ਚੰਡੀਗੜ੍ਹ, 29 ਜਨਵਰੀ, ਦੇਸ਼ ਕਲਿਕ ਬਿਊਰੋ :
ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿੱਚ ਬੱਤੀ ਗੁੱਲ ਹੋਣ ਦਾ ਮਾਮਲਾ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਪਹੁੰਚ ਗਿਆ ਹੈ। ਇਸ ਮਾਮਲੇ ਵਿੱਚ ਇੱਕ ਜਨਹਿਤ ਪਟੀਸ਼ਨ ਦਾਇਰ ਕੀਤੀ ਗਈ ਹੈ। ਇਸ ਮਾਮਲੇ ਦੀ ਸੁਣਵਾਈ ਕਰਦਿਆਂ ਹਾਈਕੋਰਟ ਨੇ ਸੂਬਾ ਸਰਕਾਰ ਤੋਂ ਸਟੇਟਸ ਰਿਪੋਰਟ ਮੰਗੀ ਹੈ। ਮਾਮਲੇ ਦੀ ਅਗਲੀ ਸੁਣਵਾਈ 6 ਫਰਵਰੀ ਲਈ ਤੈਅ ਕੀਤੀ ਗਈ ਹੈ।
ਜਿਕਰਯੋਗ ਹੈ ਕਿ ਚਾਰ ਦਿਨ ਪਹਿਲਾਂ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿੱਚ ਡਾਕਟਰ ਕੈਂਸਰ ਦੇ ਮਰੀਜ਼ ਦਾ ਅਪਰੇਸ਼ਨ ਕਰ ਰਹੇ ਸਨ। ਇਸ ਦੌਰਾਨ ਲਾਈਟ ਚਲ਼ੀ ਗਈ ਸੀ। ਇਸ ਤੋਂ ਬਾਅਦ ਵੈਂਟੀਲੇਟਰ ਮਸ਼ੀਨ ਬੰਦ ਕਰ ਦਿੱਤੀ ਗਈ। ਨਾਰਾਜ਼ ਡਾਕਟਰਾਂ ਨੇ ਇਸ ਦੀ ਵੀਡੀਓ ਬਣਾ ਲਈ ਸੀ। ਡੇਢ ਮਿੰਟ ਦੀ ਵੀਡੀਓ ਵਿੱਚ ਇੱਕ ਡਾਕਟਰ ਨੂੰ ਇਹ ਕਹਿੰਦੇ ਹੋਏ ਸੁਣਿਆ ਗਿਆ ਕਿ ਰਾਜਿੰਦਰਾ ਹਸਪਤਾਲ ਦੀ ਮੇਨ ਐਮਰਜੈਂਸੀ ਦੀ ਲਾਈਟ ਆ ਜਾ ਰਹੀ ਹੈ।
ਉਨ੍ਹਾਂ ਦਾ ਕਹਿਣਾ ਸੀ ਕਿ ਜੇਕਰ ਅਜਿਹੀ ਹਾਲਤ ਵਿੱਚ ਮਰੀਜ਼ ਦੀ ਜਾਨ ਚਲੀ ਜਾਂਦੀ ਹੈ ਤਾਂ ਜ਼ਿੰਮੇਵਾਰ ਕੌਣ ਹੋਵੇਗਾ। ਇਸ ਮਾਮਲੇ ਨੇ ਸਿਆਸੀ ਰੰਗ ਲੈ ਲਿਆ ਹੈ। ਉਧਰ, ਉਸ ਤੋਂ ਬਾਅਦ ਪੰਜਾਬ ਦੇ ਸਿਹਤ ਮੰਤਰੀ ਡਾ: ਬਲਬੀਰ ਸਿੰਘ ਨੇ ਕਿਹਾ ਕਿ ਲਾਈਟਾਂ ਬੰਦ ਹੋਣ ਤੋਂ ਬਾਅਦ ਨੌਜਵਾਨ ਜੂਨੀਅਰ ਡਾਕਟਰ ਘਬਰਾ ਗਿਆ ਸੀ। ਮਰੀਜ਼ ਦਾ ਆਪਰੇਸ਼ਨ ਨਾਰਮਲ ਹੋਇਆ ਹੈ।
Published on: ਜਨਵਰੀ 29, 2025 7:06 ਪੂਃ ਦੁਃ