ਅਧਿਆਪਕਾਂ ਦੀ ਘਾਟ ਨੂੰ ਕੀਤਾ ਜਾਵੇਗਾ ਪੂਰਾ, 2364 ਅਤੇ 5994 ਭਰਤੀ ਲਈ ਸਟੇਸ਼ਨਾਂ ਦੀ ਚੋਣ ਜਲਦ : ਹਰਜੋਤ ਬੈਂਸ

ਪੰਜਾਬ

ਚੰਡੀਗੜ੍ਹ/ ਹੁਸ਼ਿਆਰਪੁਰ, 26 ਜਨਵਰੀ, ਦੇਸ਼ ਕਲਿੱਕ ਬਿਓਰੋ :

ਪੰਜਾਬ ਦੇ ਸਕੂਲ ਸਿੱਖਿਆ, ਉਚੇਰੀ ਸਿੱਖਿਆ, ਤਕਨੀਕੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਛੇਤੀ ਹੀ ਸੂਬੇ ਦੇ ਸਕੂਲਾਂ ਵਿੱਚ ਅਧਿਆਪਕਾਂ ਦੀ ਘਾਟ ਨੂੰ ਜਲਦ ਪੂਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ 2364 ਅਤੇ 5994 ਭਰਤੀ ਲਈ ਸਟੇਸ਼ਨਾਂ ਦੀ ਚੋਣ ਛੇਤੀ ਹੀ ਕਰਵਾਈ ਜਾਵੇਗਾ।

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਥੇ 76ਵੇਂ ਗਣਤੰਤਰ ਦਿਵਸ ਮੌਕੇ ਕੌਮੀ ਝੰਡਾ ਲਹਿਰਾਉਂਦਿਆਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਆਜ਼ਾਦੀ ਸੰਗਰਾਮ ਦੇ ਮਹਾਨ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਹਮੇਸ਼ਾ ਤਤਪਰ ਰਹਿਣਾ ਚਾਹੀਦਾ ਹੈ।

ਗਣਤੰਤਰ ਦਿਵਸ ਮੌਕੇ ਸਥਾਨਕ ਪੁਲਿਸ ਲਾਈਨ ਗਰਾਊਂਡ ਵਿਖੇ ਹੋਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਤਿਰੰਗਾ ਲਹਿਰਾਉਣ ਉਪਰੰਤ, ਪਰੇਡ ਦਾ ਨਿਰੀਖਣ ਕੀਤਾ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ। ਉਨ੍ਹਾਂ ਨੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਦਾ ਸਨਮਾਨ ਕਰਨ ਦੇ ਨਾਲ–ਨਾਲ ਲੋੜਵੰਦ ਵਿਅਕਤੀਆਂ ਨੂੰ ਮੋਟਰ ਟਰਾਈਸਾਈਕਲ ਅਤੇ ਸਿਲਾਈ ਮਸ਼ੀਨਾਂ ਦੀ ਵੰਡ ਵੀ ਕੀਤੀ।

