ਡਾ. ਅੰਬੇਦਕਰ ਦੇ ਬੁੱਤ ਨੂੰ ਤੋੜਨ ਦੇ ਵਿਰੋਧ ‘ਚ ਅੰਮ੍ਰਿਤਸਰ ਬੰਦ, ਫਗਵਾੜਾ ‘ਚ ਵੀ ਰੋਸ ਪ੍ਰਦਰਸ਼ਨ

ਪੰਜਾਬ

ਅੰਮ੍ਰਿਤਸਰ, 27 ਜਨਵਰੀ, ਦੇਸ਼ ਕਲਿਕ ਬਿਊਰੋ :
ਗਣਤੰਤਰ ਦਿਵਸ ਮੌਕੇ ਅੰਮ੍ਰਿਤਸਰ ਦੀ ਹੈਰੀਟੇਜ ਸਟਰੀਟ ਵਿੱਚ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਨੂੰ ਤੋੜਨ ਦੇ ਵਿਰੋਧ ਵਿੱਚ ਅੱਜ ਅੰਮ੍ਰਿਤਸਰ ਬੰਦ ਹੈ। ਸ਼ਰਾਰਤੀ ਅਨਸਰ ਨੇ ਬੁੱਤ ਦੇ ਸਾਹਮਣੇ ਰੱਖੇ ਸੰਵਿਧਾਨ ਨੂੰ ਵੀ ਅੱਗ ਲਗਾ ਦਿੱਤੀ ਸੀ। ਲੋਕਾਂ ਨੇ ਮੁਲਜ਼ਮ ਨੂੰ ਫੜ ਕੇ ਪੁਲਸ ਹਵਾਲੇ ਕਰ ਦਿੱਤਾ।
ਜਦਕਿ ਅੰਮ੍ਰਿਤਸਰ ‘ਚ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਅਤੇ ਅੱਗ ਲਗਾਉਣ ਦੀ ਘਟਨਾ ਤੋਂ ਬਾਅਦ ਫਗਵਾੜਾ ਦੇ ਦਲਿਤ ਭਾਈਚਾਰੇ ‘ਚ ਗੁੱਸਾ ਫੈਲ ਗਿਆ। ਭਾਈਚਾਰੇ ਦੇ ਲੋਕਾਂ ਨੇ ਫਗਵਾੜਾ ਹਾਈਵੇ ‘ਤੇ ਧਰਨਾ ਦੇ ਕੇ ਸੜਕ ਜਾਮ ਕਰ ਦਿੱਤੀ। ਧਰਨੇ ਦੀ ਸੂਚਨਾ ਮਿਲਦਿਆਂ ਹੀ ਐਸਪੀ ਰੁਪਿੰਦਰ ਕੌਰ ਭੱਟੀ ਨੇ ਮੌਕੇ ’ਤੇ ਪਹੁੰਚ ਕੇ ਧਰਨਾ ਦੇ ਰਹੇ ਲੋਕਾਂ ਨੂੰ ਸ਼ਾਂਤ ਕੀਤਾ, ਉਨ੍ਹਾਂ ਤੋਂ ਮੰਗ ਪੱਤਰ ਲੈ ਕੇ ਸੜਕੀ ਆਵਾਜਾਈ ਚਾਲੂ ਕਰਵਾਈ ਅਤੇ ਸਥਾਨਕ ਗੁਰੂ ਹਰਗੋਬਿੰਦ ਨਗਰ ਵਿੱਚ ਧਰਨਾ ਦੇਣ ਲਈ ਮਨਾ ਲਿਆ।
ਦਲਿਤ ਆਗੂ ਯਸ਼ ਬਰਨਾ ਦੀ ਅਗਵਾਈ ਹੇਠ ਐਸਪੀ ਰੁਪਿੰਦਰ ਕੌਰ ਭੱਟੀ ਨੂੰ ਮੰਗ ਪੱਤਰ ਦਿੱਤਾ ਗਿਆ, ਜਿਸ ਵਿੱਚ ਮੰਗ ਕੀਤੀ ਗਈ ਕਿ ਫਗਵਾੜਾ ਵਿੱਚ ਵੀ ਮੁਲਜ਼ਮਾਂ ਖ਼ਿਲਾਫ਼ ਐਫਆਈਆਰ ਦਰਜ ਕੀਤੀ ਜਾਵੇ। ਇਸ ਮੌਕੇ ਡੀਐਸਪੀ ਭਾਰਤ ਭੂਸ਼ਨ, ਐਸਐਚਓ ਸਿਟੀ ਅਮਨਦੀਪ ਨਾਹਰ, ਟਰੈਫਿਕ ਇੰਚਾਰਜ ਅਮਨ ਕੁਮਾਰ ਦੇਵੇਸ਼ਵਰ ਵੀ ਉਨ੍ਹਾਂ ਦੇ ਨਾਲ ਸਨ।

Published on: ਜਨਵਰੀ 27, 2025 12:30 ਬਾਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।