ਪੰਜਾਬ ‘ਚ ਠੰਢ ਵਧੀ, ਮੌਸਮ ਵਿਭਾਗ ਵੱਲੋਂ Cold Wave ਦਾ Alert ਜਾਰੀ

ਪੰਜਾਬ

ਪੰਜਾਬ ‘ਚ ਠੰਢ ਵਧੀ, ਮੌਸਮ ਵਿਭਾਗ ਵੱਲੋਂ Cold Wave ਦਾ Alert ਜਾਰੀ

ਚੰਡੀਗੜ੍ਹ, 25 ਜਨਵਰੀ, ਦੇਸ਼ ਕਲਿਕ ਬਿਊਰੋ :
ਪੰਜਾਬ ਵਿੱਚ ਅੱਜ ਇੱਕ ਵਾਰ ਫਿਰ ਕੋਲਡ ਵੇਵ ਦਾ ਅਲਰਟ ਜਾਰੀ ਕੀਤਾ ਗਿਆ ਹੈ। ਆਉਣ ਵਾਲੇ 72 ਘੰਟਿਆਂ ਵਿੱਚ ਪੰਜਾਬ ਦੇ ਘੱਟੋ-ਘੱਟ ਤਾਪਮਾਨ ਵਿੱਚ ਮਾਮੂਲੀ ਗਿਰਾਵਟ ਆਉਣ ਦਾ ਅਨੁਮਾਨ ਹੈ। ਪਰ ਇਸ ਤੋਂ ਬਾਅਦ ਮੌਸਮ ‘ਚ ਜ਼ਿਆਦਾ ਬਦਲਾਅ ਨਹੀਂ ਹੋਵੇਗਾ। ਇਸ ਦੇ ਨਾਲ ਹੀ ਪੰਜਾਬ ਵਿੱਚ ਇਸ ਵੇਲੇ ਕੋਈ ਵੀ ਪੱਛਮੀ ਗੜਬੜੀ ਸਰਗਰਮ ਨਹੀਂ ਹੈ। ਬੀਤੇ ਦਿਨ ਫਰੀਦਕੋਟ ਪੰਜਾਬ ਦਾ ਸਭ ਤੋਂ ਠੰਡਾ ਸ਼ਹਿਰ ਰਿਹਾ, ਜਿੱਥੇ ਤਾਪਮਾਨ 3.8 ਡਿਗਰੀ ਦਰਜ ਕੀਤਾ ਗਿਆ।
ਭਾਰਤੀ ਮੌਸਮ ਵਿਗਿਆਨ ਕੇਂਦਰ ਅਨੁਸਾਰ ਪੰਜਾਬ ਦੇ ਜਲੰਧਰ, ਕਪੂਰਥਲਾ, ਫ਼ਿਰੋਜ਼ਪੁਰ, ਫ਼ਰੀਦਕੋਟ, ਮੁਕਤਸਰ ਅਤੇ ਫ਼ਾਜ਼ਿਲਕਾ ਵਿੱਚ ਸੀਤ ਲਹਿਰ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਇਹ ਅਲਰਟ ਐਤਵਾਰ ਨੂੰ ਵੀ ਜਾਰੀ ਰਹੇਗਾ। ਪਰ ਇਸ ਤੋਂ ਬਾਅਦ ਤਾਪਮਾਨ ‘ਚ ਜ਼ਿਆਦਾ ਬਦਲਾਅ ਦੇਖਣ ਨੂੰ ਨਹੀਂ ਮਿਲੇਗਾ।
ਪੰਜਾਬ ਵਿੱਚ 29 ਜਨਵਰੀ ਤੋਂ ਇੱਕ ਨਵਾਂ ਵੈਸਟਰਨ ਡਿਸਟਰਬੈਂਸ ਸਰਗਰਮ ਹੋ ਰਿਹਾ ਹੈ। ਇਸ ਪੱਛਮੀ ਗੜਬੜੀ ਦਾ ਅਸਰ ਜੰਮੂ-ਕਸ਼ਮੀਰ, ਹਿਮਾਚਲ ਅਤੇ ਉੱਤਰਾਖੰਡ ਵਿੱਚ ਦੇਖਣ ਨੂੰ ਮਿਲੇਗਾ।ਪਹਾੜੀ ਇਲਾਕਿਆਂ ‘ਚ ਹਲਕੀ ਬਾਰਿਸ਼ ਹੋ ਸਕਦੀ ਹੈ, ਜਦਕਿ ਬਰਫਬਾਰੀ ਦੀ ਵੀ ਸੰਭਾਵਨਾ ਹੈ। ਜੇਕਰ ਪਹਾੜਾਂ ‘ਚ ਠੰਡ ਵਧਦੀ ਹੈ ਤਾਂ ਉਥੋਂ ਮੈਦਾਨੀ ਇਲਾਕਿਆਂ ਵੱਲ ਆਉਣ ਵਾਲੀਆਂ ਹਵਾਵਾਂ ਕਾਰਨ ਪੰਜਾਬ ‘ਚ ਵੀ ਇਸ ਦਾ ਅਸਰ ਦੇਖਣ ਨੂੰ ਮਿਲੇਗਾ।

Published on: ਜਨਵਰੀ 25, 2025 7:28 ਪੂਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।