ਖਨੌਰੀ, 28 ਜਨਵਰੀ, ਦੇਸ਼ ਕਲਿਕ ਬਿਊਰੋ :
ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਮੇਤ 13 ਮੰਗਾਂ ਨੂੰ ਲੈ ਕੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਪੰਜਾਬ ਅਤੇ ਹਰਿਆਣਾ ਦੀ ਖਨੌਰੀ ਸਰਹੱਦ ’ਤੇ ਚੱਲ ਰਿਹਾ ਮਰਨ ਵਰਤ ਅੱਜ (ਮੰਗਲਵਾਰ) 64ਵੇਂ ਦਿਨ ਵਿੱਚ ਦਾਖਲ ਹੋ ਗਿਆ। ਇਸ ਦੇ ਨਾਲ ਹੀ ਅੱਜ ਜਗਜੀਤ ਸਿੰਘ ਡੱਲੇਵਾਲ ਖਨੌਰੀ ਸਰਹੱਦ ਤੋਂ ਜਨਤਾ ਨੂੰ ਸੰਦੇਸ਼ ਦੇਣਗੇ। ਇਸ ਦੌਰਾਨ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਆਰੰਭ ਹੋਣਗੇ, ਜਦਕਿ ਭੋਗ 30 ਤਰੀਕ ਨੂੰ ਪਾਏ ਜਾਣਗੇ।
ਇਹ ਪਹਿਲੀ ਵਾਰ ਹੈ ਜਦੋਂ ਡੱਲੇਵਾਲ ਡਾਕਟਰੀ ਦੇਖਭਾਲ ਤੋਂ ਬਾਅਦ ਮੀਡੀਆ ਨੂੰ ਸੰਬੋਧਨ ਕਰਨਗੇ। ਉਮੀਦ ਕੀਤੀ ਜਾ ਰਹੀ ਹੈ ਕਿ ਉਹ ਸੰਘਰਸ਼ ਨੂੰ ਲੈ ਕੇ ਕੋਈ ਐਲਾਨ ਕਰ ਸਕਦੇ ਹਨ। ਡਾਕਟਰਾਂ ਦੀ ਟੀਮ ਲਗਾਤਾਰ ਉਨ੍ਹਾਂ ਦੀ ਨਿਗਰਾਨੀ ਕਰ ਰਹੀ ਹੈ।
ਜਿਕਰਯੋਗ ਹੈ ਕਿ ਕਿਸਾਨ ਅੰਦੋਲਨ ਨੂੰ 13 ਫਰਵਰੀ ਨੂੰ ਇੱਕ ਸਾਲ ਪੂਰਾ ਹੋਣ ਜਾ ਰਿਹਾ ਹੈ। ਅਜਿਹੇ ‘ਚ 11 ਤੋਂ 13 ਫਰਵਰੀ ਤੱਕ ਤਿੰਨ ਮਹਾਪੰਚਾਇਤਾਂ ਹੋਣਗੀਆਂ।
Published on: ਜਨਵਰੀ 28, 2025 6:55 ਪੂਃ ਦੁਃ