ਸਪੀਕਰ ਸੰਧਵਾਂ ਵੱਲੋਂ ਬਾਬਾ ਸਾਹਿਬ ਡਾ. ਬੀ. ਆਰ.ਅੰਬੇਦਕਰ ਜੀ ਦੇ ਬੁੱਤ ਨਾਲ ਹੋਈ ਬੇਅਦਬੀ ਦੀ ਨਿਖੇਧੀ

ਪੰਜਾਬ

ਸਪੀਕਰ ਸੰਧਵਾਂ ਨੇ ਬਾਬਾ ਸਾਹਿਬ ਡਾ. ਬੀ. ਆਰ.ਅੰਬੇਦਕਰ ਜੀ ਦੇ ਬੁੱਤ ਨਾਲ ਹੋਈ ਬੇਅਦਬੀ ਦੀ ਕੀਤੀ ਨਿਖੇਧੀ


ਚੰਡੀਗੜ੍ਹ 27 ਜਨਵਰੀ 2025, ਦੇਸ਼ ਕਲਿੱਕ ਬਿਓਰੋ

ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਜੀ ਨੇ ਅੰਮ੍ਰਿਤਸਰ ਵਿਖੇ ਡਾ ਅੰਬੇਦਕਰ ਸਾਹਿਬ ਜੀ ਦੇ ਬੁੱਤ ਦੀ ਬੇਹੁਰਮਤੀ ਨੂੰ  ਦੁਖਦਾਈ ਦੱਸਿਆ। ਉਹਨਾਂ ਕਿਹਾ ਕਿ ਦੋਸ਼ੀ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਕਾਨੂੰਨ ਅਨੁਸਾਰ ਬਣਦੀ ਸਜ਼ਾ ਹੋਵੇਗੀ। ਸ੍ਰੀ ਦਰਬਾਰ ਸਾਹਿਬ ਗਲਿਆਰੇ ਤੋਂ ਘਟਨਾ ਸਥਾਨ ਲਗਭਗ ਇੱਕ ਕਿਲੋਮੀਟਰ ਦੂਰ ਹੈ, ਪਰੰਤੂ ਇਸ ਸੰਬੰਧ ਵਿੱਚ ਭਾਜਪਾ ਆਗੂ ਅਤੇ ਸਾਬਕਾ ਸੰਸਦ ਮੈੰਬਰ ਸ੍ਰੀ ਵਿਜੈ ਸਾਂਪਲਾ ਦਾ ਬਿਆਨ ਨਿੰਦਣਯੋਗ ਹੈ। ਸਾਬਕਾ ਭਾਜਪਾ ਸੰਸਦ ਮੈਂਬਰ ਸ੍ਰੀ ਵਿਜੇ ਸਾਂਪਲਾ ਜੀ ਨੇ ਅਕਾਲ ਤਖਤ ਦੇ ਜਥੇਦਾਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ) ਤੋਂ ਇਸ ਸਬੰਧੀ ਸਪਸ਼ਟੀਕਰਨ ਮੰਗਿਆ ਹੈ। ਸੰਧਵਾਂ ਜੀ ਨੇ ਉਹਨਾਂ ਦੇ ਬਿਆਨ ਨੂੰ ਬਹੁਤ ਮੰਦਭਾਗਾ ਦੱਸਿਆ।

ਉਹਨਾਂ ਅੱਗੇ ਕਿਹਾ ਕਿ ਇਹ ਬਿਆਨ ਸਿੱਖ ਸਮਾਜ ਅਤੇ ਐਸ. ਸੀ. ਸਮਾਜ ਵਿਚਕਾਰ ਫੁੱਟ ਪਾਉਣ ਦੀ ਹੋਛੀ  ਚਾਲ ਹੈ ਪਰ ਪੰਜਾਬ ਦੇ ਲੋਕ ਭਾਜਪਾ ਦੀ ਧਰੁਵੀਕਰਨ ਦੀ ਇਸ ਚਾਲ ਨੂੰ ਕਾਮਯਾਬ ਨਹੀਂ ਹੋਣ ਦੇਣਗੇ। ਉਹਨਾਂ ਕਿਹਾ ਕਿ ਜੋ ਲੋਕ ਪੰਜਾਬ ਦੀ ਅਮਨ ਸ਼ਾਂਤੀ ਨੂੰ ਵਿਗਾੜਨ ਦੀ ਕੋਸ਼ਿਸ਼ ਕਰ ਰਹੇ ਹਨ ਉਹ ਆਪਣੇ ਮਨਸੂਬਿਆਂ ਵਿੱਚ ਕਾਮਯਾਬ ਨਹੀਂ ਹੋਣਗੇ। ਉਹਨਾਂ ਲੋਕਾਂ ਨੂੰ ਇਹ ਅਪੀਲ ਵੀ ਕੀਤੀ ਕਿ ਉਹ ਅਮਨ ਸ਼ਾਂਤੀ ਅਤੇ ਆਪਸੀ ਭਾਈਚਾਰੇ ਨੂੰ ਕਾਇਮ ਰੱਖਣ ਤਾਂ ਜੋ ਇਹੋ ਜਿਹੀ ਸ਼ਰਾਰਤੀ ਤੱਤਵਾਂ ਤੇ ਠਲ ਪਾਈ ਜਾ ਸਕੇ।

Published on: ਜਨਵਰੀ 27, 2025 6:16 ਬਾਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।