28 ਜਨਵਰੀ ਨੂੰ ਹੋਣ ਵਾਲੀ ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਮੁਲਤਵੀ
ਅੰਮ੍ਰਿਤਸਰ, 26 ਜਨਵਰੀ, ਦੇਸ਼ ਕਲਿੱਕ ਬਿਓਰੋ
ਪੰਜ ਸਿੰਘ ਸਾਹਿਬਾਨਾਂ ਵੱਲੋਂ ਪੰਥਕ ਮਾਮਲਿਆਂ ਸਬੰਧੀ ਵਿਚਾਰ-ਵਟਾਂਦਰੇ ਲਈ 28 ਜਨਵਰੀ ਦੀ ਹੋਣ ਵਾਲੀ ਇਕੱਤਰਤਾ ਮੁਲਤਵੀ ਹੋ ਗਈ ਹੈ। ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਕੁਝ ਨਿੱਜੀ ਰੁਝੇਵਿਆਂ ਕਾਰਨ ਮੁਲਤਵੀ ਕਰ ਦਿੱਤੀ ਗਈ ਹੈ। ਇਸ ਦੀ ਜਾਣਕਾਰੀ ਜਥੇਦਾਰ ਅਕਾਲ ਤਖਤ ਸਾਹਿਬ ਦੇ ਮੀਡੀਆ ਸਲਾਹਕਾਰ ਵੱਲੋਂ ਦਿੱਤੀ ਗਈ ਹੈ।
Published on: ਜਨਵਰੀ 26, 2025 4:06 ਬਾਃ ਦੁਃ