ਚੰਡੀਗੜ੍ਹ, 27 ਜਨਵਰੀ, ਦੇਸ਼ ਕਲਿੱਕ ਬਿਓਰੋ :
ਚੰਡੀਗੜ੍ਹ ਵਿੱਚ ਮੇਅਰ ਦੀ ਹੋਣ ਵਾਲੀ ਚੋਣ ਤੋਂ ਪਹਿਲਾਂ ਕਾਂਗਰਸ ਪਾਰਟੀ ਨੂੰ ਅੱਜ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਕੌਂਸਲਰ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਈ। ਵਾਰਡ ਨੰਬਰ 27 ਤੋਂ ਕਾਂਗਰਸ ਕੌਂਸਲਰ ਗੁਰਬਖਸ਼ ਰਾਵਤ ਅੱਜ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਈ। ਗੁਰਬਖਸ਼ ਰਾਵਤ ਨੇ ਅੱਜ ਭਾਜਪਾ ਦੇ ਦਫ਼ਤਰ ਪਹੁੰਚ ਕੇ ਪਾਰਟੀ ਜੁਆਇਨ ਕੀਤੀ। ਉਹ ਭਾਜਪਾ ਪ੍ਰਧਾਨ ਜੋਗਿੰਦਰ ਮੋਲਹੋਤਰਾ, ਭਾਜਪਾ ਦੇ ਸੀਨੀਅਰ ਆਗੂ ਸੰਜੇ ਟੰਡਨ, ਮੇਅਰ ਦੇ ਉਮੀਦਵਾਰ ਹਰਪ੍ਰੀਤ ਕੌਰ ਬੱਬਲਾ ਦੀ ਹਾਜ਼ਰੀ ਵਿੱਚ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ।
Published on: ਜਨਵਰੀ 27, 2025 4:26 ਬਾਃ ਦੁਃ