਾਂ ਅਤੇ ਮੌਤ ਦੀ ਦਰ ਘਟਾਉਣ ਲਈ “ਬਲੈਕ ਸਪਾਟ ਦੇ ਸੁਧਾਰ ਅਤੇ ਸੜਕ ਦੁਰਘਟਨਾਵਾਂ ਅਤੇ ਮੌਤਾਂ ਤੇ ਪ੍ਰਭਾਵ” ਵਿਸ਼ੇ ਤੇ ਅੱਜ ਇੱਕ ਰੋਜ਼ਾ ਵਰਕਸ਼ਾਪ ਆਯੋਜਿਤ ਕੀਤੀ।

ਮਹਾਤਮਾ ਗਾਂਧੀ ਸਟੇਟ ਇੰਸੀਚਿਊਟ ਪਬਲਿਕ ਐਡਮਨਿਸਟਰੇਸ਼ਨ, ਸੈਕਟਰ 26 ਚੰਡੀਗੜ੍ਹ ਵਿਖੇ  ਚੱਲ ਰਹੇ ਰਾਸ਼ਟਰੀ ਸੜਕ ਸੁਰੱਖਿਆ ਮਹੀਨਾ 2025 ਦੇ ਸਬੰਧ ਵਿੱਚ, ਅੱਜ ਹਾਦਸਿਆਂ ਦੇ ਖ਼ਤਰੇ ਵਾਲੇ ਬਲੈਕ ਸਪਾਟਸ ਨੂੰ ਸੁਧਾਰਨ ਅਤੇ ਸੜਕ ਹਾਦਸਿਆਂ ਅਤੇ ਮੌਤਾਂ ‘ਤੇ ਉਨ੍ਹਾਂ ਦੇ ਪ੍ਰਭਾਵ ‘ਤੇ ਕੇਂਦਰਿਤ ਇੱਕ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।  ਇਹ ਵਰਕਸ਼ਾਪ ਲੀਡ ਏਜੰਸੀ ਪੰਜਾਬ ਰਾਜ ਸੜਕ ਸੁਰੱਖਿਆ ਕੌਂਸਲ ਵੱਲੋਂ ਟਰਾਂਸਪੋਰਟ ਵਿਭਾਗ, ਪੰਜਾਬ ਦੀ ਅਗਵਾਈ ਹੇਠ ਅਤੇ ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆ, ਪੀ.ਡਬਲਿਯੂ.ਡੀ(ਬੀ ਐਂਡ ਆਰ) ਵਿਭਾਗ, ਸਥਾਨਕ ਸਰਕਾਰਾਂ ਵਿਭਾਗ, ਪੰਜਾਬ ਮੰਡੀ ਬੋਰਡ ਅਤੇ ਪੰਜਾਬ ਟ੍ਰੈਫਿਕ ਪੁਲਿਸ ਦੇ ਸਹਿਯੋਗ ਨਾਲ ਲਗਾਈ ਗਈ।

