ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਦੀ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਸਖਤ ਨਿੰਦਾ

ਪੰਜਾਬ

ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਦੀ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਸਖਤ ਨਿੰਦਾ

ਚੰਡੀਗੜ੍ਹ, 27 ਜਨਵਰੀ, ਦੇਸ਼ ਕਲਿੱਕ ਬਿਓਰੋ

ਪੰਜਾਬ ਦੇ ਬਿਜਲੀ ਤੇ ਲੋਕ ਨਿਰਮਾਣ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ ਨੇ 76ਵੇਂ ਗਣਤੰਤਰ ਦਿਵਸ ਮੌਕੇ ਅੰਮ੍ਰਿਤਸਰ ਵਿਖੇ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕੀਤੇ ਜਾਣ ਦੀ ਘਟਨਾ ਦੀ ਸਖ਼ਤ ਨਿਖੇਧੀ ਕੀਤੀ ਹੈ। ਕੈਬਨਿਟ ਮੰਤਰੀ ਨੇ ਇਸ ਘਟਨਾ ‘ਤੇ ਸਖ਼ਤ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਅਜਿਹੀਆਂ ਕਾਰਵਾਈਆਂ ਦਾ ਉਦੇਸ਼ ਸਮਾਜ ਵਿੱਚ ਅਸਥਿਰਤਾ ਪੈਦਾ ਕਰਨਾ ਹੈ।

ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਕਿਹਾ, “ਬਾਬਾ ਸਾਹਿਬ ਸਾਡੇ ਸਿਰ ਦਾ ਤਾਜ ਹਨ। ਭਾਰਤੀ ਸੰਵਿਧਾਨ ਨੂੰ ਤਿਆਰ ਕਰਨ ਵਿੱਚ ਬਾਬਾ ਸਾਹਿਬ ਦੀ ਦੂਰਅੰਦੇਸ਼ੀ ਅਤੇ ਸਮਰਪਣ ਨੇ ਦੇਸ਼ ਵਿੱਚ ਬਰਾਬਰੀ, ਨਿਆਂ ਅਤੇ ਆਜ਼ਾਦੀ ਦੀ ਨੀਂਹ ਰੱਖੀ।” ਉਨ੍ਹਾਂ ਕਿਹਾ ਕਿ ਅਸੀਂ ਅਜਿਹੀਆਂ ਘਟਨਾਵਾਂ ਨੂੰ ਬਰਦਾਸ਼ਤ ਨਹੀਂ ਕਰਾਂਗੇ ਅਤੇ ਦੋਸ਼ੀਆਂ ਅਤੇ ਸਾਜ਼ਿਸ਼ਕਾਰਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇਗੀ।

ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਪੁਲਿਸ ਨੇ ਪੰਜਾਬ ਸਰਕਾਰ ਦੀਆਂ ਹਦਾਇਤਾਂ ‘ਤੇ ਤੁਰੰਤ ਕਾਰਵਾਈ ਕਰਦਿਆਂ ਇਸ ਘਿਨਾਉਣੇ ਕਾਰੇ ਵਿੱਚ ਸ਼ਾਮਲ ਦੋਸ਼ੀ ਨੂੰ ਕਾਬੂ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਗੰਭੀਰ ਮਾਮਲੇ ਦੇ ਅਸਲ ਸਾਜ਼ਿਸ਼ਕਰਤਾ ਨੂੰ ਗ੍ਰਿਫਤਾਰ ਕਰਨ ਲਈ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਸੂਬੇ ਦੇ ਸਮੂਹ ਨਿਵਾਸੀਆਂ ਨੂੰ ਸ਼ਾਂਤੀਪੂਰਨ ਮਾਹੌਲ ਬਣਾਈ ਰੱਖਣ ਦੀ ਅਪੀਲ ਕਰਦਿਆਂ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਇਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ। ਉਨ੍ਹਾਂ ਦੁਹਰਾਇਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਘਿਨਾਉਣੇ ਕਾਰੇ ਲਈ ਜ਼ਿੰਮੇਵਾਰ ਵਿਅਕਤੀਆਂ ਨੂੰ ਨਿਆਂ ਦੇ ਕਟਹਿਰੇ ਵਿੱਚ ਲਿਆਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੇਗੀ।

Published on: ਜਨਵਰੀ 27, 2025 6:22 ਬਾਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।