ਸੁਪਰੀਮ ਕੋਰਟ ਵੱਲੋਂ ਭਰਤਇੰਦਰ ਸਿੰਘ ਚਾਹਲ ਨੂੰ ਵੱਡੀ ਰਾਹਤ

ਪੰਜਾਬ

ਸੁਪਰੀਮ ਕੋਰਟ ਵੱਲੋਂ ਭਰਤਇੰਦਰ ਸਿੰਘ ਚਾਹਲ ਨੂੰ ਵੱਡੀ ਰਾਹਤ

ਚੰਡੀਗੜ੍ਹ: 25 ਜਨਵਰੀ, ਦੇਸ਼ ਕਲਿੱਕ ਬਿਓਰੋ

ਸੁਪਰੀਮ ਕੋਰਟ ਵੱਲੋਂ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਭਰਤ ਇੰਦਰ ਸਿੰਘ ਚਾਹਲ ਨੂੰ ਵੱਡੀ ਰਾਹਤ ਦਿੱਤੀ ਗਈ ਹੈ। ਸੁਪਰੀਮ ਕੋਰਟ ਵੱਲੋਂ ਉਸ ਨੂੰ ਗ੍ਰਿਫ਼ਤਾਰੀ ਤੋਂ ਪੂਰਨ ਸੁਰੱਖਿਆ ਦਿੱਤੀ ਹੈ। ਵਿਜੀਲੈਂਸ ਬਿਓਰੋ ਨੇ ਸਾਲ 2022 ਵਿੱਚ ਭਰਤ ਇੰਦਰ ਸਿੰਘ ਚਾਹਲ ਖ਼ਿਲਾਫ਼ ਜਾਂਚ ਸ਼ੁਰੂ ਕੀਤੀ ਸੀ ਅਤੇ ਉਨ੍ਹਾਂ ਦੀਆਂ ਜਾਇਦਾਦਾਂ ਦੀ ਵੀ ਜਾਂਚ ਕੀਤੀ ਗਈ ਸੀ। ਇਸੇ ਮਾਮਲੇ ‘ਚ ਅਗਾਊਂ ਜ਼ਮਾਨਤ ਦੀ ਮੰਗ ਨੂੰ ਲੈ ਕੇ ਦਾਇਰ ਪਟੀਸ਼ਨ ‘ਚ ਭਰਤ ਇੰਦਰ ਚਾਹਲ ਨੇ ਕਿਹਾ ਸੀ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸਿਆਸੀ ਰੰਜ਼ਿਸ਼ ਤਹਿਤ ਉਸ ਨੂੰ ਵੀ ਫ਼ਸਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਹਨਾਂ ਨੇ ਆਪਣੇ ਸਾਰੇ ਬੈਂਕ ਖਾਤਿਆਂ, ਜਾਇਦਾਦਾਂ ਅਤੇ ਆਮਦਨ ਦਾ ਪੂਰਾ ਵੇਰਵਾ ਦਿੱਤਾ ਹੈ। ਉਹਨਾਂ ਨੇ ਕਿਹਾ ਸੀ ਕਿ ਉਹ ਜਾਂਚ ਵਿੱਚ ਸਹਿਯੋਗ ਕਰਨ ਲਈ ਤਿਆਰ ਹਨ, ਉਹਨਾਂ ਨੂੰ ਅਗਾਊਂ ਜ਼ਮਾਨਤ ਦਿੱਤੀ ਜਾਵੇ ਪਰ ਹਾਈ ਕੋਰਟ ਨੇ ਉਹਨਾਂ ਦੀ ਪਟੀਸ਼ਨ ਰੱਦ ਕਰ ਦਿੱਤੀ ਸੀ। ਜਿਸ ਤੋਂ ਬਾਅਦ ਉਹਨਾਂ ਨੇ ਸੁਪਰੀਮ ਕੋਰਟ ਦਾ ਦਰਵਾਜਾ ਖੜਕਾਇਆ ਸੀ। ਹੁਣ ਸੁਪਰੀਮ ਕੋਰਟ ਨੇ ਚਾਹਲ ਨੂੰ ਵੱਡੀ ਰਾਹਤ ਦਿੰਦਿਆਂ ਗ੍ਰਿਫ਼ਤਾਰੀ ਤੇ ਮੁਕੰਮਲ ਰੋਕ ਲਗਾ ਦਿੱਤੀ ਹੈ।

Published on: ਜਨਵਰੀ 25, 2025 8:55 ਬਾਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।