ਨਵੀਂ ਦਿੱਲੀ, 28 ਜਨਵਰੀ, ਦੇਸ਼ ਕਲਿਕ ਬਿਊਰੋ :
ਕੈਲਾਸ਼ ਮਾਨਸਰੋਵਰ ਯਾਤਰਾ ਇਸ ਸਾਲ ਗਰਮੀਆਂ ਦੇ ਮੌਸਮ ਤੋਂ ਦੁਬਾਰਾ ਸ਼ੁਰੂ ਹੋਵੇਗੀ। ਇਸ ਦੇ ਨਾਲ ਹੀ ਭਾਰਤ ਅਤੇ ਚੀਨ ਵਿਚਾਲੇ ਸਿੱਧੀ ਉਡਾਣ ਸੇਵਾ ਵੀ ਸ਼ੁਰੂ ਹੋ ਜਾਵੇਗੀ। ਹਾਲਾਂਕਿ ਇਸ ਦੀ ਤਰੀਕ ਅਜੇ ਸਾਹਮਣੇ ਨਹੀਂ ਆਈ ਹੈ।
ਇਹ ਜਾਣਕਾਰੀ ਵਿਦੇਸ਼ ਮੰਤਰਾਲੇ ਨੇ ਸੋਮਵਾਰ ਨੂੰ ਇਕ ਬਿਆਨ ‘ਚ ਦਿੱਤੀ।
ਦੱਸਿਆ ਗਿਆ ਕਿ ਬੀਜਿੰਗ ਵਿੱਚ ਭਾਰਤ ਦੇ ਵਿਦੇਸ਼ ਸਕੱਤਰ ਵਿਕਰਮ ਮਿਸਤਰੀ ਅਤੇ ਚੀਨ ਦੇ ਵਿਦੇਸ਼ ਮੰਤਰੀ ਵਾਂਗ ਯੀ ਵਿਚਾਲੇ ਹੋਈ ਦੋ ਦਿਨਾਂ ਮੀਟਿੰਗ ਵਿੱਚ ਇਹ ਦੋ ਵੱਡੇ ਫੈਸਲੇ ਲਏ ਗਏ।
ਕੈਲਾਸ਼ ਮਾਨਸਰੋਵਰ ਯਾਤਰਾ ਅਤੇ ਦੋਵਾਂ ਦੇਸ਼ਾਂ ਵਿਚਕਾਰ ਉਡਾਣ ਸੇਵਾਵਾਂ 2020 ਤੋਂ ਬੰਦ ਸਨ। ਇਸ ਦਾ ਕਾਰਨ ਸੀਮਾ ਵਿਵਾਦ ਅਤੇ ਕੋਵਿਡ ਦੀ ਲਹਿਰ ਤੋਂ ਬਾਅਦ ਦੋਵਾਂ ਵਿਚਾਲੇ ਖਰਾਬ ਸਬੰਧ ਸਨ। ਭਾਰਤ ਅਤੇ ਚੀਨ ਵਿਚਕਾਰ ਜੂਨ 2020 ਵਿੱਚ ਡੋਕਲਾਮ ਵਿਵਾਦ ਹੋਇਆ ਸੀ ਅਤੇ ਕੋਵਿਡ ਦੀ ਪਹਿਲੀ ਲਹਿਰ ਮਾਰਚ 2019 ਵਿੱਚ ਆਈ ਸੀ।
Published on: ਜਨਵਰੀ 28, 2025 7:06 ਪੂਃ ਦੁਃ