ਸੂਬਾ ਵਾਸੀਆਂ ਨੂੰ ਪਾਰਦਰਸ਼ੀ ਤੇ ਸੁਖਾਲੀਆਂ ਸੇਵਾਵਾਂ ਦੇਣੀਆਂ ਸਾਡੀ ਮੁੱਖ ਤਰਜੀਹ: ਮੁੰਡੀਆ
ਮਾਲ ਵਿਭਾਗਾਂ ਦੇ ਦਫਤਰਾਂ ਚ ਸੀਸੀਟੀਵੀ ਕੈਮਰਿਆਂ ਦੇ ਕੰਮ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼
ਚੰਡੀਗੜ੍ਹ, 25 ਜਨਵਰੀ, ਦੇਸ਼ ਕਲਿੱਕ ਬਿਓਰੋ
ਸੂਬਾ ਵਾਸੀਆਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਪਾਰਦਰਸ਼ੀ ਤੇ ਸੁਖਾਲੀਆਂ ਸੇਵਾਵਾਂ ਦੇਣ ਲਈ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਵਚਨਬੱਧਤਾ ਉਤੇ ਚੱਲਦਿਆਂ ਮਾਲ ਵਿਭਾਗ ਵੱਲੋਂ ਸਾਰੇ ਸਬ ਰਜਿਸਟਰਾਰ ਤੇ ਜੁਆਇੰਟ ਸਬ ਰਜਿਸਟਰਾਰ ਦਫਤਰਾਂ ਵਿੱਚ ਲਗਾਏ ਸੀਸੀਟੀਵੀ ਕੈਮਰਿਆਂ ਨੂੰ ਪੂਰੀ ਤਰ੍ਹਾਂ ਕਾਰਜਸ਼ੀਲ ਕਰਨ ਦਾ ਫੈਸਲਾ ਕੀਤਾ ਗਿਆ ਹੈ।
ਮਾਲ ਤੇ ਮੁੜ ਵਸੇਬਾ ਮੰਤਰੀ ਹਰਦੀਪ ਸਿੰਘ ਮੁੰਡੀਆ ਨੇ ਅੱਜ ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਕਿਹਾ ਗਿਆ ਕਿ ਮਾਲ ਵਿਭਾਗ ਦੇ ਦਫਤਰਾਂ ਵਿੱਚ ਸੂਬਾ ਵਾਸੀਆਂ ਨੂੰ ਆਪਣੇ ਕੰਮ ਕਰਵਾਉਣ ਵਿੱਚ ਕੋਈ ਕੰਮ ਕਰਵਾਉਣ ਵਿੱਚ ਔਖਿਆਈ ਨਾ ਆਵੇ ਜਿਸ ਲਈ ਇਹ ਸੀਸੀਟੀਵੀ ਕੈਮਰੇ ਲਗਾਏ ਗਏ ਹਨ। ਵਿਭਾਗ ਵੱਲੋਂ ਇਨ੍ਹਾਂ ਦੀ ਚੈਕਿੰਗ ਅਤੇ ਮੁਲਾਂਕਣ ਕੀਤਾ ਜਾ ਰਿਹਾ ਹੈ। ਸਾਰੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ 31 ਜਨਵਰੀ 2025 ਤੱਕ ਸਾਰੇ ਕੈਮਰਿਆਂ ਦਾ ਪੂਰੀ ਤਰ੍ਹਾਂ ਕੰਮ ਕਰਨਾ ਯਕੀਨੀ ਬਣਾਇਆ ਜਾਵੇ।
ਮਾਲ ਮੰਤਰੀ ਨੇ ਅੱਗੇ ਆਖਿਆ ਕਿ ਸਾਡੀ ਸਰਕਾਰ ਦਾ ਮੁੱਖ ਟੀਚਾ ਜਵਾਬਦੇਹੀ ਤੇ ਬਿਹਤਰ ਨਾਗਰਿਕ ਸੇਵਾਵਾਂ ਮੁਹੱਈਆ ਕਰਵਾਉਣਾ ਹੈ। ਲੋਕਾਂ ਨੂੰ ਆਪਣੇ ਕੰਮ ਕਰਵਾਉਣ ਵਿੱਚ ਕੋਈ ਖੱਜਲ ਖੁਆਰੀ ਨਾ ਹੋਵੇ। ਪ੍ਰਸ਼ਾਸਕੀ ਸੁਧਾਰਾਂ ਦੀ ਲੜੀ ਵਿੱਚ ਲਏ ਗਏ ਇਸ ਫੈਸਲੇ ਨੂੰ ਜ਼ਮੀਨੀ ਪੱਧਰ ਉਤੇ ਲਾਗੂ ਕਰਨ ਲਈ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਇਸ ਦੀ ਨਿਰੰਤਰ ਨਿਗਰਾਨੀ ਕਰਨ ਲਈ ਆਖਿਆ ਗਿਆ ਹੈ।
Published on: ਜਨਵਰੀ 25, 2025 7:13 ਬਾਃ ਦੁਃ