ਅੰਮ੍ਰਿਤਸਰ, 27 ਜਨਵਰੀ, ਦੇਸ਼ ਕਲਿਕ ਬਿਊਰੋ :
ਨਗਰ ਨਿਗਮ ਅੰਮ੍ਰਿਤਸਰ ਦੇ ਨਵ-ਨਿਯੁਕਤ 85 ਕੌਂਸਲਰਾਂ ਦਾ ਸਹੁੰ ਚੁੱਕ ਸਮਾਗਮ ਅੱਜ ਹੋ ਰਿਹਾ ਹੈ। ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਅੱਜ ਸੋਮਵਾਰ ਨੂੰ ਸ਼ਾਮ 4:00 ਵਜੇ ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ ਦੇ ਆਡੀਟੋਰੀਅਮ ਵਿੱਚ ਹੋਣ ਜਾ ਰਹੀ ਹੈ। ਇਸ ਪ੍ਰੋਗਰਾਮ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।
ਸਹੁੰ ਚੁੱਕ ਸਮਾਗਮ ਵਿੱਚ ਕਿਸੇ ਕਿਸਮ ਦੀ ਦਿੱਕਤ ਨਾ ਆਵੇ ਇਸ ਨੂੰ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਅਤੇ ਨਗਰ ਨਿਗਮ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਖੁਦ ਸਰਕਾਰੀ ਮੈਡੀਕਲ ਕਾਲਜ ਦਾ ਲਗਾਤਾਰ ਦੌਰਾ ਕਰ ਰਹੇ ਹਨ। ਨਿਗਮ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਦੱਸਿਆ ਕਿ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।
Published on: ਜਨਵਰੀ 27, 2025 9:30 ਪੂਃ ਦੁਃ