CM ਭਗਵੰਤ ਮਾਨ ਨੇ ਪਟਿਆਲਾ ਵਿਖੇ ਲਹਿਰਾਇਆ ਤਿਰੰਗਾ
ਪਟਿਆਲਾ: 26 ਜਨਵਰੀ, ਦੇਸ਼ ਕਲਿੱਕ ਬਿਓਰੋ
ਅੱਜ ਭਾਰਤ ਦੇ 76ਵੇਂ ਗਣਤੰਤਰ ਦਿਵਸ ਮੌਕੇ ਪਟਿਆਲਾ ਵਿਖੇ ਸਮਾਗਮ ’ਚ ਹਿੱਸਾ ਲਿਆ। ਭਾਰਤ ਦਾ ਮਾਣ ਤਿਰੰਗਾ ਝੰਡਾ ਲਹਿਰਾਇਆ ਅਤੇ ਪਰੇਡ ਤੋਂ ਸਲਾਮੀ ਲਈ। ਉਨ੍ਹਾਂ ਕਿਹਾ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਪਟਿਆਲਾ ਵਿਖੇ ਗੁਰੂ ਸਾਹਿਬ ਜੀ ਨੂੰ ਸ਼ਰਧਾ ਅਤੇ ਸਤਿਕਾਰ ਭੇਂਟ ਕਰਦਾ ਹਾਂ।ਉਨ੍ਹਾਂ ਨੇ ਪਰਮਾਤਮਾ ਅੱਗੇ ਦੁਆ ਕੀਤੀ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਮਿਲਿਆ ਭਾਰਤ ਦੇਸ਼ ਦਾ ਸੰਵਿਧਾਨ ਹਮੇਸ਼ਾ ਕਾਇਮ ਰਹੇ ਤੇ ਦੇਸ਼ ਦਾ ਹਰ ਨਾਗਰਿਕ ਇੱਜ਼ਤ-ਮਾਣ ਨਾਲ ਆਪਣਾ ਜੀਵਨ ਬਤੀਤ ਕਰੇ। ਉਨ੍ਹਾਂ ਦੇਸ਼ ਵਾਸੀਆਂ ਨੂੰ ਗਣਤੰਤਰ ਦਿਵਸ ਦੀਆਂ ਮੁਬਾਰਕਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਸੜਕ ਹਾਦਸਿਆਂ ਨੂੰ ਘਟਾਉਣ ਲਈ ਸੜਕ ਸੁਰੱਖਿਆ ਫੋਰਸ (SSF) ਦਾ ਗਠਨ ਕੀਤਾ, ਜਿਸ ਦੇ ਤਹਿਤ ਸੂਬੇ ‘ਚ ਸੜਕ ਹਾਦਸਿਆਂ ‘ਚ ਹੋਣ ਵਾਲੀਆਂ ਮੌਤਾਂ ਦੀ ਗਿਣਤੀ 48 ਫ਼ੀਸਦੀ ਘਟੀ ਹੈ। ਸੂਬੇ ਦੇ ਹਰ ਇੱਕ ਨਾਗਰਿਕ ਦੀ ਜਾਨ ਸਾਡੇ ਲਈ ਕੀਮਤੀ ਹੈ।
ਉਨ੍ਹਾਂ ਕਿਹਾ ਕਿ ਹੁਣ ਤੱਕ ਸਾਡੀ ਸਰਕਾਰ ਨੇ ਲੋਕ ਹਿੱਤ ‘ਚ ਕਈ ਕੰਮ ਕੀਤੇ ਜਿਸ ‘ਚ ਨੌਜਵਾਨਾਂ ਨੂੰ ਰੁਜ਼ਗਾਰ, ਆਮ ਆਦਮੀ ਕਲੀਨਿਕ, ਸਰਕਾਰ ਤੁਹਾਡੇ ਦੁਆਰ ਸਕੀਮ ਅਤੇ ਸਮਾਜ ਨੂੰ ਲੱਗੀ ਭ੍ਰਿਸ਼ਟਾਚਾਰ ਦੀ ਸਿਉਂਕ ਨੂੰ ਖ਼ਤਮ ਕਰਨ ਲਈ ਐਂਟੀ ਕਰੱਪਸ਼ਨ ਹੈਲਪ ਲਾਈਨ ਸ਼ੁਰੂ ਕੀਤੀ।
