ਚੰਡੀਗੜ੍ਹ ਨਗਰ ਨਿਗਮ ’ਚ ਮੇਅਰ ਕੁਰਸੀ ’ਤੇ ਭਾਜਪਾ ਕਾਬਜ਼

ਚੰਡੀਗੜ੍ਹ ਪੰਜਾਬ

ਚੰਡੀਗੜ੍ਹ, 30 ਜਨਵਰੀ, ਦੇਸ਼ ਕਲਿਕ ਬਿਊਰੋ :

ਅੱਜ ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ਦੀਆਂ ਚੋਣਾਂ ਵਿੱਚ ਭਾਜਪਾ ਦੀ ਉਮੀਦਵਾਰ ਹਰਪ੍ਰੀਤ ਕੌਰ ਬਬਲਾ ਜੇਤੂ ਰਹੀ। ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਵੱਲੋਂ ਨਗਰ ਨਿਗਮ ਮੇਅਰ ਦੀ ਚੋਣ ਮੌਕੇ ਵੀਡੀਓਗ੍ਰਾਫੀ ਕਰਨ ਦੇ ਹੁਕਮ ਜਾਰੀ ਕੀਤੇ ਗਏ ਸਨ। ਇਸ ਤੋਂ ਇਲਾਵਾ ਸੁਪਰੀਮ ਕੋਰਟ ਦੇ ਸੇਵਾਮੁਕਤ ਜਸਟਿਸ ਜੈਸ਼੍ਰੀ ਠਾਕੁਰ ਇਥੇ ਨਿਗਰਾਨ ਵਜੋਂ ਹਾਜ਼ਰ ਰਹਿਣਗੇ। ਹਰਪ੍ਰੀਤ ਕੌਰ ਬਬਲਾ ਨੂੰ 19 ਵੋਟਾਂ ਮਿਲੀਆਂ। ਆਮ ਆਦਮੀ ਪਾਰਟੀ ਦੀ ਉਮੀਦਵਾਰ ਨੂੰ 17 ਵੋਟਾਂ ਮਿਲੀਆਂ। ਤਿੰਨ ਕੌਂਸਲਰਾਂ ਵੱਲੋਂ ਕ੍ਰਾਸ ਵੋਟਿੰਗ ਕੀਤੀ ਗਈ ਹੈ।

ਮੇਅਰ ਦੀ ਚੋਣ ਨੂੰ ਲੈ ਪ੍ਰਸ਼ਾਸਨ ਵੱਲੋਂ ਨਗਰ ਨਿਗਮ ਦੇ ਦਫ਼ਤਰ ਬਾਹਰ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ।

ਚੰਡੀਗੜ੍ਹ ਨਗਰ ਨਿਗਮ ਵਿੱਚ ਕੁਲ 36 ਕੌਂਸਲਰ ਹਨ। ਜਿੰਨਾਂ ਵਿਚੋਂ ਆਮ ਆਦਮੀ ਪਾਰਟੀ ਦੇ 13 ਅਤੇ ਕਾਂਗਰਸ ਦੇ 6 ਕੌਂਸਲਰ ਹਨ ਅਤੇ ਇਕ ਕਾਂਗਰਸ ਪਾਰਟੀ ਦਾ ਐਮਪੀ ਹੈ। ਆਮ ਆਦਮੀ ਪਾਰਟੀ ਅਤੇ ਕਾਂਗਰਸ ਦਾ ਆਪਸ ਵਿੱਚ ਗਠਜੋੜ ਹੈ, ਜਿਸ ਦੀ ਕੁਲ ਗਿਣਤੀ 20 ਬਣਦੀ ਹੈ।

ਇੱਥੇ ਇਹ ਵੀ ਵਰਨਣਯੋਗ ਹੈ ਕਿ ਪਿਛਲੇ ਸਾਲ  ਮੇਅਰ ਦੀ ਚੋਣ ਸਮੇਂ ਵੱਡੀ ਘਪਲੇਬਾਜ਼ੀ ਸਾਹਮਣੇ ਆਈ ਸੀ, ਜਿਸ ਤੋਂ ਬਾਅਦ ਮਾਮਲਾ ਸੁਪਰੀਮ ਕੋਰਟ ਪਹੁੰਚਿਆ ਸੀ।

Published on: ਜਨਵਰੀ 30, 2025 12:37 ਬਾਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।