ਗੁਮਟਾਲਾ ਪੁਲਿਸ ਚੌਕੀ ‘ਤੇ ਗ੍ਰਨੇਡ ਹਮਲਾ ਕਰਨ ਵਾਲੇ ਗੋਲਾ-ਬਾਰੂਦ ਸਣੇ ਗ੍ਰਿਫਤਾਰ

ਪੰਜਾਬ

ਚੰਡੀਗੜ੍ਹ, 28 ਜਨਵਰੀ, ਦੇਸ਼ ਕਲਿਕ ਬਿਊਰੋ :
ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਨੇ ਖੁਫੀਆ ਸੂਚਨਾ ਦੇ ਆਧਾਰ ‘ਤੇ ਵੱਡੀ ਕਾਰਵਾਈ ਕਰਦੇ ਹੋਏ ਗੁਮਟਾਲਾ ਪੁਲਿਸ ਚੌਕੀ ‘ਤੇ ਹਮਲਾ ਕਰਨ ਵਾਲੇ ਮੁਲਾਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਇਹ ਇੱਕ ਕਿਸਮ ਦਾ ਨਾਰਕੋ-ਟੇਰਰ ਮੋਡਿਊਲ ਹੈ। ਇਸ ਕਾਰਵਾਈ ਵਿੱਚ ਦੋ ਮੁੱਖ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਇਨ੍ਹਾਂ ਮੁਲਜ਼ਮਾਂ ਦਾ ਸਬੰਧ ਅਮਰੀਕਾ ਸਥਿਤ ਅੱਤਵਾਦੀ ਹੈਪੀ ਪਾਸੀਆ ਅਤੇ ਨਸ਼ਾ ਤਸਕਰ ਸਰਵਨ ਭੋਲਾ ਨਾਲ ਹੈ।ਫੜੇ ਗਏ ਮੁਲਜ਼ਮਾਂ ਦੀ ਪਛਾਣ ਬੱਗਾ ਸਿੰਘ ਵਾਸੀ ਸਿਰਸਾ ਅਤੇ ਪੁਸ਼ਕਰ ਸਿੰਘ ਉਰਫ ਸਾਗਰ ਵਾਸੀ ਅੰਮ੍ਰਿਤਸਰ ਦਿਹਾਤੀ ਵਜੋਂ ਹੋਈ ਹੈ।
ਇਨ੍ਹਾਂ ਦੋਵਾਂ ‘ਤੇ 9 ਜਨਵਰੀ 2025 ਨੂੰ ਅੰਮ੍ਰਿਤਸਰ ਦੇ ਗੁਮਟਾਲਾ ਪੁਲਿਸ ਚੌਕੀ ‘ਤੇ ਗ੍ਰਨੇਡ ਨਾਲ ਹਮਲਾ ਕੀਤਾ ਗਿਆ ਸੀ। ਪੁਲਿਸ ਦਾ ਕਹਿਣਾ ਹੈ ਕਿ ਇਹ ਹਮਲਾ ਸੂਬੇ ਵਿੱਚ ਦਹਿਸ਼ਤ ਫੈਲਾਉਣ ਅਤੇ ਸੁਰੱਖਿਆ ਬਲਾਂ ਨੂੰ ਨਿਸ਼ਾਨਾ ਬਣਾਉਣ ਦੇ ਇਰਾਦੇ ਨਾਲ ਕੀਤਾ ਗਿਆ ਸੀ।
ਪੁਲੀਸ ਨੇ ਮੁਲਜ਼ਮਾਂ ਕੋਲੋਂ ਇੱਕ ਹੈਂਡ ਗ੍ਰੇਨੇਡ ਅਤੇ ਦੋ ਅਤਿ ਆਧੁਨਿਕ ਪਿਸਤੌਲ ਵੀ ਬਰਾਮਦ ਕੀਤੇ ਹਨ। ਇਸ ਤੋਂ ਇਲਾਵਾ ਕਈ ਸ਼ੱਕੀ ਦਸਤਾਵੇਜ਼ ਅਤੇ ਮੋਬਾਈਲ ਫੋਨ ਵੀ ਜ਼ਬਤ ਕੀਤੇ ਗਏ ਹਨ।

Published on: ਜਨਵਰੀ 28, 2025 10:04 ਪੂਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।