ਫ਼ਰੀਦਕੋਟ, 25 ਜਨਵਰੀ, ਦੇਸ਼ ਕਲਿਕ ਬਿਊਰੋ :
ਫਰੀਦਕੋਟ ‘ਚ ਨੈਸ਼ਨਲ ਹਾਈਵੇ ‘ਤੇ ਸਥਿਤ ਚਹਿਲ ਪੁਲ ‘ਤੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪਿਛਲੇ ਤਿੰਨ ਦਿਨਾਂ ‘ਚ ਖਾਲਿਸਤਾਨ ਨਾਲ ਸਬੰਧਤ ਇਹ ਦੂਸਰਾ ਮਾਮਲਾ ਸਾਹਮਣੇ ਆਇਆ ਹੈ ਅਤੇ ਸੂਚਨਾ ਮਿਲਦੇ ਹੀ ਪੁਲਸ ਨੇ ਇਨ੍ਹਾਂ ਨਾਅਰਿਆਂ ‘ਤੇ ਕਾਲਾ ਰੰਗ ਫੇਰ ਦਿੱਤਾ ਹੈ ਅਤੇ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਜਾਣਕਾਰੀ ਅਨੁਸਾਰ ਅੱਜ ਸ਼ਨੀਵਾਰ 25 ਜਨਵਰੀ ਦੀ ਸਵੇਰ ਨੂੰ ਫਰੀਦਕੋਟ ਤੋਂ ਨਿਕਲਦੇ ਅੰਮ੍ਰਿਤਸਰ ਬਠਿੰਡਾ ਨੈਸ਼ਨਲ ਹਾਈਵੇ ‘ਤੇ ਸਥਿਤ ਚਹਿਲ ਪੁਲ ਨੇੜੇ ਪੁਲਸ ਨੂੰ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਹੋਣ ਦੀ ਸੂਚਨਾ ਮਿਲੀ, ਜਿਸ ਤੋਂ ਬਾਅਦ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਇਨ੍ਹਾਂ ਨੂੰ ਸਾਫ ਕਰਵਾਇਆ।
Published on: ਜਨਵਰੀ 25, 2025 12:58 ਬਾਃ ਦੁਃ