ਅਦਾਲਤ ਵੱਲੋਂ ਵਿੱਕੀ ਮਿੱਡੂਖੇੜਾ ਕਤਲ ਮਾਮਲੇ ‘ਚ ਦੋਸ਼ੀਆਂ ਨੂੰ ਉਮਰ ਕੈਦ
ਮੋਹਾਲੀ , 27 ਜਨਵਰੀ, ਦੇਸ਼ ਕਲਿਕ ਬਿਊਰੋ :
ਪੰਜਾਬ ਦੇ ਨੌਜਵਾਨ ਅਕਾਲੀ ਆਗੂ ਵਿਕਰਮਜੀਤ ਸਿੰਘ ਉਰਫ਼ ਵਿੱਕੀ ਮਿੱਡੂਖੇੜਾ (33) ਦੇ ਚਾਰ ਸਾਲ ਪਹਿਲਾਂ ਹੋਏ ਕਤਲ ਦੇ ਮਾਮਲੇ ਵਿੱਚ ਅੱਜ (27 ਜਨਵਰੀ) ਮੁਹਾਲੀ ਜ਼ਿਲ੍ਹਾ ਅਦਾਲਤ ਨੇ ਤਿੰਨ ਕਾਤਲਾਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ।
ਦੋਸ਼ੀਆਂ ਵਿੱਚ ਅਜੇ ਉਰਫ ਸੰਨੀ ਉਰਫ ਲੈਫਟੀ, ਸੱਜਣ ਉਰਫ ਭੋਲੂ ਅਤੇ ਅਨਿਲ ਲੱਠ ਸ਼ਾਮਲ ਹਨ। ਤਿੰਨੋਂ ਗੈਂਗਸਟਰ ਅਤੇ ਸ਼ਾਰਪ ਸ਼ੂਟਰ ਗੁੰਡੇ ਹਨ।
ਵਿੱਕੀ ਦਾ 4 ਸਾਲ ਪਹਿਲਾਂ 7 ਅਗਸਤ 2021 ਨੂੰ ਉਸ ਸਮੇਂ ਕਤਲ ਹੋ ਗਿਆ ਸੀ, ਜਦੋਂ ਉਹ ਸੈਕਟਰ-70 ਸਥਿਤ ਆਪਣੇ ਪ੍ਰਾਪਰਟੀ ਡੀਲਰ ਦੋਸਤ ਕੋਲ ਗਿਆ ਸੀ। ਜਿਵੇਂ ਹੀ ਉਹ ਦਫਤਰ ਤੋਂ ਬਾਹਰ ਨਿਕਲ ਕੇ ਆਪਣੀ ਕਾਰ ਵੱਲ ਵਧਿਆ ਤਾਂ ਦੋ ਨਕਾਬਪੋਸ਼ ਵਿਅਕਤੀ ਉਥੇ ਆ ਗਏ।
ਜਿਨ੍ਹਾਂ ਨੇ ਉਸ ‘ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਉਨ੍ਹਾਂ ਨੇ ਕੁੱਲ 20 ਰਾਉਂਡ ਫਾਇਰ ਕੀਤੇ, ਜਿਨ੍ਹਾਂ ਵਿੱਚੋਂ 9 ਗੋਲੀਆਂ ਵਿੱਕੀ ਨੂੰ ਲੱਗੀਆਂ। ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਕਤਲ ਤੋਂ ਅਗਲੇ ਦਿਨ ਬੰਬੀਹਾ ਗੈਂਗ ਨੇ ਇਸ ਘਟਨਾ ਦੀ ਜ਼ਿੰਮੇਵਾਰੀ ਲਈ ਸੀ।
Published on: ਜਨਵਰੀ 27, 2025 5:16 ਬਾਃ ਦੁਃ