ਚਾਰ ਮੰਜ਼ਿਲਾ ਇਮਾਰਤ ਡਿੱਗਣ ਕਾਰਨ ਦੋ ਲੋਕਾਂ ਦੀ ਮੌਤ, ਕਈਆਂ ਦੇ ਮਲਬੇ ਹੇਠ ਦੱਬੇ ਹੋਣ ਦਾ ਖ਼ਦਸ਼ਾ
ਨਵੀਂ ਦਿੱਲੀ, 28 ਜਨਵਰੀ, ਦੇਸ਼ ਕਲਿਕ ਬਿਊਰੋ :
ਦਿੱਲੀ ਦੇ ਬੁਰਾੜੀ ਇਲਾਕੇ ‘ਚ ਸੋਮਵਾਰ ਸ਼ਾਮ 7 ਵਜੇ ਇਕ 4 ਮੰਜ਼ਿਲਾ ਇਮਾਰਤ ਡਿੱਗ ਗਈ। ਪੁਲਸ ਨੇ ਦੱਸਿਆ ਕਿ ਮਲਬੇ ਹੇਠਾਂ 20-22 ਲੋਕ ਦੱਬੇ ਹੋਏ ਹਨ, ਜੋ ਇੱਥੇ ਕੰਮ ਕਰਦੇ ਮਜ਼ਦੂਰ ਹਨ। ਇਸ ਘਟਨਾ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ ਹੈ। ਹੁਣ ਤੱਕ 12 ਲੋਕਾਂ ਨੂੰ ਬਚਾਇਆ ਜਾ ਚੁੱਕਾ ਹੈ। ਇਹ ਇਮਾਰਤ ਆਸਕਰ ਪਬਲਿਕ ਸਕੂਲ ਨੇੜੇ ਕੌਸ਼ਿਕ ਐਨਕਲੇਵ ਵਿੱਚ ਸੀ।
ਮੌਕੇ ‘ਤੇ ਪੁਲਿਸ, ਫਾਇਰ ਬ੍ਰਿਗੇਡ ਦੀਆਂ 10 ਗੱਡੀਆਂ ਅਤੇ ਐਨਡੀਆਰਐਫ ਦੀਆਂ ਟੀਮਾਂ ਬਚਾਅ ਕਾਰਜ ‘ਚ ਲੱਗੀਆਂ ਹੋਈਆਂ ਹਨ। ਹਾਦਸੇ ਵਾਲੀ ਥਾਂ ‘ਤੇ ਭਾਜਪਾ ਸੰਸਦ ਮੈਂਬਰ ਮਨੋਜ ਤਿਵਾੜੀ ਵੀ ਪਹੁੰਚੇ। ਉਨ੍ਹਾਂ ਦੱਸਿਆ ਕਿ ਇਮਾਰਤ ਦੀ ਉਸਾਰੀ ਮੁਕੰਮਲ ਹੋ ਚੁੱਕੀ ਸੀ। ਪੀਓਪੀ ਫਿਨਿਸ਼ਿੰਗ ਦਾ ਕੰਮ ਚੱਲ ਰਿਹਾ ਸੀ।
Published on: ਜਨਵਰੀ 28, 2025 11:12 ਪੂਃ ਦੁਃ