ਪੰਜਾਬ ‘ਚ ਨੌਜਵਾਨ ਨੇ ਡਾ. ਭੀਮਰਾਓ ਅੰਬੇਡਕਰ ਦੀ ਮੂਰਤੀ ਤੋੜੀ, ਲੋਕਾਂ ਨੇ ਫੜ ਕੇ ਕੀਤਾ ਪੁਲਿਸ ਹਵਾਲੇ

ਪੰਜਾਬ

ਪੰਜਾਬ ‘ਚ ਨੌਜਵਾਨ ਨੇ ਡਾ. ਭੀਮਰਾਓ ਅੰਬੇਡਕਰ ਦੀ ਮੂਰਤੀ ਤੋੜੀ, ਲੋਕਾਂ ਨੇ ਫੜ ਕੇ ਕੀਤਾ ਪੁਲਿਸ ਹਵਾਲੇ
ਅੰਮ੍ਰਿਤਸਰ, 27 ਜਨਵਰੀ, ਦੇਸ਼ ਕਲਿਕ ਬਿਊਰੋ :
ਅੰਮ੍ਰਿਤਸਰ ਵਿਖੇ ਗਣਤੰਤਰ ਦਿਵਸ ਦੇ ਮੌਕੇ ’ਤੇ ਇਕ ਨੌਜਵਾਨ ਨੇ ਡਾ. ਭੀਮਰਾਓ ਅੰਬੇਡਕਰ ਦੀ ਮੂਰਤੀ ਨੂੰ ਤੋੜਿਆ। ਮੂਰਤੀ ’ਤੇ ਮਾਲਾ ਪਾਉਣ ਲਈ ਲਗਾਈ ਗਈ ਪੌੜੀ ’ਤੇ ਨੌਜਵਾਨ ਚੜ੍ਹ ਗਿਆ। ਉਸ ਨੇ ਹਥੌੜੇ ਨਾਲ ਮੂਰਤੀ ’ਤੇ ਵਾਰ ਕਰਨੇ ਸ਼ੁਰੂ ਕਰ ਦਿੱਤੇ, ਜਿਸ ਨਾਲ ਮੂਰਤੀ ਖੰਡਿਤ ਹੋ ਗਈ।24 ਸੈਕਿੰਡਾਂ ਵਿੱਚ ਉਸ ਨੇ 8 ਵਾਰ ਵਾਰ ਕੀਤਾ। ਉਸ ਨੇ ਮੂਰਤੀ ਦੇ ਹੱਥ ‘ਚ ਫੜੀ ਸੰਵਿਧਾਨ ਦੀ ਕਿਤਾਬ ਨੂੰ ਵੀ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ।
ਲੋਕਾਂ ਨੇ ਉਸ ਨੂੰ ਫੜ ਕੇ ਕੁੱਟਿਆ ਅਤੇ ਇਸਦੀ ਸੂਚਨਾ ਪੁਲਿਸ ਨੂੰ ਦਿੱਤੀ। ਇਹ ਘਟਨਾ ਹੇਰਿਟੇਜ ਸਟਰੀਟ ’ਤੇ ਥਾਣੇ ਤੋਂ ਲਗਭਗ 150 ਮੀਟਰ ਦੀ ਦੂਰੀ ’ਤੇ ਵਾਪਰੀ। ਘਟਨਾ ਤੋਂ ਗੁੱਸੇ ਹੋਏ ਲੋਕਾਂ ਨੇ ਹਾਲਗੇਟ ਚੌਕ ਨੂੰ ਬੰਦ ਕਰ ਕੇ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ। AIG ਜਗਜੀਤ ਸਿੰਘ ਨੇ ਦੱਸਿਆ ਕਿ ਮੁਲਜ਼ਮ ਨੂੰ ਫੜ ਕੇ ਉਸਦੇ ਖ਼ਿਲਾਫ ਕੇਸ ਦਰਜ ਕੀਤਾ ਗਿਆ ਹੈ। ਉਸ ਤੋਂ ਪੁੱਛਗਿੱਛ ਕੀਤੀ ਜਾਵੇਗੀ ਕਿ ਉਸ ਨੇ ਮੂਰਤੀ ਨੂੰ ਤੋੜਨ ਦੀ ਕੋਸ਼ਿਸ਼ ਕਿਉਂ ਕੀਤੀ।
ਉਧਰ, ਸ਼੍ਰੀ ਰਾਮ ਸਥਿਤ ਮਹਾ ਸਨਾਨ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਪਵਨ ਦ੍ਰਵਿੜ ਨੇ ਅੱਜ ਅੰਮ੍ਰਿਤਸਰ ਬੰਦ ਦੀ ਕਾਲ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਨਾਲ ਪੂਰੇ ਦਲਿਤ ਸਮਾਜ ਵਿੱਚ ਰੋਸ ਹੈ।

Published on: ਜਨਵਰੀ 27, 2025 7:21 ਪੂਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।