ਬਠਿੰਡਾ, 25 ਜਨਵਰੀ, ਦੇਸ਼ ਕਲਿਕ ਬਿਊਰੋ :
ਬਠਿੰਡਾ ਸ਼ਹਿਰ ਵਿੱਚ ਉਸ ਸਮੇਂ ਭਾਰੀ ਹੰਗਾਮਾ ਹੋ ਗਿਆ ਜਦੋਂ ਅੰਤਰ-ਯੂਨੀਵਰਸਿਟੀ ਕਬੱਡੀ ਚੈਂਪੀਅਨਸ਼ਿਪ ਦੇ ਇੱਕ ਮੈਚ ਦੌਰਾਨ ਖਿਡਾਰੀਆਂ ਅਤੇ ਕੋਚ ਵਿੱਚ ਝਗੜਾ ਇੰਨਾ ਵੱਧ ਗਿਆ ਕਿ ਦੋਵਾਂ ਧਿਰਾਂ ਨੇ ਇੱਕ ਦੂਜੇ ’ਤੇ ਕੁਰਸੀਆਂ ਸੁੱਟ ਦਿੱਤੀਆਂ।
ਜਾਣਕਾਰੀ ਅਨੁਸਾਰ ਬਠਿੰਡਾ ਵਿਖੇ ਗੁਰੂ ਕਾਸ਼ੀ ਯੂਨੀਵਰਸਿਟੀ ਵੱਲੋਂ ਕਰਵਾਈ ਜਾ ਰਹੀ ਅੰਤਰ-ਯੂਨੀਵਰਸਿਟੀ ਕਬੱਡੀ ਚੈਂਪੀਅਨਸ਼ਿਪ 2024-2025 ਦੌਰਾਨ ਬਿਹਾਰ ਅਤੇ ਤਾਮਿਲਨਾਡੂ ਦੀਆਂ ਕੁੜੀਆਂ ਦੀਆਂ ਟੀਮਾਂ ਵਿਚਾਲੇ ਖੇਡੇ ਜਾ ਰਹੇ ਮੈਚ ਦੌਰਾਨ ਖਿਡਾਰੀਆਂ ਅਤੇ ਕੋਚ ਵਿਚਾਲੇ ਝਗੜਾ ਹੋ ਗਿਆ। ਇਸ ਦੌਰਾਨ ਮਾਮਲਾ ਇੰਨਾ ਵਧ ਗਿਆ ਕਿ ਦੋਵਾਂ ਧਿਰਾਂ ਵਿਚਾਲੇ ਤਿੱਖੀ ਬਹਿਸ ਤੋਂ ਬਾਅਦ ਕੁਰਸੀਆਂ ਚੱਲ ਗਈਆਂ।
ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਇੱਕ ਵੀਡੀਓ ਵਿੱਚ ਖਿਡਾਰੀਆਂ ਨੂੰ ਕੁਝ ਲੋਕਾਂ ਨਾਲ ਭਿੜਦੇ ਦੇਖਿਆ ਜਾ ਸਕਦਾ ਹੈ। ਦੋਵਾਂ ਪਾਸਿਆਂ ਤੋਂ ਕੁਰਸੀਆਂ ਵੀ ਸੁੱਟੀਆਂ ਗਈਆਂ ਅਤੇ ਇੱਕ-ਦੂਜੇ ਨੂੰ ਲੱਤਾਂ ਅਤੇ ਮੁੱਕੇ ਮਾਰਦੇ ਦੇਖੇ ਗਏ।
Published on: ਜਨਵਰੀ 25, 2025 2:05 ਬਾਃ ਦੁਃ