ਪਟਿਆਲਾ ਨਗਰ ਨਿਗਮ ‘ਚ 7 ਨਵੇਂ ਕੌਂਸਲਰਾਂ ਨੇ ਸਹੁੰ ਚੁੱਕੀ
ਪਟਿਆਲ਼ਾ, 29 ਜਨਵਰੀ, ਦੇਸ਼ ਕਲਿਕ ਬਿਊਰੋ :
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਡਬਲ ਬੈਂਚ ਦੇ ਫੈਸਲੇ ਤੋਂ ਬਾਅਦ ਅੱਜ ਪਟਿਆਲਾ ਨਗਰ ਨਿਗਮ ਵਿੱਚ 7 ਨਵੇਂ ਕੌਂਸਲਰਾਂ ਨੇ ਸਹੁੰ ਚੁੱਕੀ। ਡਵੀਜ਼ਨਲ ਕਮਿਸ਼ਨਰ ਦਲਜੀਤ ਸਿੰਘ ਮਾਂਗਟ ਨੇ ਇਨ੍ਹਾਂ ਕੌਂਸਲਰਾਂ ਨੂੰ ਅਹੁਦੇ ਦੀ ਸਹੁੰ ਚੁਕਾਈ। ਇਸ ਮੌਕੇ ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਅਤੇ ਨਗਰ ਨਿਗਮ ਕਮਿਸ਼ਨਰ ਡਾ: ਰਜਤ ਓਬਰਾਏ ਵੀ ਮੌਜੂਦ ਸਨ।
ਸਹੁੰ ਚੁੱਕਣ ਵਾਲੇ ਕੌਂਸਲਰਾਂ ਵਿੱਚ ਵਾਰਡ ਨੰਬਰ 1 ਤੋਂ ਸੋਨੀਆ ਦਾਸ, ਵਾਰਡ 32 ਤੋਂ ਰਣਜੀਤ ਸਿੰਘ, ਵਾਰਡ 33 ਤੋਂ ਗੀਤਾ ਰਾਣੀ, ਵਾਰਡ 36 ਤੋਂ ਹਰਪ੍ਰੀਤ ਸਿੰਘ, ਵਾਰਡ 41 ਤੋਂ ਅਮਨਪ੍ਰੀਤ ਕੌਰ, ਵਾਰਡ 48 ਤੋਂ ਰਾਜੇਸ਼ ਕੁਮਾਰ ਅਤੇ ਵਾਰਡ ਨੰਬਰ 50 ਤੋਂ ਹਰਮਨਜੀਤ ਸਿੰਘ ਸ਼ਾਮਲ ਹਨ। ਇਨ੍ਹਾਂ ਸਾਰਿਆਂ ਦੀ ਜਿੱਤ ਨਾਲ ਹੁਣ ਨਗਰ ਨਿਗਮ ਦੇ ਕੁੱਲ 60 ਵਾਰਡਾਂ ਵਿੱਚੋਂ 50 ਵਾਰਡਾਂ ਵਿੱਚ ਆਮ ਆਦਮੀ ਪਾਰਟੀ ਦੇ ਕੌਂਸਲਰ ਹਨ।
Published on: ਜਨਵਰੀ 29, 2025 6:08 ਬਾਃ ਦੁਃ