ਉਨ੍ਹਾਂ ਕਿਹਾ ਕਿ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਸਾਡੀ ਸਰਕਾਰ ਵੱਲੋਂ ਸਕੂਲ ਆਫ਼ ਐਮੀਨੈਂਸ ਦੀ ਸਥਾਪਨਾ ਕੀਤੀ ਗਈ, ਜਿਸ ਵਿੱਚ ਬੱਚਿਆਂ ਨੂੰ ਚੰਗੀ ਸਿੱਖਿਆ ਮੁਹੱਈਆ ਕਰਵਾਈ ਜਾ ਰਹੀ ਹੈ। ਨਾਲ ਹੀ ਸਕੂਲਾਂ ਦੇ ਬੁਨਿਆਦੀ ਢਾਂਚੇ, ਵਿਦਿਆਰਥੀਆਂ ਨੂੰ ਮੁਫ਼ਤ ਵਰਦੀਆਂ ਮੁਹੱਈਆ ਕਰਵਾਉਣ ਅਤੇ ਖੇਡਾਂ ਲਈ 200 ਕਰੋੜ ਰੁਪਏ ਦੀ ਵਿਵਸਥਾ ਕੀਤੀ ਗਈ ਹੈ।
ਉਨ੍ਹਾਂ ਕੇਂਦਰ ਸਰਕਾਰ ‘ਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਕਿਸਾਨ ਸਾਡੇ ਦੇਸ਼ ਦੇ ਅੰਨਦਾਤਾ ਨੇ, ਪਰ ਬੜੇ ਦੁੱਖ ਦੀ ਗੱਲ ਹੈ ਕਿ ਸਾਡੇ ਕਿਸਾਨਾਂ ਨੂੰ ਅਪਣੇ ਹੱਕ ਲੈਣ ਲਈ ਅੱਜ ਭੁੱਖ ਹੜਤਾਲਾਂ ਅਤੇ ਮਰਨ ਵਰਤ ਤੱਕ ਰੱਖਣੇ ਪੈ ਰਹੇ ਹਨ। ਕੇਂਦਰ ਸਰਕਾਰ ਕਿਸਾਨਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਮੰਗਾਂ ਮੰਨੇ।
ਊਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਸਾਡਾ RDF ਦਾ ਪੈਸਾ ਰੋਕ ਕੇ ਸਾਨੂੰ ਕੰਮ ਕਰਨ ਤੋਂ ਰੋਕਣ ਦੀ ਕੋਸ਼ਿਸ਼ ਕੀਤੀ, ਪਰ ਸਾਡੀ ਸਰਕਾਰ ਨੇ ਉਹ ਕੰਮ ਵੀ ਕੀਤੇ ਜਿਨ੍ਹਾਂ ਦੀ ਅਸੀਂ ਗਾਰੰਟੀ ਵੀ ਨਹੀਂ ਦਿੱਤੀ ਸੀ। 16 ਟੋਲ ਪਲਾਜ਼ੇ ਬੰਦ ਕਰਕੇ ਲੋਕਾਂ ਦਾ 62 ਲੱਖ ਰੁਪਏ ਪ੍ਰਤੀ ਦਿਨ ਦਾ ਬਚਾਇਆ। ਸਾਡੇ ਕੀਤੇ ਕੰਮਾਂ ਨੂੰ ਰੇਵੜੀ ਕਹਿਣ ਵਾਲੇ ਹੁਣ ਆਪ ਖੁਦ ਜੁਮਲੇ ਸੁਣਾ ਕੇ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ।
Published on: ਜਨਵਰੀ 26, 2025 1:59 ਬਾਃ ਦੁਃ