ਹਰਜੋਤ ਸਿੰਘ ਬੈਂਸ ਨੇ ਸਿੱਖਿਆ ਕ੍ਰਾਂਤੀ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਸੂਬੇ ਵਿੱਚ 118 ਸਕੂਲ ਆਫ਼ ਐਮੀਨੈਂਸ ਸ਼ੁਰੂ ਹੋਏ ਹਨ ਜਿਨ੍ਹਾਂ ਵਿਚੋਂ ਪੰਜ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਸਥਾਪਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਅਪ੍ਰੈਲ 2022 ਤੋਂ ਹੁਣ ਤੱਕ ਕੁੱਲ 10,376 ਅਧਿਆਪਕਾਂ ਦੀ ਭਰਤੀ ਕੀਤੀ ਗਈ ਹੈ ਅਤੇ ਹੁਣ ਤੱਕ 198 ਸਕੂਲ ਪ੍ਰਿੰਸੀਪਲਾਂ ਤੇ ਸਿੱਖਿਆ ਪ੍ਰਸ਼ਾਸਕਾਂ ਨੂੰ ਸਿੰਗਾਪੁਰ ਤੋਂ, 150 ਹੈੱਡ-ਮਾਸਟਰਾਂ ਨੂੰ ਆਈ.ਆਈ.ਐਮ., ਅਹਿਮਦਾਬਾਦ ਅਤੇ 72 ਪ੍ਰਾਇਮਰੀ ਸਕੂਲ ਅਧਿਆਪਕਾਂ ਨੂੰ ਯੂਨੀਵਰਸਿਟੀ ਆਫ ਤੁਰਕੂ, ਫਿਨਲੈਂਡ ਤੋਂ ਸਿਖਲਾਈ ਦੁਆਈ ਗਈ। ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਸਾਲ ਮਾਰਚ ਵਿੱਚ ਪ੍ਰਾਇਮਰੀ ਸਕੂਲ ਅਧਿਆਪਕਾਂ ਦਾ ਦੂਜਾ ਬੈਚ ਸਿਖਲਾਈ ਲਈ ਯੂਨੀਵਰਸਿਟੀ ਆਫ ਤੁਰਕੂ, ਫਿਨਲੈਂਡ ਭੇਜਿਆ ਜਾਵੇਗਾ।
ਸਕੂਲ ਆਫ਼ ਹੈਪੀਨੈਸ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਪ੍ਰੋਜੈਕਟ ਤਹਿਤ ਹੁਸ਼ਿਆਰਪੁਰ ਜਿਲ੍ਹੇ ਵਿੱਚ 9 ਸਕੂਲ ਉਸਾਰੇ ਜਾ ਰਹੇ ਹਨ ਅਤੇ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੇ 81,749 ਵਿਦਿਆਰਥੀਆਂ ਲਈ 600 ਰੁਪਏ ਦੇ ਹਿਸਾਬ ਨਾਲ ਵਰਦੀ ਵਾਸਤੇ 4.90 ਕਰੋੜ ਰੁਪਏ ਦਿੱਤੇ ਗਏ ਹਨ। ਸਾਲ 2023-24 ਤੇ 2024-25 ਦੌਰਾਨ ਜਿਲ੍ਹੇ ਦੇ ਪ੍ਰਾਇਮਰੀ ਤੇ ਅੱਪਰ ਪ੍ਰਾਇਮਰੀ ਸਕੂਲਾਂ ਨੂੰ ਨਵੀਂ ਚਾਰਦੀਵਾਰੀ ਵਾਸਤੇ 12 ਕਰੋੜ 52 ਲੱਖ ਤੇ 75 ਹਜਾਰ ਰੁਪਏ ਦੀ ਗਰਾਂਟ ਦਿੱਤੀ ਗਈ ਹੈ। ਹੁਸ਼ਿਆਰਪੁਰ ਵਿੱਚ 130 ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ 11ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਬਿਜਨੈਸ ਬਲਾਸਟਰ ਪ੍ਰੋਗਰਾਮ ਚੱਲ ਰਿਹਾ ਹੈ, ਜਿਸ ਤਹਿਤ 2024-25 ਵਿੱਚ 3834 ਵਿਦਿਆਰਥੀਆਂ ਨੂੰ 2000 ਰੁਪਏ ਦੇ ਹਿਸਾਬ ਨਾਲ 76.68 ਲੱਖ ਰੁਪਏ ਦੀ ਸੀਡ ਮਨੀ ਗਰਾਂਟ ਜਾਰੀ ਕੀਤੀ ਜਾ ਚੁੱਕੀ ਹੈ।
ਉਨ੍ਹਾਂ ਕਿਹਾ ਕਿ ਜਲਦ ਹੀ ਜ਼ਿਲ੍ਹਿਆਂ ਵਿਚ ਸਕੂਲਾਂ ਅੰਦਰ ਅਧਿਆਪਕਾਂ ਦੀ ਘਾਟ ਨੂੰ ਪੂਰਾ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹੁਸ਼ਿਆਰਪੁਰ, ਗੁਰਦਾਸਪੁਰ ਅਤੇ ਤਰਨਤਾਰਨ ਦੇ ਸਕੂਲਾਂ ਵਿਚ ਅਧਿਆਪਕਾਂ ਦੀ ਘਾਟ ਨੂੰ ਬਹੁਤ ਜਲਦ ਪੂਰਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਨਵੀਆਂ ਭਰਤੀਆ 2364 ਅਤੇ 5994 ਤਹਿਤ ਸਟੇਸ਼ਨਾਂ ਦੀ ਚੋਣ ਕੱਲ੍ਹ ਤੋਂ ਸ਼ੁਰੂ ਹੋਣ ਜਾ ਰਹੀ ਹੈ ਜਿਸ ਨਾਲ 6 ਹਜ਼ਾਰ ਦੇ ਕਰੀਬ ਅਧਿਆਪਕਾਂ ਦੀ ਭਰਤੀ ਨਾਲ ਇਸ ਕਮੀ ਨੂੰ ਦੂਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਦੇਸ਼ ਵਿਚ ਅਧਿਆਪਕ-ਵਿਦਿਆਰਥੀ ਦਰ ਦੇ ਖੇਤਰ ਵਿਚ ਪੰਜਾਬ ਸਭ ਤੋਂ ਮੋਹਰੀ ਸੂਬੇ ਵਜੋਂ ਉਭਰੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਹੁਸ਼ਿਆਰਪੁਰ ਦੇ ਸਕੂਲਾਂ ਲਈ ਐਲਾਨੀਆਂ ਗਰਾਂਟਾਂ ਜਾਰੀ ਹੋ ਚੁੱਕੀਆਂ ਹਨ।ਉਨ੍ਹਾਂ ਕਿਹਾ ਕਿ ਜ਼ਿਲ੍ਹੇ ਅੰਦਰ ਆਉਣ ਵਾਲੇ ਸਮੇਂ ਵਿਚ ਕਈ ਨਵੇਂ ਬਣੇ ਸਕੂਲਾਂ ਦਾ ਉਦਘਾਟਨ ਹੋਵੇਗਾ।

Published on: ਜਨਵਰੀ 26, 2025 7:23 ਬਾਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।