ਮੋਤੀ ਭਾਟੀਆ ਬਣੇ ਅੰਮ੍ਰਿਤਸਰ ਦੇ ਨਵੇਂ ਮੇਅਰ

ਪੰਜਾਬ

ਅੰਮ੍ਰਿਤਸਰ, 27 ਜਨਵਰੀ, ਦੇਸ਼ ਕਲਿਕ ਬਿਊਰੋ :
ਆਮ ਆਦਮੀ ਪਾਰਟੀ (ਆਪ) ਦੇ ਜਤਿੰਦਰ ਸਿੰਘ ਮੋਤੀ ਭਾਟੀਆ ਅੰਮ੍ਰਿਤਸਰ ਦੇ ਨਵੇਂ ਮੇਅਰ ਬਣੇ ਹਨ। ਉਨ੍ਹਾਂ ਤੋਂ ਇਲਾਵਾ ਪ੍ਰਿਅੰਕਾ ਸ਼ਰਮਾ ਸੀਨੀਅਰ ਡਿਪਟੀ ਮੇਅਰ ਅਤੇ ਅਨੀਤਾ ਰਾਣੀ ਡਿਪਟੀ ਮੇਅਰ ਬਣੀ ਹੈ। 85 ਵਾਰਡਾਂ ਵਾਲੇ ਅੰਮ੍ਰਿਤਸਰ ਵਿੱਚ ਮੇਅਰ ਲਈ 46 ਕੌਂਸਲਰਾਂ ਦਾ ਬਹੁਮਤ ਜ਼ਰੂਰੀ ਸੀ।
ਚੋਣਾਂ ਵਿੱਚ ਕਾਂਗਰਸ ਦੇ ਸਭ ਤੋਂ ਵੱਧ 40 ਕੌਂਸਲਰ ਸਨ। ਆਮ ਆਦਮੀ ਪਾਰਟੀ ਦੇ 24 ਕੌਂਸਲਰ ਜਿੱਤੇ ਸਨ। ਇਸ ਤੋਂ ਇਲਾਵਾ ਉਨ੍ਹਾਂ ਨੇ 7 ਆਜ਼ਾਦ ਅਤੇ 2 ਭਾਜਪਾ ਦੇ ਕੌਂਸਲਰਾਂ ਦੀ ਹਮਾਇਤ ਦਾ ਵੀ ਦਾਅਵਾ ਕੀਤਾ ਸੀ। ਕਾਂਗਰਸ ਨੇ ਇੱਕ ਆਜ਼ਾਦ ਦੀ ਹਮਾਇਤ ਦਾ ਦਾਅਵਾ ਕਰਦਿਆਂ 41 ਕੌਂਸਲਰਾਂ ਦੀ ਹਮਾਇਤ ਦਾ ਦਾਅਵਾ ਕੀਤਾ ਸੀ। ਸਭ ਤੋਂ ਵੱਡੀ ਪਾਰਟੀ ਹੋਣ ਦੇ ਬਾਵਜੂਦ ਕਾਂਗਰਸ ਮੇਅਰ ਬਣਾਉਣ ‘ਚ ਨਾਕਾਮ ਰਹੀ।

Published on: ਜਨਵਰੀ 27, 2025 5:00 ਬਾਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।