ਵਧੀਕ ਮੁੱਖ ਸਕੱਤਰ ਟਰਾਂਸਪੋਰਟ ਸ੍ਰੀ ਡੀ.ਕੇ.ਤਿਵਾੜੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਅਤੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਦੇ ਦਿਸ਼ਾਂ-ਨਿਰਦੇਸ਼ਾਂ ਅਧੀਨ ਸੜਕ ਸੁਰੱਖਿਆ ਸਬੰਧੀ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਵਰਕਸ਼ਾਪ ਦਾ ਮੁੱਖ ਉਦੇਸ਼ ਸੜਕ ਸੁਰੱਖਿਆ ਨਾਲ ਸਬੰਧਤ ਨਾਜ਼ੁਕ ਮੁੱਦਿਆਂ ‘ਤੇ ਚਰਚਾ ਕਰਨਾ ਅਤੇ ਹੱਲ ਕਰਨਾ ਹੈ। ਉਨਾਂ ਕਿਹਾ ਕਿ ਇਹ ਵਿਚਾਰ-ਵਟਾਂਦਰੇ ਸੜਕ ਸੁਰੱਖਿਆ ਦੇ ਮਿਆਰਾਂ ਨੂੰ ਬਿਹਤਰ ਬਣਾਉਣ ਅਤੇ ਸੜਕ ਦੇ ਖਤਰਿਆਂ ਨੂੰ ਘਟਾਉਣ ਲਈ ਭਵਿੱਖ ਦੀਆਂ ਰਣਨੀਤੀਆਂ ਨੂੰ ਆਕਾਰ ਦੇਣ ਵਿੱਚ ਇੱਕ ਮਹੱਤਵਪੂਰਨ ਭੂਮਿਕਾ ਨਿਭਾਉਣਗੇ। ਇਸ ਤੋਂ ਇਲਾਵਾ ਉਨ੍ਹਾਂ ਸੜਕ ਸੁਰੱਖਿਆ ਸਬੰਧੀ ਸੜਕ ਸੁਰੱਖਿਆ ਫੋਰਸ ਵੱਲੋਂ ਨਿਭਾਏ ਜਾ ਰਹੇ ਰੋਲ ਦੀ ਸ਼ਲਾਘਾ ਕੀਤੀ ਅਤੇ ਸੜਕ ਦੁਰਘਟਨਾਵਾਂ ਘਟਾਉਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਪਸੀ ਤਾਲਮੇਲ ਨੂੰ ਹੋਰ ਵਧਾ ਕੇ ਸੁਚੱਜੇ ਤਰੀਕੇ ਅਪਨਾਉਣ ਲਈ ਪ੍ਰੇਰਿਆ। ਖਾਸ ਕਰ ਧੁੰਦ ਦੇ ਮੌਸਮ ਵਿੱਚ ਡਰਾਇਵਿੰਗ ਦੌਰਾਨ ਆਉਣ ਵਾਲੀਆਂ ਪ੍ਰੇਸ਼ਾਨੀਆਂ ਨੂੰ ਦੂਰ ਕਰਨ ਅਤੇ ਛੋਟੀ ਉਮਰ ਦੇ ਬੱਚਿਆਂ ਨੂੰ ਵਹੀਕਲ ਨਾ ਚਲਾਉਣ ਦੇਣ ਲਈ ਪ੍ਰੇਰਿਆ।

ਡਾਇਰੈਕਟਰ ਜਨਰਲ ਲੀਡ ਏਜੰਸੀ ਰੋਡ ਸੇਫਟੀ ਸ੍ਰੀ ਆਰ.ਵੈਂਕਟ ਰਤਨਮ ਨੇ ਵੱਖ-ਵੱਖ ਅਧਿਕਾਰੀਆਂ ਨੂੰ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਰਾਜ ਵਿੱਚ ਐਕਸੀਡੈਂਟ ਵਿੱਚ ਮਰਨ ਵਾਲਿਆਂ ਦੀ ਗਿਣਤੀ ਕਾਫੀ ਜ਼ਿਆਦਾ ਹੈ ਜੋ ਕਿ ਰੋਜ਼ਾਨਾ 14 ਮੌਤਾਂ ਹੋ ਰਹੀਆਂ ਹਨ। ਇਹਨਾਂ ਨੂੰ ਘਟਾਉਣ ਲਈ ਸੜਕ ਨਾਲ ਸਬੰਧਤ ਏਜ਼ੰਸੀਆਂ ਨੈਸ਼ਨਲ ਹਾਈ ਵੇਅ, ਪੀ.ਡਬਲਿਯੂ ਡੀ, ਪੰਜਾਬ ਮੰਡੀ ਬੋਰਡ, ਸਥਾਨਕ ਸਰਕਾਰਾਂ ਵਿਭਾਗ ਨੂੰ ਵਧੇਰੇ ਯਤਨ ਕਰਨੇ ਚਾਹੀਦੇ ਹਨ ਅਤੇ ਉਨ੍ਹਾਂ ਦੇ ਖੇਤਰ ਵਿੱਚ ਪੈਂਦੀਆਂ ਸੜਕਾਂ ਉਪਰ ਬਣੇ ਬਲੈਕ ਸਪਾਟਸ ਦੀ ਰੈਕਟੀਫਿਕੇਸ਼ਨ ਸਹੀ ਤਰੀਕੇ ਕੀਤੀ ਜਾਵੇ ਅਤੇ ਉਸ ਦਾ ਮੁਲਾਂਕਣ ਵੀ ਸਹੀ ਕੀਤਾ ਜਾਵੇ ਤਾਂ ਐਕਸੀਡੈਂਟ ਵਿੱਚ ਹੋਣ ਵਾਲੀਆਂ ਮੌਤਾਂ ਨੂੰ ਘਟਾਇਆ ਜਾ ਸਕੇ।

ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਪੁਲਿਸ ਅਤੇ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਟਰੈਫਿਕ ਨਿਯਮਾਂ ਨੂੰ ਇੰਨ ਬਿੰਨ ਲਾਗੂ ਕੀਤਾ ਜਾਵੇ ਅਤੇ ਟਰੈਫਿਕ ਕਾਨੂੰਨਾਂ ਦੀ ਸਹੀ ਪਾਲਣਾ ਕਰਵਾਈ ਜਾਵੇ ਤਾਂ ਜੋ ਸੜਕਾਂ ਤੇ ਹੋਣ ਵਾਲੇ ਐਕਸੀਡੈਂਟ ਘਟਾਏ ਜਾ ਸਕਣ ਅਤੇ ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਸੜਕ ਦੁਰਘਟਨਾਂ ਵਿੱਚ ਹੋਣ ਵਾਲੀਆਂ ਮੌਤਾਂ ਅਤੇ ਜਖਮੀਆਂ ਸਬੰਧੀ ਡਾਟਾ ਸਹੀ ਦਰਸਾਇਆ ਜਾਵੇ ਤਾਂ ਜੋ ਉਸ ਦੇ ਮੁਤਾਬਕ ਦੁਰਘਟਨਾਂ ਨੂੰ ਘਟਾਉਣ ਲਈ ਸਹੀ ਯੋਜਨਾਬੰਦੀ ਕੀਤੀ ਜਾ ਸਕੇ ਅਤੇ ਇਹਨਾਂ ਦੁਰਘਟਨਾਵਾਂ ਨੂੰ ਘਟਾਉਣ ਲਈ ਸਰਕਾਰ ਵੱਲੋਂ ਖਰਚ ਕੀਤੇ ਜਾਂਦੇ ਫੰਡਜ਼ ਦਾ ਸਹੀ ਨਤੀਜਾ ਸਾਹਮਣੇ ਆ ਸਕੇ।

ਏ.ਡੀ.ਜੀ.ਪੀ.(ਟਰੈਫਿਕ) ਸ੍ਰੀ ਏ.ਐਸ. ਰਾਏ ਨੇ ਸੜਕ ਸੁਰੱਖਿਆ ਫੋਰਸ ਦੀ ਕਾਰਗੁਜ਼ਾਰੀ ਬਾਰੇ ਚਾਨਣਾ ਪਾਇਆ ਅਤੇ ਕਿਹਾ ਕਿ ਪਿਛਲੇ 11 ਮਹੀਨਿਆਂ ਦੌਰਾਨ ਸੜਕ ਸੁਰੱਖਿਆ ਫੋਰਸ ਦੇ ਸੁਚੱਜੀ ਕਾਰਗੁਜ਼ਾਰੀ ਸਦਕਾ ਪੰਜਾਬ ਵਿੱਚ ਹੋਣ ਵਾਲੀਆਂ ਸੜਕੀ ਦੁਰਘਟਨਾਵਾਂ ਅਤੇ ਉਨ੍ਹਾਂ ਵਿੱਚ ਹੋਣ ਵਾਲੀਆਂ ਮੌਤਾਂ ਦੇ ਵਿੱਚ ਕਾਫੀ ਕਮੀ ਆਈ ਹੈ, ਜਿਸ ਦਾ ਸਿਹਰਾ ਸਾਡੀ ਮੌਜੂਦਾ ਪੰਜਾਬ ਸਰਕਾਰ ਨੂੰ ਜਾਂਦਾ ਹੈ।

