ਪੰਜਾਬ ਸਰਕਾਰ ਮੋਰਿੰਡਾ ਸ਼ਹਿਰ ਦੇ ਸਰਵ ਪੱਖੀ ਵਿਕਾਸ ਲਈ ਬਚਨ ਵੱਧ: ਵਿਧਾਇਕ ਡਾ.ਚਰਨਜੀਤ ਸਿੰਘ

ਪੰਜਾਬ

14 ਲੱਖ ਰੁਪਏ ਦੀ ਲਾਗਤ ਨਾਲ ਬਣੇ ਜਨਤਕ ਪਖਾਨਿਆਂ ਦਾ ਕੀਤਾ ਉਦਘਾਟਨ 

ਮੋਰਿੰਡਾ 28 ਜਨਵਰੀ ਭਟੋਆ 

ਪੰਜਾਬ ਸਰਕਾਰ ਮੋਰਿੰਡਾ ਸ਼ਹਿਰ ਦੀ ਧਾਰਮਿਕ ਤੇ ਇਤਿਹਾਸਿਕ ਮਹੱਤਤਾ ਨੂੰ ਧਿਆਨ ਵਿੱਚ ਰੱਖਦਿਆਂ ਸ਼ਹਿਰ ਦੇ ਸਰਵ ਪੱਖੀ ਵਿਕਾਸ ਲਈ ਬਚਨ ਵੱਧ ਹੈ ਅਤੇ ਸ਼ਹਿਰ ਨੂੰ ਨਵੀਂ ਦਿੱਖ ਪ੍ਰਦਾਨ ਕਰਨ ਅਤੇ ਸ਼ਹਿਰ ਵਾਸੀਆਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿੱਚ ਵਿੱਚ ਕਰੋੜਾਂ ਰੁਪਏ ਦੇ ਪ੍ਰੋਜੈਕਟ ਨਿਰੰਤਰ ਚੱਲ ਰਹੇ ਹਨ ਜਿਨਾਂ ਨੂੰ ਨਿਰਧਾਰਤ ਸਮੇਂ ਵਿੱਚ ਪੂਰਾ ਕਰਨ ਲਈ ਸੰਬੰਧਿਤ ਅਧਿਕਾਰੀਆਂ ਸਖਤ ਆਦੇਸ਼ ਦਿੱਤੇ ਗਏ ਹਨ ਇਹ ਵਿਚਾਰ ਸ੍ਰੀ ਚਮਕੌਰ ਸਾਹਿਬ ਵਿਧਾਨ ਸਭਾ ਹਲਕੇ ਦੇ ਵਿਧਾਇਕ ਡਾਕਟਰ ਚਰਨਜੀਤ ਸਿੰਘ ਨੇ ਨਗਰ ਕੌਂਸਲ ਮੋਰਿੰਡਾ ਦੇ ਅਹਾਤੇ ਵਿੱਚ ਕੌਂਸਲ ਵੱਲੋਂ ਸਵੱਛ ਭਾਰਤ ਅਭਿਆਨ ਤਹਿਤ ਉਸਾਰੇ  ਕਰਾਏ ਗਏ ਜਨਤਕ ਪਖਾਨਿਆਂ ਦਾ ਉਦਘਾਟਨ ਕਰਨ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਗਟ ਕੀਤੇ।  