ਜਲੰਧਰ, 25 ਜਨਵਰੀ, ਦੇਸ਼ ਕਲਿਕ ਬਿਊਰੋ :
ਅੱਜ ਜਲੰਧਰ ਵਿੱਚ ਦਲ ਖਾਲਸਾ ਵੱਲੋਂ ਖਾਲਿਸਤਾਨ ਦੀ ਮੰਗ ਨੂੰ ਲੈ ਕੇ ਅਤੇ 26 ਜਨਵਰੀ (ਗਣਤੰਤਰ ਦਿਵਸ) ਦੇ ਵਿਰੋਧ ਵਿੱਚ ਰੋਸ ਮਾਰਚ ਕੱਢਿਆ ਗਿਆ।ਇਸ ਦੌਰਾਨ ਖਾਲਿਸਤਾਨ ਸਮਰਥਕਾਂ ਨੇ ਬਾਬਾ ਸਾਹਿਬ ਬੀ.ਆਰ.ਅੰਬੇਦਕਰ ਚੌਕ (ਨਕੋਦਰ ਚੌਕ) ਪਹੁੰਚ ਕੇ ਮਾਰਚ ਦੀ ਸਮਾਪਤੀ ਕੀਤੀ।
ਮਾਰਚ ਦੌਰਾਨ ਪਹੁੰਚੇ ਖਾਲਿਸਤਾਨ ਸਮਰਥਕਾਂ ਨੇ ਭਾਰਤ ਦੇ ਸੰਵਿਧਾਨ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ ਅਤੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਗਾਏ। ਇਸ ਦੌਰਾਨ ਸੁਰੱਖਿਆ ਲਈ ਪੁਲੀਸ ਤਾਇਨਾਤ ਰਹੀ ਪਰ ਪੁਲੀਸ ਨੇ ਕੋਈ ਕਾਰਵਾਈ ਨਹੀਂ ਕੀਤੀ। ਦੇਸ਼ ਵਿਰੋਧੀ ਨਾਅਰੇਬਾਜ਼ੀ ਵੀ ਕੀਤੀ ਗਈ। ਲੋਕ ਟੀ-ਸ਼ਰਟਾਂ ਪਾ ਕੇ ਕਹਿ ਰਹੇ ਸਨ ਕਿ ਪੰਜਾਬ ਭਾਰਤ ਦਾ ਹਿੱਸਾ ਨਹੀਂ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਉਹ ਖਾਲਿਸਤਾਨ ਬਣਾ ਕੇ ਰਹਿਣਗੇ।
Published on: ਜਨਵਰੀ 25, 2025 5:42 ਬਾਃ ਦੁਃ