ਜਲਾਲਾਬਾਦ, 25 ਜਨਵਰੀ, ਦੇਸ਼ ਕਲਿਕ ਬਿਊਰੋ :
ਸ੍ਰੀ ਮੁਕਤਸਰ ਸਾਹਿਬ-ਬਠਿੰਡਾ ਰੋਡ ’ਤੇ ਪੈਂਦੇ ਪਿੰਡ ਦੋਦਾ ਵਿੱਚ ਅੱਜ ਸਵੇਰੇ ਇੱਕ ਕਾਰ ਅਤੇ ਟਰਾਲੇ ਵਿਚਕਾਰ ਭਿਆਨਕ ਟੱਕਰ ਹੋ ਗਈ। ਇਸ ਹਾਦਸੇ ਵਿੱਚ ਹਲਕਾ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਦੀ ਭੈਣ ਨੀਸ਼ੂ ਕੰਬੋਜ ਅਤੇ ਪਿੰਡ ਚੱਕ ਜੰਡ ਵਾਲਾ ਉਰਫ਼ ਮੌਲਵੀਵਾਲਾ ਦੇ ਸਰਪੰਚ ਅਮਰੀਕ ਕੰਬੋਜ ਦੀ ਪਤਨੀ ਦੀ ਮੌਤ ਹੋ ਜਾਣ ਕਾਰਨ ਜਲਾਲਾਬਾਦ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਮ੍ਰਿਤਕ ਨੀਸ਼ੂ ਕੰਬੋਜ ਬਠਿੰਡਾ ਵਿਖੇ ਦਾਖਲ ਕਿਸੇ ਰਿਸ਼ਤੇਦਾਰ ਦਾ ਪਤਾ ਲੈਣ ਲਈ ਕਾਰ ਵਿੱਚ ਸਵਾਰ ਹੋ ਕੇ ਜਾ ਰਹੀ ਸੀ ਕਿ ਰਸਤੇ ਵਿੱਚ ਇਹ ਦਰਦਨਾਕ ਹਾਦਸਾ ਵਾਪਰ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਔਰਤ ਨੀਸ਼ੂ ਕੰਬੋਜ 3 ਬੱਚਿਆਂ ਦੀ ਮਾਂ ਹੈ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
Published on: ਜਨਵਰੀ 25, 2025 1:18 ਬਾਃ ਦੁਃ