ਉਹਨਾਂ ਕਿਹਾ ਕਿ ਨਗਰ ਕੌਂਸਲ ਮੋਰਿੰਡਾ ਵੱਲੋਂ ਪ੍ਰਧਾਨ ਸ੍ਰੀ ਜਗਦੇਵ ਸਿੰਘ ਭਟੋਆ ਅਗਵਾਈ ਹੇਠ 14 ਲੱਖ ਰੁਪਏ ਦੀ ਲਾਗਤ ਨਾਲ ਮਰਦਾਂ ਤੇ ਔਰਤਾਂ ਲਈ ਵੱਖੋ ਵੱਖਰੇ ਜਨਤਕ ਪੈਖਾਨੇ ਤਿਆਰ ਕੀਤੇ ਗਏ ਹਨ,   ਜਿਨਾਂ ਵਿੱਚ ਅਤੀ ਆਧੁਨਿਕ ਸਹੂਲਤਾਂ ਮੁਹਈਆ ਕਰਵਾਈਆਂ ਗਈਆਂ ਹਨ । ਉਹਨਾਂ ਦੱਸਿਆ ਕਿ ਔਰਤਾਂ ਲਈ ਤਿਆਰ ਕੀਤੇ ਗਏ ਪੈਖਾਨੇ ਵਿੱਚ ਜਿੱਥੇ ਸੈਨੇਟਰੀ ਪੈਡ ਮੁਹਈਆ ਕਰਵਾਉਣ ਲਈ ਮਸ਼ੀਨ ਲਗਾਈ ਗਈ ਹੈ,  ਉੱਥੇ ਹੀ ਵਰਤੇ ਗਏ ਸਨੇਟਰੀ ਪੈਡ ਨੂੰ ਟਾਇਲਟ ਸੀਟ ਵਿੱਚ ਸੁੱਟਣ ਦੀ ਥਾਂ  ਤੇ ਇਹਨਾਂ ਨੂੰ ਨਸ਼ਟ ਕਰਨ ਲਈ ਇੱਕ ਧੂੰਆਂ ਰਹਿਤ ਆਟੋਮੈਟਿਕ ਮਸ਼ੀਨ ਲਗਾਈ ਗਈ ਹੈ। ਇਸੇ ਤਰ੍ਹਾਂ ਮਰਦਾਂ ਦੇ ਪੈਖਾਨੇ ਵਿੱਚ ਜਿੱਥੇ ਸਵੈਚਾਲਕ ਟੂਟੀਆਂ ਲਗਾਈਆਂ ਗਈਆਂ ਹਨ,  ਉੱਥੇ ਹੀ ਹੱਥ ਸਕਾਉਣ ਲਈ ਡਰਾਇਰ ਵੀ ਲਗਾਇਆ ਗਿਆ ਹੈ।  ਉਹਨਾਂ ਦੱਸਿਆ ਕਿ ਇਹ ਜਨਤਕ ਪਖਾਨੇ ਬਣਨ ਨਾਲ ਨਗਰ ਕੌਂਸਲ ਦੀ ਮਾਰਕੀਟ ਵਿੱਚਲੇ ਦੁਕਾਨਦਾਰਾਂ ਅਤੇ ਨਗਰ ਕੌਂਸਲ ਦੇ ਦਫਤਰ ਤੇ ਸੁਵਿਧਾ ਕੇਂਦਰ ਵਿੱਚ ਆਪੋ ਆਪਣੇ ਕੰਮ ਕਾਰ ਲਈ ਆਉਣ ਵਾਲੇ ਲੋਕਾਂ ਨੂੰ ਤੇ ਆਸ ਪਾਸ ਦੇ ਪਿੰਡਾਂ ਤੋਂ ਬਾਜ਼ਾਰ ਵਿੱਚ ਖਰੀਦੋ ਫਰੋਖਤ ਕਰਨ ਲਈ ਆਉਣ ਵਾਲੇ ਗਾਹਕਾਂ ਨੂੰ ਬਿਹਤਰ ਸਹੂਲਤ ਮਿਲੇਗੀ ਜਿਹੜੀ ਕਿ ਬਿਲਕੁਲ ਮੁਫਤ ਹੋਵੇਗੀ।   ਉਹਨਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਸ਼ਹਿਰ ਵਿੱਚ ਹੋਰ ਵੀ ਵਿਕਾਸ ਕਾਰਜਾਂ ਦੇ ਨੀਹ ਪੱਥਰ ਰੱਖੇ ਜਾਣਗੇ ਤੇ ਉਦਘਾਟਨ ਕੀਤੇ ਜਾਣਗੇ । ਇਸ ਮੌਕੇ ਤੇ ਹਲਕਾ ਵਿਧਾਇਕ ਵੱਲੋਂ ਆਪ ਸਰਕਾਰ ਦੀਆਂ ਤਿੰਨ ਸਾਲ ਦੀਆਂ ਪ੍ਰਾਪਤੀਆਂ ਦਾ ਵੀ ਜ਼ਿਕਰ ਕੀਤਾ ਗਿਆ । ਇਸ ਮੌਕੇ ਤੇ ਗੱਲ ਕਰਦਿਆਂ ਨਗਰ ਕੌਂਸਲ ਦੇ ਕਾਰਜ ਸਾਧਕ ਅਫਸਰ ਪਰਵਿੰਦਰ ਸਿੰਘ ਭੱਟੀ ਨੇ ਦੱਸਿਆ ਕਿ ਇਹਨਾਂ ਜਨਤਕ ਪਖਾਨਿਆਂ ਦੀ ਦੇਖਭਾਲ ਤੇ ਸਾਂਭ ਸੰਭਾਲ ਨਗਰ ਕੌਂਸਲ ਵੱਲੋਂ ਆਪਣੇ ਪੱਧਰ ਤੇ ਕੀਤੀ ਜਾਵੇਗੀ ਅਤੇ ਇਹਨਾਂ ਦੀ ਵਰਤੋਂ ਕਰਨ ਵਾਲਿਆਂ ਤੋਂ ਕਿਸੇ ਵੀ ਤਰ੍ਹਾਂ ਦਾ ਕੋਈ ਚਾਰਜ ਵਸੂਲ ਨਹੀਂ ਕੀਤਾ ਜਾਵੇਗਾ।  ਇਸ ਮੌਕੇ ਤੇ ਹੋਰਨਾਂ ਤੋਂ ਬਿਨਾਂ ਨਗਰ ਕੌਂਸਲ ਦੇ ਪ੍ਰਧਾਨ ਜਗਦੇਵ ਸਿੰਘ ਭਟੋਆ,  ਐਸਡੀ ਓ ਇੰਦਰ ਮੋਹਨ ਸਿੰਘ, ਵਾਈਸ ਪ੍ਰਧਾਨ ਗੁਰਪ੍ਰੀਤ ਕੌਰ, ਵਰਿੰਦਰ ਸਿੰਘ, ਕੌਂਸਲਰ ਰਾਜਪ੍ਰੀਤ ਸਿੰਘ ਰਾਜੀ, ਹਰਜੀਤ ਸਿੰਘ ਸੋਢੀ, ਸੰਗਤ ਸਿੰਘ ਭਾਮੀਆਂ, ਸੰਦੀਪ ਕੁਮਾਰ ਸੋਨੂ , ਸਮਾਜ ਸੇਵੀ ਸੁਰਜੀਤ ਕੁਮਾਰ,  ਜਗਤਾਰ ਸਿੰਘ ਘੜੂੰਆਂ ਰਾਜਨੀਤਿਕ ਸਕੱਤਰ,  ਨਵਦੀਪ ਸਿੰਘ ਟੋਨੀ ਪ੍ਰਧਾਨ ਐਸਸੀ ਵਿੰਗ ਰੋਪੜ ,ਰਜਿੰਦਰ ਸਿੰਘ ਰਾਜਾ ਚੱਕਲਾ ਜੁਆਇੰਟ ਸਕੱਤਰ ਸਮੇਤ ਵੱਡੀ ਗਿਣਤੀ ਵਿੱਚ ਦੁਕਾਨਦਾਰ ਅਤੇ ਆਪ ਵਲੰਟੀਅਰ ਹਾਜ਼ਰ ਸਨ। 

Published on: ਜਨਵਰੀ 29, 2025 1:53 ਬਾਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।