ਚੰਡੀਗੜ੍ਹ, 26 ਜਨਵਰੀ, ਦੇਸ਼ ਕਲਿੱਕ ਬਿਓਰੋ :
ਭਲਕੇ 27 ਜਨਵਰੀ ਦੀ ਤਿੰਨ ਜ਼ਿਲ੍ਹਿਆਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜ਼ਿਲ੍ਹਾ ਗੁਰਦਾਸਪੁਰ, ਮੋਹਾਲੀ ਅਤੇ ਮਾਨਸਾ ਦੇ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਜਾ ਚੁੱਕਿਆ ਹੈ। ਜ਼ਿਲ੍ਹਾ ਗੁਰਦਾਸਪੁਰ ਦੇ ਵਿਦਿਅਕ ਅਦਾਰਿਆਂ ਵਿੱਚ 27 ਜਨਵਰੀ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਮੋਹਾਲੀ ਜ਼ਿਲ੍ਹੇ ਵਿੱਚ ਭਲਕੇ ਸੋਮਵਾਰ ਦੀ ਸਾਰੇ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਛੁੱਟੀ ਸਬੰਧੀ ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਇਕ ਆਡੀਓ ਮੈਸਜ਼ ਜਾਰੀ ਕਰਕੇ ਜਾਣਕਾਰੀ ਦਿੱਤੀ ਗਈ ਹੈ। ਜ਼ਿਲ੍ਹਾ ਸਿੱਖਿਆ ਅਫਸਰ ਵੱਲੋਂ ਦੱਸਿਆ ਕਿ ਜ਼ਿਲ੍ਹਾ ਪੱਧਰ ਦਾ ਸਮਾਗਮ ਫੇਜ਼ 6 ਵਿਖੇ ਹੋਇਆ ਹੈ। ਉਨ੍ਹਾਂ ਦੱਸਿਆ ਕਿ ਬੱਚਿਆਂ ਦੇ ਚੰਗੇ ਪ੍ਰਦਰਸ਼ਨ ਨੂੰ ਦੇਖਦੇ ਹੋਏ ਜ਼ਿਲ੍ਹਾ ਡਿਪਟੀ ਕਮਿਸ਼ਨਰ ਵੱਲੋਂ ਸਾਰੇ ਸਰਕਾਰੀ, ਪ੍ਰਾਈਵੇਟ ਅਤੇ ਏਡਿਡ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
27 ਜਨਵਰੀ ਦੀ ਮਾਨਸਾ ਜ਼ਿਲ੍ਹੇ ਦੇ ਵਿਦਿਅਕ ਅਦਾਰਿਆਂ ਵਿੱਚ ਛੁੱਟੀ ਦਾ ਅੇਲਾਨ ਕੀਤਾ ਗਿਆ ਹੈ। ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਮੌਕੇ ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਧੂਰੀ ਵੱਲੋਂ ਐਲਾਨ ਕੀਤਾ ਗਿਆ ਹੈ।
Published on: ਜਨਵਰੀ 26, 2025 4:24 ਬਾਃ ਦੁਃ