ਨੈਸ਼ਨਲ ਗੇਮਜ਼ ਲਈ ਜਗਦੀਪ ਸਿੰਘ ਕਾਹਲੋਂ ਤਕਨੀਕੀ ਅਧਿਕਾਰੀ ਨਿਯੁਕਤ 

ਖੇਡਾਂ

ਪਟਿਆਲਾ, 27 ਜਨਵਰੀ, ਦੇਸ਼ ਕਲਿੱਕ ਬਿਓਰੋ

ਮਹਾਰਾਜਾ ਰਣਜੀਤ ਸਿੰਘ ਐਵਾਰਡੀ ਤੇ ਅੰਤਰਰਾਸ਼ਟਰੀ ਸਾਈਕਲਿਸਟ ਜਗਦੀਪ ਸਿੰਘ ਕਾਹਲੋਂ ਦੀਆਂ ਮਾਣ ਮੱਤੀਆਂ ਪ੍ਰਾਪਤੀਆਂ ਵਿੱਚ ਅੱਜ ਉਸ ਵੇਲੇ ਇੱਕ ਹੋਰ ਵਾਧਾ ਹੋਇਆ ਜਦੋਂ 28 ਜਨਵਰੀ ਤੋਂ 14 ਫਰਵਰੀ 2025 ਤੱਕ ਉਤਰਾਖੰਡ ਵਿੱਚ ਕਰਵਾਈਆਂ ਜਾ ਰਹੀਆਂ 38 ਵੀਆਂ ਨੈਸ਼ਨਲ ਗੇਮਜ਼ ਲਈ ਜਗਦੀਪ ਸਿੰਘ ਕਾਹਲੋਂ ਨੂੰ ਸਾਈਕਲਿੰਗ ਖੇਡ ਲਈ ਸਾਈਕਲਿੰਗ ਫੈਡਰੇਸ਼ਨ ਆਫ ਇੰਡੀਆ ਵੱਲੋਂ ਤਕਨੀਕੀ ਅਧਿਕਾਰੀ ਨਿਯੁਕਤ ਕੀਤਾ ਗਿਆ।

ਇਹ ਨਿਯੁਕਤੀ ਸਾਈਕਲਿੰਗ ਫੈਡਰੇਸ਼ਨ ਆਫ ਇੰਡੀਆ ਅਤੇ ਭਾਰਤੀ ਓਲੰਪਿਕ ਸੰਘ ਵੱਲੋਂ ਕੀਤੀ ਗਈ ਹੈ।ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਜਗਦੀਪ ਸਿੰਘ ਕਾਹਲੋਂ ਭਾਰਤ ਸਰਕਾਰ ਦੇ ਖੇਡ ਮੰਤਰਾਲੇ ਵੱਲੋਂ ਖੇਲੋ ਇੰਡੀਆ ਸਕੀਮ ਦੇ ਕਮੇਟੀ ਮੈਂਬਰ ਤੇ ਨੌਰਥ ਜ਼ੋਨ ਸਾਈਕਲਿੰਗ ਟੈਲੇਂਟ ਇੰਡੈਂਟੀਫਿਕੇਸ਼ਨ ਜ਼ੋਨਲ ਕਮੇਟੀ ਦੇ ਮੈਂਬਰ, ਸਾਈਕਲਿੰਗ ਫੈਡਰੇਸ਼ਨ ਆਫ਼ ਇੰਡੀਆ ਦੇ ਮੀਡੀਆ ਕੋਆਰਡੀਨੇਟਰ, ਸਾਈਕਲਿੰਗ ਫੈਡਰੇਸ਼ਨ ਆਫ਼ ਇੰਡੀਆ ਦੇ ਐਥਲੀਟ ਕਮਿਸ਼ਨ ਦੇ ਕਨਵੀਨਰ ਤੇ ਐਗਜ਼ੈਕਟਿਵ ਕਮੇਟੀ ਮੈਂਬਰ, ਜ਼ਿਲ੍ਹਾ ਓਲੰਪਿਕ ਐਸੋਸੀਏਸ਼ਨ ਪਟਿਆਲਾ ਦੇ ਜਨਰਲ ਸਕੱਤਰ ਵਜੋਂ ਵੀ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ।

ਜਗਦੀਪ ਸਿੰਘ ਕਾਹਲੋਂ ਨੈਸ਼ਨਲ ਰਿਕਾਰਡ ਹੋਲਡਰ ਤੇ ਪੰਜ ਸਾਲ ਲਗਾਤਾਰ ਕੌਮੀ ਚੈਂਪੀਅਨ ਰਹੇ ਹਨ। ਪਿਛਲੇ ਲੰਮੇ ਸਮੇਂ ਤੋਂ ਖੇਡ ਗਤੀਵਿਧੀਆਂ ਉੱਪਰ ਵੱਖ-ਵੱਖ ਅਖਬਾਰਾਂ ਵਿੱਚ ਲੇਖ ਲਿਖ ਰਹੇ ਹਨ ਅਤੇ ਖਿਡਾਰੀਆਂ ਦੇ ਵੱਖ-ਵੱਖ ਮੁੱਦਿਆਂ ਨੂੰ ਚੁੱਕਦੇ ਆ ਰਹੇ ਹਨ। 

ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਇਹ ਉਹਨਾਂ ਲਈ ਬੜੀ ਖੁਸ਼ੀ ਦੀ ਗੱਲ ਹੈ ਕਿ ਸਾਈਕਲਿੰਗ ਫੈਡਰੇਸ਼ਨ ਆਫ਼ ਇੰਡੀਆ ਅਤੇ ਖੇਡ ਮੰਤਰਾਲੇ ਨੇ ਉਹਨਾਂ ਨੂੰ ਤਕਨੀਕੀ ਅਧਿਕਾਰੀ ਚੁਣਿਆ। ਉਹ ਇਸ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਵਾਂਗਾ ਅਤੇ ਭਾਰਤ ਤੇ ਪੰਜਾਬ ਵਿੱਚ ਸਾਈਕਲਿੰਗ ਦੀ ਪ੍ਰਫੁੱਲਤਾ ਲਈ ਕੰਮ ਕਰਾਂਗਾ।

ਸ. ਕਾਹਲੋਂ ਨੇ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਵਿੱਚ ਸਾਈਕਲਿੰਗ ਖੇਡ ਲਈ ਇਕ ਵੱਡੇ ਈਵੈਂਟ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ਵਿੱਚ ਦੇਸ਼ ਦੇ ਹਰ ਸੂਬੇ ਤੋਂ ਸਾਈਕਲਿਸਟ ਭਾਗ ਲੈਣਗੇ।

ਇਸ ਮੌਕੇ ਏਸ਼ੀਅਨ ਸਾਈਕਲਿੰਗ ਕਨਫਰਡਰੇਸ਼ਨ ਦੇ ਜਨਰਲ ਸਕੱਤਰ ਉਂਕਾਰ ਸਿੰਘ, ਓਲੰਪੀਅਨ ਸਵਰਨ ਸਿੰਘ ਵਿਰਕ, ਓਲੰਪੀਅਨ ਸੁਖਮੀਤ ਸਿੰਘ (ਅਰਜੁਨ ਅਵਾਰਡੀ), ਮਨਦੀਪ ਜਾਂਗੜਾ (ਅਰਜੁਨ ਅਵਾਰਡੀ), ਸ਼ਿਵ ਗੋਪਾਲ ਮਿਸ਼ਰਾ ਜਨਰਲ ਸਕੱਤਰ ਆਲ ਇੰਡੀਆ ਰੇਲਵੇ ਮੈਨਜ਼ ਫੈਡਰੇਸ਼ਨ, ਰਜਿੰਦਰ ਸੈਣੀ ਪ੍ਰਧਾਨ ਬਾਰ ਐਸੋਸੀਏਸ਼ਨ ਰਾਜਪੁਰਾ, ਡਾ. ਨਿਰਮਲ ਸਿੰਘ ਡਿਵੀਜ਼ਨਲ ਸੈਕਟਰੀ ਐਨ.ਆਰ.ਐਮ.ਯੂ (ਅੰਬਾਲਾ ਮੰਡਲ), ਸੁਸਾਇਟੀ ਫੋਰ ਸਪੋਰਟਸ ਪਰਸਨ ਵੈਲਫੇਅਰ ਦੇ ਕੈਸ਼ੀਅਰ ਬਖਸ਼ੀਸ਼ ਸਿੰਘ, ਜ਼ਿਲ੍ਹਾ ਓਲੰਪਿਕ ਐਸੋਸੀਏਸ਼ਨ ਪਟਿਆਲਾ ਦੇ ਅਹੁਦੇਦਾਰ,ਅੰਤਰਰਾਸ਼ਟਰੀ ਖੇਡ ਲੇਖਕ ਮਨਦੀਪ ਸੁਨਾਮ, ਧਰਮਵੀਰ ਸਿੰਘ ਐਕਸੀਅਨ (ਪੀ.ਐਸ.ਪੀ.ਸੀ.ਐਲ ) ਅਤੇ ਹੋਰ ਸਮਾਜਿਕ, ਧਾਰਮਿਕ ਅਤੇ ਖੇਡ ਸੰਸਥਾਵਾਂ ਵੱਲੋਂ ਜਗਦੀਪ ਸਿੰਘ ਕਾਹਲੋਂ ਨੂੰ ਵਧਾਈ ਦਿੱਤੀ ਗਈ ਤੇ ਭਵਿੱਖ ਵਿੱਚ ਕਾਮਯਾਬੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।

Published on: ਜਨਵਰੀ 27, 2025 6:11 ਬਾਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।