ਮੋਹਾਲੀ, 26 ਜਨਵਰੀ, ਦੇਸ਼ ਕਲਿੱਕ ਬਿਓਰੋ :
ਮੋਹਾਲੀ ਜ਼ਿਲ੍ਹੇ ਵਿੱਚ ਭਲਕੇ ਸੋਮਵਾਰ ਦੀ ਸਾਰੇ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਛੁੱਟੀ ਸਬੰਧੀ ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਇਕ ਆਡੀਓ ਮੈਸਜ਼ ਜਾਰੀ ਕਰਕੇ ਜਾਣਕਾਰੀ ਦਿੱਤੀ ਗਈ ਹੈ। ਜ਼ਿਲ੍ਹਾ ਸਿੱਖਿਆ ਅਫਸਰ ਵੱਲੋਂ ਦੱਸਿਆ ਕਿ ਜ਼ਿਲ੍ਹਾ ਪੱਧਰ ਦਾ ਸਮਾਗਮ ਫੇਜ਼ 6 ਵਿਖੇ ਹੋਇਆ ਹੈ। ਉਨ੍ਹਾਂ ਦੱਸਿਆ ਕਿ ਬੱਚਿਆਂ ਦੇ ਚੰਗੇ ਪ੍ਰਦਰਸ਼ਨ ਨੂੰ ਦੇਖਦੇ ਹੋਏ ਜ਼ਿਲ੍ਹਾ ਡਿਪਟੀ ਕਮਿਸ਼ਨਰ ਵੱਲੋਂ ਸਾਰੇ ਸਰਕਾਰੀ, ਪ੍ਰਾਈਵੇਟ ਅਤੇ ਏਡਿਡ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
Published on: ਜਨਵਰੀ 26, 2025 3:19 ਬਾਃ ਦੁਃ