ਬਸਪਾ ਆਗੂ ਦੀ ਗੋਲੀਆਂ ਮਾਰ ਕੇ ਹੱਤਿਆ
ਚੰਡੀਗੜ੍ਹ, 25 ਜਨਵਰੀ, ਦੇਸ਼ ਕਲਿਕ ਬਿਊਰੋ :
ਹਰਿਆਣਾ ਦੇ ਸੀਐਮ ਨਾਇਬ ਸਿੰਘ ਸੈਣੀ ਦੇ ਗ੍ਰਹਿ ਖੇਤਰ ਅੰਬਾਲਾ ਦੇ ਨਰਾਇਣਗੜ੍ਹ ਵਿੱਚ ਬਸਪਾ ਆਗੂ ਹਰਬਿਲਾਸ ਰੱਜੂਮਾਜਰਾ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਕਰੀਬ 4 ਬਦਮਾਸ਼ਾਂ ਨੇ ਉਨ੍ਹਾਂ ‘ਤੇ ਅੰਨ੍ਹੇਵਾਹ ਗੋਲੀਆਂ ਚਲਾਈਆਂ, ਜਿਨ੍ਹਾਂ ‘ਚੋਂ 5 ਗੋਲੀਆਂ ਨੇਤਾ ਦੀ ਛਾਤੀ ‘ਚ ਲੱਗੀਆਂ। ਉਸ ਦੇ ਨਾਲ ਉਸ ਦੇ ਦੋ ਸਾਥੀ ਵੀ ਜ਼ਖ਼ਮੀ ਹੋ ਗਏ।
ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਬਸਪਾ ਆਗੂ ਆਹਲੂਵਾਲੀਆ ਪਾਰਕ ਨੇੜੇ ਆਪਣੇ ਸਾਥੀਆਂ ਨਾਲ ਆਪਣੀ ਕਾਰ ਵਿੱਚ ਬੈਠਾ ਸੀ। ਇਸ ਦੌਰਾਨ ਨਕਾਬਪੋਸ਼ ਬਦਮਾਸ਼ਾਂ ਨੇ ਉਨ੍ਹਾਂ ‘ਤੇ ਗੋਲੀਆਂ ਚਲਾ ਦਿੱਤੀਆਂ।
ਜਿਕਰਯੋਗ ਹੈ ਕਿ ਪਿਛਲੇ ਸਾਲ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਹਰਬਿਲਾਸ ਨੇ ਨਰਾਇਣਗੜ੍ਹ ਸੀਟ ਤੋਂ ਬਸਪਾ-ਇਨੈਲੋ ਦੇ ਸਾਂਝੇ ਉਮੀਦਵਾਰ ਵਜੋਂ ਚੋਣ ਲੜੀ ਸੀ। ਉਨ੍ਹਾਂ ਨੂੰ 28 ਹਜ਼ਾਰ ਤੋਂ ਵੱਧ ਵੋਟਾਂ ਮਿਲੀਆਂ ਸਨ। ਉਹ ਹਰਿਆਣਾ ਵਿੱਚ ਬਹੁਜਨ ਸਮਾਜ ਪਾਰਟੀ ਦੇ ਸੂਬਾ ਸਕੱਤਰ ਸਨ।
Published on: ਜਨਵਰੀ 25, 2025 7:32 ਪੂਃ ਦੁਃ