ਵਾਸ਼ਿੰਗਟਨ, 27 ਜਨਵਰੀ, ਦੇਸ਼ ਕਲਿਕ ਬਿਊਰੋ :
ਅਮਰੀਕਾ ‘ਚ ਡੋਨਾਲਡ ਟਰੰਪ ਦੇ ਅਹੁਦਾ ਸੰਭਾਲਣ ਤੋਂ ਬਾਅਦ ਵੱਡੇ ਪੱਧਰ ‘ਤੇ ਗੈਰ-ਕਾਨੂੰਨੀ ਪ੍ਰਵਾਸੀਆਂ ਦੀ ਭਾਲ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਡਿਪੋਰਟ ਕੀਤਾ ਜਾ ਰਿਹਾ ਹੈ। ਇਸ ਦੌਰਾਨ ਅਮਰੀਕੀ ਗ੍ਰਹਿ ਸੁਰੱਖਿਆ ਵਿਭਾਗ ਨੇ ਅੱਜ ਯਾਨੀ ਸੋਮਵਾਰ ਨੂੰ ਨਿਊਯਾਰਕ ਅਤੇ ਨਿਊਜਰਸੀ ਦੇ ਕੁਝ ਗੁਰਦੁਆਰਿਆਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ‘ਤੇ ਸਿੱਖ ਜਥੇਬੰਦੀਆਂ ਨੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਅਜਿਹੀਆਂ ਗਤੀਵਿਧੀਆਂ ਉਨ੍ਹਾਂ ਦੇ ਧਰਮ ਦੀ ਪਵਿੱਤਰਤਾ ਨੂੰ ਨੁਕਸਾਨ ਪਹੁੰਚਾਉਂਦੀਆਂ ਹਨ।
SALDF ਨੇ ਕਿਹਾ ਕਿ ਗੁਰਦੁਆਰੇ ਸਿਰਫ਼ ਪੂਜਾ ਸਥਾਨ ਨਹੀਂ ਹਨ; ਉਹ ਕਮਿਊਨਿਟੀ ਸੈਂਟਰ ਹਨ ਜੋ ਸਿੱਖਾਂ ਅਤੇ ਹੋਰ ਭਾਈਚਾਰਿਆਂ ਦੇ ਲੋਕਾਂ ਨੂੰ ਰਿਹਾਇਸ਼, ਭੋਜਨ ਅਤੇ ਆਤਮਿਕ ਸ਼ਾਂਤੀ ਪ੍ਰਦਾਨ ਕਰਦੇ ਹਨ। ਇਨ੍ਹਾਂ ਥਾਵਾਂ ‘ਤੇ ਕਾਰਵਾਈ ਕਰਨਾ ਸਾਡੇ ਵਿਸ਼ਵਾਸ ਦੀ ਪਵਿੱਤਰਤਾ ਨੂੰ ਖ਼ਤਰੇ ਵਿਚ ਪਾਉਂਦਾ ਹੈ।
ਸਿੱਖ ਜਥੇਬੰਦੀ ਨੇ ਕਿਹਾ ਕਿ ਇਹ ਵਿਚਾਰ ਕਿ ਸਾਡੇ ਗੁਰਦੁਆਰੇ ਸਰਕਾਰੀ ਨਿਗਰਾਨੀ ਹੇਠ ਹੋ ਸਕਦੇ ਹਨ ਅਤੇ ਹਥਿਆਰਾਂ ਨਾਲ, ਵਾਰੰਟਾਂ ਦੇ ਨਾਲ ਜਾਂ ਬਿਨਾਂ ਛਾਪੇ ਮਾਰੇ ਜਾ ਸਕਦੇ ਹਨ, ਇਹ ਸਾਡੀ ਸਿੱਖ ਮਰਿਆਦਾ ਨੂੰ ਮਨਜ਼ੂਰ ਨਹੀਂ ਹੈ।
Published on: ਜਨਵਰੀ 27, 2025 1:20 ਬਾਃ ਦੁਃ