ਸਟੇਟ ਟਰਾਂਸਪੋਰਟ ਕਮਿਸ਼ਨ ਸ. ਜਸਪ੍ਰੀਤ ਸਿੰਘ ਨੇ ਸੜਕ ਹਾਦਸਿਆਂ ਦੀ ਸੁਰੱਖਿਆਂ ਲਈ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਲਈ ਵਿਸ਼ੇਸ਼ ਜਾਗਰੂਕਤਾ ਮੁਹਿੰਮ,  ਸੀਟ ਬੈਲਟ ਦੀ ਮਹੱਤਤਾ,  ਪੁਰਾਣੇ ਵਾਹਨਾਂ ਦੀ ਸਕ੍ਰੈਪਿੰਗ,  ਵੱਡੇ ਸ਼ਹਿਰਾਂ ਵਿੱਚ ਇਲੈਕਟ੍ਰੋਨਿਕ ਨਿਗਰਾਨੀ ਵਿਧੀ ਨਾਲ ਚਲਾਨ ਜਾਰੀ ਕਰਨਾ, ਥਰਡ ਪਾਰਟੀ ਇਨਸ਼ੋਰੈਂਸ ਅਤੇ ਪ੍ਰਦੂਸ਼ਣ ਸਰਟੀਫਿਕੇਟ ਦੀ ਚੈਕਿੰਗ, ਵਿਦਿਆਰਥੀਆਂ ਨੂੰ ਰੋਡ ਸੇਫਟੀ ਸੰਬੰਧੀ ਟ੍ਰੈਫਿਕ ਪਾਰਕਾਂ ਵਿੱਚ ਟ੍ਰੈਫਿਕ ਰੂਲਾਂ ਸਬੰਧੀ ਜਾਣੂ ਕਰਵਾਉਣਾ, ਆਨਲਾਈਨ ਲਰਨਿੰਗ ਲਾਇਸੈਂਸ ਪ੍ਰਕਿਰਿਆ ਨੂੰ ਆਸਾਨ ਬਣਾਉਣਾ ਸਬੰਧੀ ਵਿਸਥਾਰਪੂਰਵਕ ਚਾਨਣਾ ਪਾਇਆ।

ਸ੍ਰੀ ਵਿਪਨੇਸ਼ ਸ਼ਰਮਾ, ਆਰ.ਓ ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆ ਨੇ ਸੜਕ ਸੁਰੱਖਿਆ ਸਬੰਧੀ ਜਾਣਕਾਰੀ ਦਿੱਤੀ। ਬਲੈਕ ਸਟਾਪਸ ਦੀ ਰੈਕਟੀਫਿਕੇਸ਼ਨ ਸਬੰਧੀ ਉਨ੍ਹਾਂ ਦੇ ਵਿਭਾਗ ਵੱਲੋਂ ਕੀਤੇ ਉਪਰਾਲਿਆਂ ਬਾਰੇ ਵਿਸ਼ੇਸ ਜਾਣਕਾਰੀ ਦਿੱਤੀ ਤਾਂ ਜੋ ਸੜਕ ਦੁਰਘਟਨਾਵਾਂ ਘਟਾ ਕੇ ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕੇ।
ਇਸ ਵਰਕਸ਼ਾਪ ਵਿੱਚ ਪੰਜਾਬ ਸਰਕਾਰ ਅਤੇ ਵੱਖ-ਵੱਖ ਸਬੰਧਤ ਏਜੰਸੀਆਂ ਦੇ ਸੀਨੀਅਰ ਅਧਿਕਾਰੀਆਂ ਸਮੇਤ ਪ੍ਰਮੁੱਖ ਹਿੱਸੇਦਾਰਾਂ ਨੇ ਸ਼ਿਰਕਤ ਕੀਤੀ।  ਮਾਹਿਰਾਂ ਨੇ ਸੜਕ ਹਾਦਸਿਆਂ ਨੂੰ ਘਟਾਉਣ, ਸੜਕੀ ਢਾਂਚੇ ਵਿੱਚ ਸੁਧਾਰ ਕਰਨ ਅਤੇ ਲੋਕਾਂ ਵਿੱਚ ਜਾਗਰੂਕਤਾ ਵਧਾਉਣ ਲਈ ਵੱਖ-ਵੱਖ ਸੁਰੱਖਿਆ ਉਪਾਵਾਂ ਅਤੇ ਭਵਿੱਖੀ ਕਾਰਜ ਯੋਜਨਾਵਾਂ ਬਾਰੇ ਵਿਸਥਾਰ ਨਾਲ ਦੱਸਿਆ।

Published on: ਜਨਵਰੀ 25, 2025 8:04 ਬਾਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।