ਕਿਸਾਨਾਂ ਵਲੋਂ ਤਿੰਨ ਮਹਾਪੰਚਾਇਤਾਂ ਕਰਨ ਦਾ ਐਲਾਨ

ਪੰਜਾਬ

ਚੰਡੀਗੜ੍ਹ, 27 ਜਨਵਰੀ, ਦੇਸ਼ ਕਲਿਕ ਬਿਊਰੋ :
ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਸਮੇਤ 13 ਮੰਗਾਂ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਦੀ ਖਨੌਰੀ ਸਰਹੱਦ ‘ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਚੱਲ ਰਿਹਾ ਮਰਨ ਵਰਤ ਅੱਜ (ਸੋਮਵਾਰ) 63ਵੇਂ ਦਿਨ ‘ਚ ਦਾਖਲ ਹੋ ਗਿਆ ਹੈ। ਹੁਣ ਉਨ੍ਹਾਂ ਦੀ ਹਾਲਤ ਵਿੱਚ ਸੁਧਾਰ ਹੋ ਰਿਹਾ ਹੈ।
ਕਿਸਾਨ ਸੰਘਰਸ਼-2 ਨੂੰ 13 ਫਰਵਰੀ ਨੂੰ ਇੱਕ ਸਾਲ ਪੂਰਾ ਹੋਣ ਜਾ ਰਿਹਾ ਹੈ। ਇਸ ਕਰਕੇ ਕਿਸਾਨਾਂ ਨੇ ਹੁਣ 11 ਤੋਂ 13 ਫਰਵਰੀ ਤੱਕ ਤਿੰਨ ਮਹਾਪੰਚਾਇਤਾਂ ਦਾ ਆਯੋਜਨ ਕਰਨ ਦਾ ਫੈਸਲਾ ਕੀਤਾ ਹੈ। ਇਸ ‘ਚ ਹਜ਼ਾਰਾਂ ਲੋਕ ਮੋਰਚੇ ‘ਤੇ ਪਹੁੰਚਣਗੇ।
ਪਹਿਲੇ ਪੜਾਅ ਵਿੱਚ ਕਿਸਾਨ 29 ਜਨਵਰੀ ਨੂੰ ਅੰਮ੍ਰਿਤਸਰ ਤੋਂ ਰਵਾਨਾ ਹੋਣਗੇ, ਜਦਕਿ 30 ਨੂੰ ਸ਼ੰਭੂ ਪਹੁੰਚਣਗੇ। ਇਸ ਤੋਂ ਪਹਿਲਾਂ 26 ਜਨਵਰੀ ਨੂੰ ਪੰਜਾਬ ਅਤੇ ਹਰਿਆਣਾ ਸਮੇਤ ਦੇਸ਼ ਭਰ ਵਿੱਚ ਕਿਸਾਨਾਂ ਵੱਲੋਂ ਕੱਢਿਆ ਗਿਆ ਟਰੈਕਟਰ ਮਾਰਚ ਪੂਰੀ ਤਰ੍ਹਾਂ ਸਫ਼ਲ ਰਿਹਾ।

Published on: ਜਨਵਰੀ 27, 2025 10:58 ਪੂਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।