ਪਟਿਆਲਾ, 26 ਜਨਵਰੀ, ਦੇਸ਼ ਕਲਿੱਕ ਬਿਓਰੋ :
ਕਿਸਾਨੀ ਮੰਗਾਂ ਨੂੰ ਲੈ ਕੇ ਚਲ ਰਹੇ ਸੰਘਰਸ਼ ਦੇ ਤਹਿਤ ਅੱਜ ਕਿਸਾਨਾਂ ਵੱਲੋਂ ਗਣਤੰਤਰ ਦਿਵਸ ਮੌਕੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉਤੇ ਟਰੈਕਟਰ ਮਾਰਚ ਕੱਢਿਆ ਗਿਆ। ਪੰਜਾਬ ਵਿੱਚ ਵੱਖ ਵੱਖ ਥਾਵਾਂ ਉਤੇ ਕਿਸਾਨਾਂ ਨੇ ਟਰੈਕਟਰ ਮਾਰਚ ਕੱਢਿਆ ਜਿਸ ਵਿੱਚ ਹਜ਼ਾਰਾਂ ਦੀ ਗਿਣਤੀ ਟਰੈਕਟਰ ਲੈ ਕੇ ਕਿਸਾਨ ਪਹੁੰਚੇ। ਪਟਿਆਲਾ ਵਿੱਚ ਕਰੀਬ 9 ਥਾਵਾਂ ਉਤੇ ਕਿਸਾਨਾਂ ਵੱਲੋਂ ਟਰੈਕਟਰ ਮਾਰਚ ਕੱਢਿਆ ਗਿਆ। ਜਿੰਨਾਂ ਵਿੱਚ ਪਾਤੜਾ, ਸਮਾਣਾ, ਭਦਾਸੋਂ, ਰਾਜਪੁਰਾ, ਘਨੌਰ, ਦੇਵੀਗੜ੍ਹ ਆਦਿ ਸ਼ਾਮਲ ਹਨ। ਕਿਸਾਨਾਂ ਵੱਲੋਂ ਕੇਂਦਰ ਸਰਕਾਰ ਵਿਰੁੱਧ ਟਰੈਕਟਰ ਮਾਰਚ ਰਾਹੀਂ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਕਿਉਂਕਿ, ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੰਗਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ। ਕੇਂਦਰ ਸਰਕਾਰ ਲੋਕਾਂ ਵਿੱਚ ਪ੍ਰਚਾਰ ਕਰ ਰਹੀ ਹੈ ਕਿ ਕਿਸਾਨਾਂ ਨੂੰ ਬਹੁਤ ਕੁਝ ਮਿਲ ਰਿਹਾ ਹੈ। ਲੋਕਾਂ ਨੂੰ ਗਲਤ ਜਾਣਕਾਰੀ ਦਿੱਤੀ ਜਾ ਰਹੀ ਹੈ ਕਿ ਜੇਕਰ ਘੱਟੋ-ਘੱਟ ਸਮਰਥਨ ਮੁੱਲ ਦੀ ਮੰਗ ਪੂਰੀ ਹੋ ਜਾਂਦੀ ਹੈ, ਤਾਂ ਫਸਲਾਂ ਦੀਆਂ ਕੀਮਤਾਂ ਵਧ ਜਾਣਗੀਆਂ। ਅਸਲ ਵਿੱਚ ਅਜਿਹਾ ਕੁਝ ਵੀ ਨਹੀਂ ਹੈ। ਸ਼ੰਭੂ ਅਤੇ ਖਨੌਰੀ ਮੋਰਚੇ ਦੇ ਹੱਕ ਵਿੱਚ ਪ੍ਰਦਰਸ਼ਨ ਚੱਲ ਰਿਹਾ ਹੈ। ਸੰਸਦ ਮੈਂਬਰਾਂ ਦੇ ਘਰਾਂ ਦੇ ਬਾਹਰ ਪ੍ਰਦਰਸ਼ਨ ਕੀਤੇ ਜਾਣਗੇ। ਜਦੋਂ ਕਿ, ਕਿਸਾਨ 13 ਫਰਵਰੀ ਨੂੰ ਜੀਂਦ ਵਿੱਚ ਇੱਕ ਕਾਨਫਰੰਸ ਕਰਨਗੇ।
ਇਸੇ ਤਰ੍ਹਾਂ ਫਿਰੋਜ਼ਪੁਰ ਵਿੱਚ ਕਿਸਾਨ ਜਥੇਬੰਦੀਆਂ ਦੀ ਅਗਵਾਈ ਵਿੱਚ ਕਿਸਾਨਾਂ ਵੱਲੋਂ ਟਰੈਕਟਰ ਮਾਰਚ ਕੱਢਿਆ ਗਿਆ। ਇਹ ਮਾਰਚ ਛਾਉਣੀ ਦਾਣਾ ਮੰਤਰੀ ਤੋਂ ਸ਼ੁਰੂ ਹੋ ਕੇ ਸ਼ੇਰਸ਼ਾਹ ਵਾਲੀ ਚੌਂਕ ਉਤੇ ਪਹੁੰਚ ਕੇ ਸਮਾਪਤ ਹੋਇਆ।
ਸ੍ਰੀ ਚਮਕੌਰ ਸਾਹਿਬ ਵਿਖੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਟਰੈਕਟਰ ਮਾਰਚ ਕੀਤਾ ਗਿਆ, ਜਿਸ ਵਿੱਚ 500 ਤੋਂ ਜ਼ਿਆਦਾ ਟਰੈਕਟਰ ਸ਼ਾਮਲ ਹੋਏ।
ਫਗਵਾੜਾ ਵਿੱਚ ਸ਼ੂਗਰ ਮਿਲ ਚੌਂਕ ਤੋਂ ਕਿਸਾਨਾਂ ਵੱਲੋਂ ਟਰੈਕਟਰ ਮਾਰਚ ਕੱਢਿਆ ਗਿਆ।
Published on: ਜਨਵਰੀ 26, 2025 2:12 ਬਾਃ ਦੁਃ